ਨੈਸ਼ਨਲ ਡੈਸਕ : ਦਿੱਲੀ 'ਚ ਹੋਏ ਕਾਰ ਧਮਾਕੇ ਦੇ ਮਾਮਲੇ ਵਿੱਚ ਜਾਂਚ ਏਜੰਸੀਆਂ ਨੇ ਹੁਣ ਜੰਮੂ-ਕਸ਼ਮੀਰ ਵਿੱਚ ਆਪਣੀਆਂ ਕਾਰਵਾਈਆਂ ਤੇਜ਼ ਕਰ ਦਿੱਤੀਆਂ ਹਨ। ਇਸ ਮਾਮਲੇ 'ਚ ਗ੍ਰਹਿ ਮੰਤਰਾਲੇ ਨੇ ਦਿੱਲੀ ਧਮਾਕੇ ਦੀ ਜਾਂਚ NIA ਨੂੰ ਸੌਂਪ ਦਿੱਤੀ ਹੈ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੇ ਮੱਦੇਨਜ਼ਰ ਰਾਸ਼ਟਰੀ ਰਾਜਧਾਨੀ ਤੇ ਦੇਸ਼ ਦੇ ਹੋਰ ਹਿੱਸਿਆਂ ਵਿੱਚ ਸੁਰੱਖਿਆ ਸਥਿਤੀ ਦੀ ਸਮੀਖਿਆ ਕੀਤੀ।
ਕੇਂਦਰੀ ਗ੍ਰਹਿ ਸਕੱਤਰ ਗੋਵਿੰਦ ਮੋਹਨ, ਇੰਟੈਲੀਜੈਂਸ ਬਿਊਰੋ (ਆਈਬੀ) ਦੇ ਡਾਇਰੈਕਟਰ ਤਪਨ ਡੇਕਾ, ਦਿੱਲੀ ਪੁਲਸ ਕਮਿਸ਼ਨਰ ਸਤੀਸ਼ ਗੋਲਚਾ ਅਤੇ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਦੇ ਡਾਇਰੈਕਟਰ ਜਨਰਲ ਸਦਾਨੰਦ ਵਸੰਤ ਦਾਤੇ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ। ਜ਼ਿਕਰਯੋਗ ਹੈ ਕਿ ਸੋਮਵਾਰ ਸ਼ਾਮ ਨੂੰ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਇੱਕ ਟ੍ਰੈਫਿਕ ਸਿਗਨਲ 'ਤੇ ਇੱਕ ਹੌਲੀ ਚੱਲਦੀ ਕਾਰ ਵਿੱਚ ਇੱਕ ਜ਼ੋਰਦਾਰ ਧਮਾਕਾ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਕੱਲ੍ਹ ਰਾਤ ਤੱਕ ਧਮਾਕੇ ਵਿੱਚ ਤਿੰਨ ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 12 ਹੋ ਗਈ ਹੈ।
ਦਿੱਲੀ ਧਮਾਕੇ ਨੂੰ ਲੈ ਕੇ ਇਕ ਹੋਰ ਵੱਡਾ ਖ਼ੁਲਾਸਾ: i20 ਦਾ ਪੁਲਵਾਮਾ ਨਾਲ ਸਬੰਧ! ਜਾਣੋ ਕਿਥੇ-ਕਿਥੇ ਗਈ ਸੀ ਕਾਰ
NEXT STORY