ਮਥੁਰਾ: ਉੱਤਰ ਪ੍ਰਦੇਸ਼ ਦੇ ਮਥੁਰਾ ਵਿੱਚ ਯਮੁਨਾ ਐਕਸਪ੍ਰੈਸਵੇਅ 'ਤੇ ਐਤਵਾਰ ਰਾਤ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿੱਥੇ ਇੱਕ ਬੇਕਾਬੂ ਸਲੀਪਰ ਬੱਸ ਪਲਟ ਜਾਣ ਕਾਰਨ 20 ਤੋਂ ਵੱਧ ਯਾਤਰੀ ਜ਼ਖ਼ਮੀ ਹੋ ਗਏ। ਇਹ ਹਾਦਸਾ ਮਥੁਰਾ ਦੇ ਨੌਹਝੀਲ ਥਾਣਾ ਖੇਤਰ ਅਧੀਨ ਮਾਈਲਸਟੋਨ 76 ਕੋਲ ਵਾਪਰਿਆ। ਦੱਸਿਆ ਜਾ ਰਿਹਾ ਕਿ ਬੱਸ ਵਿਚ 100 ਦੇ ਕਰੀਬ ਸਵਾਰੀਆਂ ਸਨ।
ਐਕਸਪ੍ਰੈਸਵੇਅ 'ਤੇ ਪੈ ਗਿਆ ਚੀਕ ਚਿਹਾੜਾ
ਜਾਣਕਾਰੀ ਅਨੁਸਾਰ ਇਹ ਬੱਸ ਨੋਇਡਾ ਤੋਂ ਬਿਹਾਰ ਦੇ ਦਰਭੰਗਾ ਜਾ ਰਹੀ ਸੀ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਪਲਟਦੇ ਹੀ ਸਵਾਰੀਆਂ ਵਿੱਚ ਚੀਕ ਚਿਹਾੜਾ ਮਚ ਗਿਆ। ਬੱਸ ਦੇ ਅੰਦਰ ਫਸੇ ਯਾਤਰੀ ਆਪਣੀ ਜਾਨ ਬਚਾਉਣ ਲਈ ਖਿੜਕੀਆਂ ਦੇ ਸ਼ੀਸ਼ੇ ਤੋੜ ਕੇ ਬਾਹਰ ਨਿਕਲਦੇ ਦੇਖੇ ਗਏ।
ਹਾਦਸੇ ਦੀ ਸੂਚਨਾ ਮਿਲਦੇ ਹੀ ਥਾਣਾ ਇੰਚਾਰਜ ਸੋਨੂ ਸਿੰਘ ਅਤੇ ਸਬ-ਇੰਸਪੈਕਟਰ ਹਰਿੰਦਰ ਤੋਮਰ ਪੁਲਸ ਫੋਰਸ ਸਮੇਤ ਮੌਕੇ 'ਤੇ ਪਹੁੰਚੇ। ਪੁਲਸ ਨੇ ਰਾਹਗੀਰਾਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਐਂਬੂਲੈਂਸ ਰਾਹੀਂ ਸਾਰੇ ਜ਼ਖ਼ਮੀਆਂ ਨੂੰ ਤੁਰੰਤ ਨੌਹਝੀਲ ਕਮਿਊਨਿਟੀ ਹੈਲਥ ਸੈਂਟਰ ਵਿੱਚ ਦਾਖਲ ਕਰਵਾਇਆ ਗਿਆ ਹੈ।
ਕਈਆਂ ਦੀ ਹਾਲਤ ਗੰਭੀਰ
ਹਸਪਤਾਲ ਵਿੱਚ ਡਾਕਟਰਾਂ ਦੀ ਟੀਮ ਵੱਲੋਂ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਯਾਤਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਦੋਂ ਕਿ ਬਾਕੀਆਂ ਨੂੰ ਮਾਮੂਲੀ ਸੱਟਾਂ ਆਈਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਦਿੱਲੀ-ਦੇਹਰਾਦੂਨ ਐਕਸਪ੍ਰੈੱਸ-ਵੇਅ 'ਤੇ ਭਿਆਨਕ ਹਾਦਸਾ, ਇਕ ਤੋਂ ਬਾਅਦ ਇਕ ਟਕਰਾਈਆਂ 5 ਗੱਡੀਆਂ
NEXT STORY