ਨਵੀਂ ਦਿੱਲੀ-ਦਿੱਲੀ ਦੇ ਉਦਯੋਗਿਕ ਖੇਤਰ ਬਵਾਨਾ 'ਚ ਸਥਿਤ ਇਕ ਫੈਕਟਰੀ 'ਚ ਵੀਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਮੌਕੇ 'ਤੇ ਪੁਹੰਚੀਆਂ ਫਾਇਰ ਬ੍ਰਿਗੇਡ ਦੀਆਂ 22 ਗੱਡੀਆਂ ਅੱਗ 'ਤੇ ਕਾਬੂ ਪਾਉਣ ਲਈ ਹੁਣ ਤੱਕ ਜੁੱਟੀ ਹੈ। ਰਿਪੋਰਟ ਮੁਤਾਬਕ ਅੱਗ ਹੁਣ ਵੀ ਤੇਜ਼ੀ ਨਾਲ ਫੈਲ ਰਹੀ ਹੈ। ਮੌਕੇ 'ਤੇ ਪੁਲਸ ਵੀ ਪਹੁੰਚ ਚੁੱਕੀ ਹੈ। ਸੁਰੱਖਿਆ ਦੇ ਤੌਰ 'ਤੇ ਨੇੜੇ ਦੇ ਇਲਾਕੇ 'ਚੋ ਲੋਕਾਂ ਨੂੰ ਹਟਾਉਣ ਦਾ ਕੰਮ ਜਾਰੀ ਹੈ।
ਹੁਣ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ। ਫਿਲਹਾਲ ਇਸ ਸਮੇਂ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫੈਕਟਰੀ ਦੇ ਕਰਮਚਾਰੀ ਵੀ ਫਾਇਰ ਬ੍ਰਿਗੇਡ ਦੀ ਟੀਮ ਨਾਲ ਬਚਾਅ ਕੰਮ 'ਚ ਲੱਗੇ ਹੋਏ ਹਨ। ਅੱਜ ਸਵੇਰੇ ਅੱਗ ਲੱਗਣ ਤੋਂ ਬਾਅਦ ਪੂਰੇ ਇਲਾਕੇ 'ਚ ਹੜਕੰਪ ਮਚ ਗਿਆ। ਸਿਰਫ ਇੰਨਾ ਹੀ ਨਹੀਂ ਇੰਨੀ ਭਿਆਨਕ ਅੱਗ ਹੈ ਕਿ ਨੇੜੇ ਦੀਆਂ ਦੂਜੀਆਂ ਫੈਕਟਰੀਆਂ ਦੇ ਕਰਮਚਾਰੀ ਵੀ ਮਦਦ ਲਈ ਜੁੱਟ ਗਏ ਹਨ।
ਇਸ ਵਿਭਾਗ 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ
NEXT STORY