ਨਵੀਂ ਦਿੱਲੀ-ਦਿੱਲੀ ਦੇ ਤਿਆਗਰਾਜ ਸਟੇਡੀਅਮ ’ਚ ਆਪਣੇ ਪਾਲਤੂ ਕੁੱਤੇ ਨੂੰ ਘੁਮਾਉਣ ਨੂੰ ਲੈ ਕੇ ਵਿਵਾਦਾਂ 'ਚ ਆਏ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈ. ਏ. ਐੱਸ.) ਦੇ ਅਧਿਕਾਰੀ ਸੰਜੀਵ ਖੀਰਵਾਰ ਅਤੇ ਉਨ੍ਹਾਂ ਦੀ ਪਤਨੀ ਰਿੰਕੂ ਦੁੱਗਾ ਦਾ ਲੱਦਾਖ ਅਤੇ ਅਰੁਣਾਚਲ ਪ੍ਰਦੇਸ਼ ’ਚ ਤਬਾਦਲਾ ਕਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲਾ ਨੇ ਦੇਰ ਰਾਤ ਜਾਰੀ ਹੁਕਮ 'ਚ ਕਿਹਾ ਕਿ ਸਮਰੱਥ ਅਧਿਕਾਰੀ ਦੀ ਮਨਜ਼ੂਰੀ ਤੋਂ ਖੀਰਵਾਰ ਦਾ ਲੱਦਾਖ ਅਤੇ ਉਨ੍ਹਾਂ ਦੀ ਪਤਨੀ ਆਈ. ਏ. ਐੱਸ. ਪਤਨੀ ਦੁੱਗਾ ਦਾ ਤਬਾਦਲਾ ਅਰੁਣਾਚਲ ਪ੍ਰਦੇਸ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ : VEL vs TRL : ਟ੍ਰੇਲਬਲੇਜਰਸ ਨੇ ਵੋਲੇਸਿਟੀ ਨੂੰ 16 ਦੌੜਾਂ ਨਾਲ ਹਰਾਇਆ
ਮੰਤਰਾਲਾ ਨੇ ਕਿਹਾ ਕਿ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗਾ। ਜ਼ਿਕਰਯੋਗ ਹੈ ਕਿ ਖੀਰਵਾਰ ਆਪਣੇ ਪਾਲਤੂ ਕੁੱਤੇ ਨੂੰ ਸਟੇਡੀਅਮ 'ਚ ਘੁਮਾਉਣ ਨੂੰ ਲੈ ਕੇ ਵਿਵਾਦਾਂ ਦਾ ਸਾਹਮਣਾ ਕਰ ਰਹੇ ਸਨ। ਖੀਰਵਾਰ ਹੁਣ ਤੱਕ ਦਿੱਲੀ 'ਚ ਮੁੱਖ ਸਕੱਤਰ ਮਾਲੀਆ ਵਜੋਂ ਕੰਮ ਕਰ ਰਹੇ ਸਨ। ਸੂਤਰਾਂ ਮੁਤਾਬਕ ਕੇਂਦਰੀ ਗ੍ਰਹਿ ਮੰਤਰਾਲਾ ਨੇ ਦਿੱਲੀ ਦੇ ਮੁੱਖ ਸਕੱਤਰ ਤੋਂ ਇਸ ਬਾਰੇ ਰਿਪੋਰਟ ਵੀ ਮੰਗੀ ਸੀ।
ਇਹ ਵੀ ਪੜ੍ਹੋ : ਸਰਕਾਰ ਵੱਲੋਂ ਜੂਨ ਮਹੀਨੇ ਤੱਕ 5,000 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਉਣ ਦਾ ਟੀਚਾ : ਕੁਲਦੀਪ ਧਾਲੀਵਾਲ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਦੇਸ਼-ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
NEXT STORY