ਨਵੀਂ ਦਿੱਲੀ- ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਰਾਜਸਥਾਨ 'ਚ ਇਕ ਔਰਤ ਨੂੰ ਨਗਨ ਕਰ ਕੇ ਘੁੰਮਾਉਣ ਦੀ ਘਟਨਾ ਨੂੰ ਲੈ ਕੇ ਕਿਹਾ ਕਿ ਆਸ ਹੈ ਕਿ ਪੀੜਤਾ ਨੂੰ ਛੇਤੀ ਇਨਸਾਫ਼ ਮਿਲੇਗਾ। ਪ੍ਰਿਯੰਕਾ ਨੇ ਇਸ ਦੇ ਨਾਲ ਹੀ ਕਿਹਾ ਕਿ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸਖ਼ਤ ਸਜ਼ਾ ਮਿਲੇਗੀ। ਪ੍ਰਿਯੰਕਾ ਗਾਂਧੀ ਨੇ 'ਐਕਸ' 'ਤੇ ਪੋਸਟ ਕੀਤਾ ਕਿ ਔਰਤਾਂ ਖਿਲਾਫ਼ ਅਪਰਾਧ ਦੀਆਂ ਘਟਨਾਵਾਂ ਵਿਚ ਤੁਰੰਤ ਅਤੇ ਸਖ਼ਤ ਕਾਰਵਾਈ ਕਰਦਿਆਂ ਅਪਰਾਧੀਆਂ ਨੂੰ ਸਜ਼ਾ ਦਿਵਾਉਣਾ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ- ਗੁਆਂਢੀ ਸੂਬੇ 'ਚ ਵਾਪਰੀ ਸ਼ਰਮਨਾਕ ਘਟਨਾ! ਮੁਟਿਆਰ ਨੂੰ ਨਗਨ ਕਰ ਕੇ ਪਿੰਡ 'ਚ ਘੁੰਮਾਇਆ, ਵੀਡੀਓ ਵਾਇਰਲ
ਰਾਜਸਥਾਨ ਸਰਕਾਰ ਨੇ ਤੁਰੰਤ ਕਾਰਵਾਈ ਕਰ ਕੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਕੀਤੀ ਹੈ ਅਤੇ ਫਾਸਟ ਟਰੈਕ ਕੋਰਟ 'ਚ ਮੁਕੱਦਮਾ ਚਲਾ ਕੇ ਸਜ਼ਾ ਦਿਵਾਉਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਆਸ ਹੈ ਕਿ ਪੀੜਤਾ ਨੂੰ ਛੇਤੀ ਤੋਂ ਛੇਤੀ ਨਿਆਂ ਮਿਲੇਗਾ ਅਤੇ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਨੂੰ ਸਖ਼ਤ ਸਜ਼ਾ ਮਿਲੇਗੀ।
ਇਹ ਵੀ ਪੜ੍ਹੋ- ਰਾਜਸਥਾਨ 'ਚ ਔਰਤ ਨੂੰ ਨਗਨ ਕਰ ਘੁੰਮਾਇਆ, ਹਿਰਾਸਤ 'ਚ ਲਏ ਗਏ ਪਤੀ ਸਮੇਤ 8 ਲੋਕ
ਦੱਸ ਦੇਈਏ ਕਿ ਰਾਜਸਥਾਨ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦੇ ਇਕ ਪਿੰਡ 'ਚ 21 ਸਾਲਾ ਇਕ ਆਦਿਵਾਸੀ ਔਰਤ ਨੂੰ ਨਗਨ ਕਰ ਕੇ ਘੁੰਮਾਉਣ ਦੇ ਮਾਮਲੇ 'ਚ ਪੁਲਸ ਨੇ 7 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 4 ਹੋਰਨਾਂ ਨੂੰ ਹਿਰਾਸਤ 'ਚ ਲਿਆ ਹੈ। ਇਕ ਪੁਲਸ ਅਧਿਕਾਰੀ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਘਟਨਾ ਦੀ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਨੇ ਆਲੋਚਨਾ ਕੀਤੀ ਹੈ। ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪ੍ਰਤਾਪਗੜ੍ਹ ਜਾ ਕੇ ਪੀੜਤ ਔਰਤ ਅਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
PSLV ਰਾਕੇਟ ਤੋਂ ਵੱਖ ਹੋਇਆ ਆਦਿਤਿਆL1 ਪੁਲਾੜ ਵਾਹਨ, ਸੂਰਜ ਦੀ ਯਾਤਰਾ ਸ਼ੁਰੂ
NEXT STORY