ਨੈਸ਼ਨਲ ਡੈਸਕ : ਝਾਰਖੰਡ ਦੇ ਲਾਤੇਹਾਰ ਜ਼ਿਲ੍ਹੇ ਤੋਂ ਇੱਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆਈ ਹੈ, ਜਿੱਥੇ ਬਾਰਾਤੀਆਂ ਨਾਲ ਭਰੀ ਇੱਕ ਬੱਸ ਹਾਦਸੇ ਦਾ ਸ਼ਿਕਾਰ ਹੋ ਕੇ ਪਲਟ ਗਈ। ਇਸ ਭਿਆਨਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 25 ਹੋਰ ਸਵਾਰੀਆਂ ਗੰਭੀਰ ਰੂਪ ਵਿੱਚ ਜ਼ਖਮੀ ਹੋਈਆਂ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਲਾਤੇਹਾਰ ਦੀ ਓਰਸਾ ਘਾਟੀ ਵਿੱਚ ਉਸ ਸਮੇਂ ਵਾਪਰਿਆ ਜਦੋਂ ਬਾਰਾਤੀਆਂ ਨਾਲ ਭਰੀ ਬੱਸ ਇੱਕ ਖ਼ਤਰਨਾਕ ਮੋੜ 'ਤੇ ਅਚਾਨਕ ਬੇਕਾਬੂ ਹੋ ਕੇ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਬਾਰਾਤੀ ਛੱਤੀਸਗੜ੍ਹ ਤੋਂ ਝਾਰਖੰਡ ਦੇ ਲਾਤੇਹਾਰ ਵੱਲ ਜਾ ਰਹੇ ਸਨ।
ਜਾਣਕਾਰੀ ਅਨੁਸਾਰ ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਚੀਕ-ਚਿਹਾੜਾ ਮਚ ਗਿਆ, ਜਿਸ ਨੂੰ ਸੁਣ ਕੇ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕ ਵੱਡੀ ਗਿਣਤੀ ਵਿੱਚ ਮਦਦ ਲਈ ਦੌੜੇ। ਪਿੰਡ ਵਾਸੀਆਂ ਨੇ ਬੜੀ ਮੁਸ਼ੱਕਤ ਨਾਲ ਬੱਸ ਵਿੱਚ ਫਸੇ ਜ਼ਖਮੀਆਂ ਨੂੰ ਬਾਹਰ ਕੱਢਣਾ ਸ਼ੁਰੂ ਕੀਤਾ। ਇਸ ਦੌਰਾਨ ਪ੍ਰਸ਼ਾਸਨ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਪ੍ਰਸ਼ਾਸਨਿਕ ਟੀਮ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜਾਂ ਦੀ ਕਮਾਂਡ ਸੰਭਾਲੀ।
ਪ੍ਰਸ਼ਾਸਨ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਸਾਰੇ ਜ਼ਖਮੀਆਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਦੇ ਬੁਰੀ ਤਰ੍ਹਾਂ ਪਰਖੱਚੇ ਉੱਡ ਗਏ। ਪੁਲਸ ਹੁਣ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
RSS ਮੁਖੀ ਮੋਹਨ ਭਾਗਵਤ ਨੇ ਇੱਕ ਵੱਡਾ ਬਿਆਨ, ਬੋਲੇ-ਅਗਲੇ 10 ਤੋਂ 12 ਸਾਲਾਂ 'ਚ ਖਤਮ ਹੋ ਸਕਦੈ ਜਾਤੀਵਾਦ
NEXT STORY