ਨਵੀਂ ਦਿੱਲੀ (ਵਾਰਤਾ)- ਕੇਂਦਰੀ ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੇਪੁਰ 'ਚ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਦੀ ਘਟਨਾ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦਫ਼ਤਰ ਨੇ ਬੁੱਧਵਾਰ ਨੂੰ ਇਕ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ।
ਟਵੀਟ 'ਚ ਕਿਹਾ ਗਿਆ ਹੈ,''ਗ੍ਰਹਿ ਮੰਤਰਾਲਾ ਨੇ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੂੰ ਰਾਜਸਥਾਨ ਦੇ ਉਦੇਪੁਰ 'ਚ ਸ਼੍ਰੀ ਕਨ੍ਹਈਆ ਲਾਲ ਤੇਲੀ ਦੇ ਕਤਲ ਦੀ ਜਾਂਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਐੱਨ.ਆਈ.ਏ. ਤੋਂ ਇਸ ਮਾਮਲੇ 'ਚ ਕਿਸ ਨੇ ਵੀ ਸੰਗਠਨ ਜਾਂਚ ਇਸ ਦੇ ਕੌਮਾਂਤਰੀ ਲਿੰਕ ਹੋਣ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ।'' ਦੱਸਣਯੋਗ ਹੈ ਕਿ ਸੂਬਾ ਸਰਕਾਰ ਨੇ ਮੰਗਲਵਾਰ ਸ਼ਾਮ ਹੀ ਇਸ ਘਟਨਾ ਦੀ ਜਾਂਚ ਲਈ ਐਡੀਸ਼ਨਲ ਪੁਲਸ ਡਾਇਰੈਕਟਰ ਜਨਰਲ (ਏ.ਟੀ.ਐੱਸ. ਐੱਸ.ਓ.ਜੀ.) ਅਸ਼ੋਕ ਰਾਠੌੜ ਦੀ ਪ੍ਰਧਾਨਗੀ 'ਚ 4 ਮੈਂਬਰੀ ਵਿਸ਼ੇਸ਼ ਜਾਂਚ ਦਲ (ਐੱਸ.ਆਈ.ਟੀ.) ਦਾ ਗਠਨ ਕੀਤਾ ਸੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ
ਇਸ ਸਾਲ ਔਰਤਾਂ ਵਿਰੁੱਧ ਵਧਿਆ ਅਪਰਾਧਾਂ ਦਾ ਗਰਾਫ਼, ਹੈਰਾਨ ਕਰਦੇ ਹਨ ਅੰਕੜੇ
NEXT STORY