ਗੁਹਾਟੀ - ਅਸਾਮ ਦੇ ਗ੍ਰਹਿ ਸਕੱਤਰ ਸਿਲਾਦਿਤਿਆ ਚੇਤੀਆ ਨੇ ਆਪਣੀ ਪਤਨੀ ਦੀ ਮੌਤ ਤੋਂ ਬਾਅਦ ਹਸਪਤਾਲ ਵਿੱਚ ਖੁਦਕੁਸ਼ੀ ਕਰ ਲਈ। ਪੁਲਸ ਨੇ ਦੱਸਿਆ ਕਿ, ਅਸਾਮ ਦੇ ਗ੍ਰਹਿ ਸਕੱਤਰ ਸਿਲਾਦਿਤਿਆ ਚੇਤੀਆ ਨੇ ਕਥਿਤ ਤੌਰ 'ਤੇ ਗੁਹਾਟੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਖੁਦਕੁਸ਼ੀ ਕਰ ਲਈ। ਲੰਬੀ ਬੀਮਾਰੀ ਤੋਂ ਬਾਅਦ ਮੰਗਲਵਾਰ ਨੂੰ ਉਨ੍ਹਾਂ ਦੀ ਪਤਨੀ ਦੀ ਮੌਤ ਹੋ ਗਈ। ਉਨ੍ਹਾਂ ਦੀ ਪਤਨੀ ਬ੍ਰੇਨ ਟਿਊਮਰ ਤੋਂ ਪੀੜਤ ਸੀ ਅਤੇ ਪਿਛਲੇ ਕੁਝ ਮਹੀਨਿਆਂ ਤੋਂ ਹਸਪਤਾਲ 'ਚ ਭਰਤੀ ਸੀ।
ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ 2009 ਬੈਚ ਦੇ ਆਈਪੀਐਸ ਅਧਿਕਾਰੀ ਚੇਤੀਆ ਨੇ ਕਥਿਤ ਤੌਰ 'ਤੇ ਆਈਸੀਯੂ ਦੇ ਅੰਦਰ ਆਪਣੀ ਸਰਵਿਸ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਇਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਤੁਹਾਨੂੰ ਦੱਸ ਦੇਈਏ ਕਿ ਰਾਜ ਦੇ ਗ੍ਰਹਿ ਸਕੱਤਰ ਦੇ ਅਹੁਦੇ 'ਤੇ ਤਾਇਨਾਤ ਹੋਣ ਤੋਂ ਪਹਿਲਾਂ, ਸਿਲਾਦਿਤਿਆ ਚੇਤੀਆ ਤਿਨਸੁਕੀਆ ਅਤੇ ਸੋਨਿਤਪੁਰ ਜ਼ਿਲ੍ਹਿਆਂ ਦੇ ਐਸਪੀ ਅਤੇ ਅਸਾਮ ਪੁਲਸ ਦੀ 4ਵੀਂ ਬਟਾਲੀਅਨ ਦੇ ਕਮਾਂਡੈਂਟ ਵਜੋਂ ਕੰਮ ਕਰ ਚੁੱਕੇ ਹਨ।
ਇਸ ਦੇ ਨਾਲ ਹੀ ਅਸਾਮ ਪੁਲਸ ਦੇ ਡੀਜੀਪੀ ਜੀਪੀ ਸਿੰਘ ਨੇ ਐਕਸ 'ਤੇ ਪੋਸਟ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ ਕਿ ਅਸਾਮ ਦੇ ਗ੍ਰਹਿ ਸਕੱਤਰ ਸ਼ਿਲਾਦਿਤਿਆ ਚੇਤੀਆ ਨੇ ਅੱਜ ਸ਼ਾਮ ਖੁਦਕੁਸ਼ੀ ਕਰ ਲਈ ਹੈ। ਅਜੇ ਕੁਝ ਮਿੰਟ ਪਹਿਲਾਂ ਹੀ ਡਾਕਟਰ ਨੇ ਉਨ੍ਹਾਂ ਦੀ ਪਤਨੀ ਦੀ ਮੌਤ ਦਾ ਐਲਾਨ ਕੀਤਾ ਸੀ, ਜੋ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੀ ਸੀ। ਪੂਰਾ ਅਸਾਮ ਪੁਲਸ ਪਰਿਵਾਰ ਡੂੰਘੇ ਸੋਗ ਵਿੱਚ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕਾਂਗਰਸੀ MLA ਨੇ ਦਿੱਤਾ ਅਸਤੀਫਾ, ਕੱਲ ਭਾਜਪਾ 'ਚ ਸ਼ਾਮਲ ਹੋਵੇਗੀ ਕਿਰਨ!
NEXT STORY