ਨੈਸ਼ਨਲ ਡੈਸਕ : ਛੱਤੀਸਗੜ੍ਹ ਦੇ ਰਾਏਗੜ੍ਹ 'ਚ ਇੱਕ ਬਹੁਤ ਹੀ ਭਿਆਨਕ ਘਟਨਾ ਸਾਹਮਣੇ ਆਈ ਹੈ। ਜਿੱਥੇ ਇੱਕੋ ਪਰਿਵਾਰ ਦੇ 4 ਮੈਂਬਰਾਂ ਨੂੰ ਬੇਰਹਿਮੀ ਨਾਲ ਕਤਲ ਕਰ ਕੇ ਦਫ਼ਨਾਏ ਜਾਣ ਦਾ ਸ਼ੱਕ ਹੈ। ਇਹ ਘਟਨਾ ਜ਼ਿਲ੍ਹੇ ਦੇ ਖਰਸਿਆ ਥਾਣਾ ਖੇਤਰ ਦੇ ਥੁਸੇਕੇਲਾ ਪਿੰਡ ਦੇ ਰਾਜੀਵ ਨਗਰ ਇਲਾਕੇ ਦੀ ਹੈ। ਸ਼ੁੱਕਰਵਾਰ ਨੂੰ ਘਰ ਵਿੱਚੋਂ ਬਦਬੂ ਆਉਣ ਕਾਰਨ ਲੋਕਾਂ ਨੂੰ ਘਟਨਾ ਬਾਰੇ ਪਤਾ ਲੱਗਾ। ਇਸ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਲੋਕਾਂ ਨੇ ਤੁਰੰਤ ਪੁਲਸ ਟੀਮ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ...ਫੜੀ ਗਈ ਰਿਸ਼ਵਤਖੋਰ ਪ੍ਰਿੰਸੀਪਲ ! 50 ਹਜ਼ਾਰ ਦੀ ਰਿਸ਼ਵਤ ਲੈਂਦੀ ਰੰਗੇ ਹੱਥੀਂ ਕਾਬੂ, ਗ੍ਰਿਫ਼ਤਾਰ ਕਰ ਕੇ ਭੇਜਿਆ ਜੇਲ੍ਹ
ਪੁਲਸ ਅਨੁਸਾਰ ਮ੍ਰਿਤਕ ਬੁੱਧਰਾਮ ਓਰਾਓਂ ਦੇ ਪਿਤਾ ਚਮਾਰ ਸਿੰਘ ਦੇ ਪਰਿਵਾਰਕ ਮੈਂਬਰ ਕਈ ਦਿਨਾਂ ਤੋਂ ਲਾਪਤਾ ਸਨ। ਇਲਾਕੇ ਦੇ ਇੱਕ ਬੰਦ ਘਰ ਵਿੱਚੋਂ ਤੇਜ਼ ਬਦਬੂ ਆਉਣ 'ਤੇ ਪਿੰਡ ਵਾਸੀਆਂ ਨੇ ਪੁਲਸ ਨੂੰ ਸੂਚਿਤ ਕੀਤਾ। ਜਦੋਂ ਪੁਲਿਸ ਨੇ ਦਰਵਾਜ਼ਾ ਖੋਲ੍ਹਿਆ ਤੇ ਅੰਦਰ ਦੇਖਿਆ ਤਾਂ ਕੰਧਾਂ ਅਤੇ ਫਰਸ਼ 'ਤੇ ਖੂਨ ਦੇ ਧੱਬੇ ਮਿਲੇ, ਜਿਸ ਨਾਲ ਇਹ ਸ਼ੱਕ ਹੋਰ ਵੀ ਡੂੰਘਾ ਹੋ ਗਿਆ ਕਿ ਇੱਥੇ ਕੋਈ ਭਿਆਨਕ ਅਪਰਾਧ ਕੀਤਾ ਗਿਆ ਹੈ।
ਇਹ ਵੀ ਪੜ੍ਹੋ...ਗਡਕਰੀ ਨੇ ਸਮੀਖਿਆ ਮੀਟਿੰਗ ਮਗਰੋਂ ਲਿਆ ਐਕਸ਼ਨ, ਪੰਜਾਬ ਸਮੇਤ ਇਨ੍ਹਾਂ ਸੂਬਿਆਂ ਬਾਰੇ ਦਿੱਤੇ ਵੱਡੇ ਹੁਕਮ
ਅਪਰਾਧ ਵਾਲੀ ਥਾਂ ਨੂੰ ਸੁਰੱਖਿਆ ਘੇਰੇ 'ਚ ਲੈ ਲਿਆ ਗਿਆ ਹੈ ਅਤੇ ਡੌਗ ਸਕੁਐਡ ਅਤੇ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ। ਪੁਲਸ ਦਾ ਕਹਿਣਾ ਹੈ ਕਿ ਖੁਦਾਈ ਕਰਨ ਤੋਂ ਬਾਅਦ ਹੀ ਇਹ ਸਪੱਸ਼ਟ ਹੋ ਸਕੇਗਾ ਕਿ ਕਿੰਨੀਆਂ ਲਾਸ਼ਾਂ ਦੱਬੀਆਂ ਹੋਈਆਂ ਹਨ। ਇਸ ਸਨਸਨੀਖੇਜ਼ ਮਾਮਲੇ ਨੇ ਰਾਏਗੜ੍ਹ ਅਤੇ ਆਸ ਪਾਸ ਦੇ ਇਲਾਕਿਆਂ 'ਚ ਹਲਚਲ ਮਚਾ ਦਿੱਤੀ ਹੈ।
ਇਹ ਵੀ ਪੜ੍ਹੋ...ਭਾਰਤ ਨੂੰ ਮਿਲੇਗਾ ਆਪਣਾ ਪਹਿਲਾ ਜੈੱਟ ਇੰਜਣ !
ਦੂਜੇ ਪਾਸੇ, ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ, ਜ਼ਿਲ੍ਹਾ ਹੈੱਡਕੁਆਰਟਰ ਤੋਂ ਵਾਧੂ ਪੁਲਸ ਫੋਰਸ ਅਤੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਹਨ। ਪੂਰੇ ਕੰਪਲੈਕਸ ਨੂੰ ਸੀਲ ਕਰ ਦਿੱਤਾ ਗਿਆ ਹੈ। ਅਧਿਕਾਰੀ ਖੁਦ ਨਿਗਰਾਨੀ ਕਰ ਰਹੇ ਹਨ ਤਾਂ ਜੋ ਕਿਸੇ ਵੀ ਸਬੂਤ ਨਾਲ ਛੇੜਛਾੜ ਨਾ ਕੀਤੀ ਜਾ ਸਕੇ। ਫਿਲਹਾਲ, ਪੁਲਸ ਇਸ ਮਾਮਲੇ ਦੀ ਜਾਂਚ ਕਤਲ ਵਜੋਂ ਕਰ ਰਹੀ ਹੈ। ਪੁਲਸ ਦੇ ਅਨੁਸਾਰ ਜਾਂਚ ਤੋਂ ਬਾਅਦ ਹੀ ਮਾਮਲੇ ਦੀ ਅਧਿਕਾਰਤ ਤੌਰ 'ਤੇ ਪੁਸ਼ਟੀ ਕੀਤੀ ਜਾ ਸਕਦੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਿਉਹਾਰਾਂ ਦੇ ਮੌਕੇ ਬੱਸਾਂ 'ਚ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ
NEXT STORY