ਨਵੀਂ ਦਿੱਲੀ - ਗੌਤਮਬੁੱਧ ਨਗਰ ਵਿੱਚ ਕੋਰੋਨਾ ਦੇ ਵੱਧਦੇ ਮਾਮਲਿਆਂ ਦੀ ਵਜ੍ਹਾ ਨਾਲ ਹਸਪਤਾਲਾਂ ਵਿੱਚ ਸਾਰੇ ਮਰੀਜ਼ਾਂ ਨੂੰ ਬੈਡ ਨਹੀਂ ਮਿਲ ਰਹੇ। ਜਿਸ ਦੇ ਚੱਲਦੇ ਜ਼ਿਆਦਾਤਰ ਮਰੀਜ਼ਾਂ ਨੂੰ ਘਰ 'ਚ ਇਕਾਂਤਵਾਸ ਅਤੇ ਇਕਾਂਤਵਾਸ ਸੈਂਟਰ ਵਿੱਚ ਆਪਣਾ ਇਲਾਜ ਕਰਾਉਣਾ ਪੈ ਰਿਹਾ ਹੈ ਪਰ ਇੱਕ ਵੱਡੀ ਸਮੱਸਿਆ, ਇਨ੍ਹਾਂ ਪੀੜਤਾਂ ਤੱਕ ਮੈਡੀਕਲ ਸੁਵਿਧਾਵਾਂ ਪੰਹੁਚਾਉਣਾ ਹੈ।
ਇਹ ਵੀ ਪੜ੍ਹੋ- ਰੇਲਵੇ ਨੇ ਸ਼ਤਾਬਦੀ ਅਤੇ ਜਨ ਸ਼ਤਾਬਦੀ ਸਮੇਤ 72 ਗੱਡੀਆਂ ਤੇ ਰੋਕ ਲਾਉਣ ਦਾ ਕੀਤਾ ਐਲਾਨ
ਗੌਤਮਬੁੱਧ ਨਗਰ ਜ਼ਿਲ੍ਹਾ ਪ੍ਰਸ਼ਾਸਨ ਇਸ ਨੂੰ ਲੈ ਕੇ ਲਗਾਤਾਰ ਕੋਸ਼ਿਸ਼ ਕਰ ਰਿਹਾ ਹੈ, ਵੀਰਵਾਰ ਨੂੰ ਜ਼ਿਲ੍ਹਾ ਅਧਿਕਾਰੀ ਸੁਹਾਸ ਐੱਲ.ਵਾਈ. ਨੇ ‘ਮਿਸ਼ਨ ਸੰਜੀਵਨੀ’ ਦੀ ਸ਼ੁਰੂਆਤ ਕੀਤੀ। ਇਸ ਦੇ ਤਹਿਤ ਜੋਮੈਟੋ ਦੇ ਡਿਲੀਵਰੀ ਬੁਆਏ ਜ਼ਿਲ੍ਹੇ ਵਿੱਚ ਘਰ 'ਚ ਇਕਾਂਤਵਾਸ ਕੋਰੋਨਾ ਪੀੜਤ ਮਰੀਜ਼ਾਂ ਨੂੰ ਦਵਾਈਆਂ ਦੀ ਹੋਮ ਡਿਲੀਵਰੀ ਕਰਣਗੇ। ਇਸ ਦੇ ਨਾਲ ਹੀ ਮਿਸ਼ਨ ਸ਼ਕਤੀ ਦੇ ਤਹਿਤ ਆਕਸੀਜਨ ਦੀ ਸਪਲਾਈ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਏਅਰ ਫੋਰਸ ਦੀ ਮਦਦ ਲਈ ਜਾ ਰਹੀ ਹੈ।
ਇਹ ਵੀ ਪੜ੍ਹੋ- ਇਸ ਸੂਬੇ 'ਚ ਲੱਗਾ ਮੁਕੰਮਲ ਲਾਕਡਾਊਨ, ਵਿਆਹ 'ਤੇ 31 ਮਈ ਤੱਕ ਲੱਗੀ ਰੋਕ
ਏਅਰ ਫੋਰਸ ਦੀ ਮਦਦ ਨਾਲ ਆਕਸੀਜਨ ਟੈਂਕਰ ਮੰਗਾਇਆ ਜਾ ਰਿਹਾ ਹੈ ਅਤੇ ਆਕਸੀਜਨ ਸਿਲੰਡਰ ਰਿਫਿਲ ਕਰਣ ਲਈ ਭੇਜਿਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਲਗਾਤਾਰ ਕੋਸ਼ਿਸ਼ ਵਿੱਚ ਹੈ ਕਿ ਆਕਸੀਜਨ ਦੀ ਸਪਲਾਈ ਕੀਤੀ ਜਾ ਸਕੇ। ਮਿਸ਼ਨ ਸੰਜੀਵਨੀ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਉਮੀਦ ਹੈ ਕਿ ਘਰ 'ਚ ਇਕਾਂਤਵਾਸ ਵਾਲੇ ਮਰੀਜ਼ਾਂ ਨੂੰ ਰਾਹਤ ਮਿਲੇਗੀ। ਇਸ ਕਾਰਨ ਇਸ ਪ੍ਰੋਗਰਾਮ ਨੂੰ ਸ਼ੁਰੂ ਕੀਤਾ ਗਿਆ ਹੈ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ ਕੁਮੈਂਟ ਬਾਕਸ ਵਿੱਚ ਦਿਓ ਜਵਾਬ।
ਭਾਰਤੀ ਫੌਜ ਨੇ ਬਣਾਇਆ ਕੋਵਿਡ ਮੈਨੇਜਮੈਂਟ ਸੈਲ, ਆਮ ਨਾਗਰਿਕਾਂ ਨੂੰ ਬਿਹਤਰ ਡਾਕਟਰੀ ਸਹੂਲਤ ਦੇਣਾ ਹੈ ਟੀਚਾ
NEXT STORY