ਰੋਹਤਕ : ਹਰਿਆਣਾ 'ਚ ਲੋਕ ਸਭਾ ਚੋਣਾਂ ਦੇ 6ਵੇਂ ਪੜਾਅ 'ਚ ਵੋਟਿੰਗ ਚੱਲ ਰਹੀ ਹੈ। ਸੂਬੇ ਦੀਆਂ 10 ਲੋਕ ਸਭਾ ਅਤੇ ਇਕ ਵਿਧਾਨ ਸਭਾ ਸੀਟਾਂ ਲਈ ਸਵੇਰੇ 7 ਵਜੇ ਤੋਂ ਹੀ ਵੋਟਰ ਆਪਣੀ ਵੋਟ ਪਾਉਣ ਲਈ ਕਤਾਰਾਂ ਵਿਚ ਖੜ੍ਹੇ ਹਨ। ਹਾਲਾਂਕਿ ਗਰਮੀ ਕਾਰਨ ਵੋਟਰਾਂ ਨੂੰ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਉਨ੍ਹਾਂ ਦੇ ਪੁੱਤਰ ਰੋਹਤਕ ਤੋਂ ਲੋਕ ਸਭਾ ਉਮੀਦਵਾਰ ਦੀਪੇਂਦਰ ਸਿੰਘ ਹੁੱਡਾ ਪਿੰਡ ਸੰਘੀ ਦੇ ਕਮਿਊਨਿਟੀ ਸੈਂਟਰ ਵਿਖੇ ਪਰਿਵਾਰ ਸਮੇਤ ਪੁੱਜੇ ਅਤੇ ਵੋਟ ਪਾਉਣ ਦੇ ਆਪਣੇ ਅਧਿਕਾਰ ਦੀ ਵਰਤੋਂ ਕੀਤੀ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਵੋਟ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਹਰਿਆਣਾ ਵਿਚ ਕਾਂਗਰਸ ਦੀ ਲਹਿਰ ਚਲ ਰਹੀ ਹੈ।
ਵੋਟ ਪਾਉਣ ਤੋਂ ਬਾਅਦ ਦੀਪੇਂਦਰ ਨੇ ਕਿਹਾ, "ਮੈਂ ਹਰਿਆਣਾ ਦੇ ਸਾਰੇ ਵੋਟਰਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਵੋਟ ਪਾਉਣ। ਤੁਹਾਡੇ ਦੁਆਰਾ ਪਾਈ ਗਈ ਵੋਟ ਸੰਵਿਧਾਨ ਅਤੇ ਲੋਕਤੰਤਰ ਨੂੰ ਮਜ਼ਬੂਤ ਕਰੇਗੀ ਅਤੇ ਆਉਣ ਵਾਲੀ ਪੀੜ੍ਹੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਦਦ ਕਰੇਗੀ।" ਵੋਟ ਪਾ ਕੇ ਦੇਸ਼ ਲਈ ਆਪਣਾ ਫਰਜ਼ ਜ਼ਰੂਰ ਨਿਭਾਓ।
ਇਸ ਤੋਂ ਇਲਾਵਾ ਰੋਹਤਕ ਲੋਕ ਸਭਾ ਤੋਂ ਭਾਜਪਾ ਉਮੀਦਵਾਰ ਅਰਵਿੰਦ ਸ਼ਰਮਾ ਨੇ ਆਪਣੇ ਪਰਿਵਾਰ ਨਾਲ ਝੱਜਰ 'ਚ ਵੋਟ ਪਾਈ। ਉਨ੍ਹਾਂ ਨੇ ਵੀ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਪਾਈ ਵੋਟ, ਕਿਹਾ- ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਜ਼ਰੂਰ ਪਾਓ
NEXT STORY