ਨੈਸ਼ਨਲ ਡੈਸਕ- ਬਿਹਾਰ ਦੇ ਮੋਤੀਹਾਰੀ ਜ਼ਿਲ੍ਹੇ ਤੋਂ ਇਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਸ਼ਰਾਬ ਤਸਕਰੀ ਦੇ ਮਾਮਲੇ 'ਚ ਪੁਲਸ ਨੇ ਤਸਕਰ ਸਣੇ ਇਕ ਘੋੜੇ ਨੂੰ ਗ੍ਰਿਫ਼ਤਾਰ ਕੀਤਾ ਹੈ। ਐਕਸਾਈਜ਼ ਵਿਭਾਗ ਅਤੇ ਪੁਲਸ ਨੇ ਸਾਂਝੇ ਆਪਰੇਸ਼ਨ ਦੌਰਾਨ ਇਕ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਇੱਕ ਸ਼ਰਾਬ ਤਸਕਰ ਨੂੰ ਕਾਬੂ ਕੀਤਾ, ਜੋ ਪੁਲਸ ਅਤੇ ਵਾਹਨਾਂ ਦੀ ਚੈਕਿੰਗ ਤੋਂ ਬਚਣ ਲਈ ਘੋੜੇ ਦੀ ਪਿੱਠ 'ਤੇ ਲੱਦ ਕੇ ਵਿਦੇਸ਼ੀ ਸ਼ਰਾਬ ਦੀ ਤਸਕਰੀ ਕਰ ਰਿਹਾ ਸੀ।
ਤਸਕਰਾਂ ਨੇ ਪੁਲਸ ਦੀ ਨਜ਼ਰ ਤੋਂ ਬਚਣ ਲਈ ਇਹ ਨਵਾਂ ਤਰੀਕਾ ਅਪਣਾਇਆ ਸੀ। ਪੁਲਸ ਅਤੇ ਐਕਸਾਈਜ਼ ਵਿਭਾਗ ਦੀਆਂ ਟੀਮਾਂ ਨੂੰ ਝਕਾਨੀ ਦੇਣ ਲਈ ਸ਼ਰਾਬ ਦੀਆਂ ਪੇਟੀਆਂ ਨੂੰ ਘੋੜੇ 'ਤੇ ਲੱਦ ਕੇ ਕੱਚੇ ਰਸਤਿਆਂ ਰਾਹੀਂ ਲਿਜਾਇਆ ਜਾ ਰਿਹਾ ਸੀ। ਐਕਸਾਈਜ਼ ਵਿਭਾਗ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਸਰਹੱਦੀ ਇਲਾਕਿਆਂ ਦੇ ਰਸਤੇ ਵਿਦੇਸ਼ੀ ਸ਼ਰਾਬ ਦੀ ਖੇਪ ਲਿਆਂਦੀ ਜਾ ਰਹੀ ਹੈ, ਜਿਸ 'ਤੇ ਕਾਰਵਾਈ ਕਰਦਿਆਂ ਟੀਮ ਨੇ ਛਾਪੇਮਾਰੀ ਕਰ ਕੇ ਤਸਕਰ ਨੂੰ ਰੰਗੇ ਹੱਥੀਂ ਦਬੋਚ ਲਿਆ।
ਇਹ ਵੀ ਪੜ੍ਹੋ- ਦੇਸ਼ ਨੂੰ ਦਹਿਲਾਉਣ ਦੀ ਵੱਡੀ ਸਾਜ਼ਿਸ਼ ਨਾਕਾਮ ! ISI ਦੇ 200 ਤੋਂ ਵੱਧ ਅੱਤਵਾਦੀ ਗ੍ਰਿਫ਼ਤਾਰ
ਕਾਰਵਾਈ ਦੌਰਾਨ ਪੁਲਸ ਨੇ ਮੌਕੇ ਤੋਂ ਭਾਰੀ ਮਾਤਰਾ 'ਚ ਵਿਦੇਸ਼ੀ ਸ਼ਰਾਬ ਦੀਆਂ ਬੋਤਲਾਂ ਬਰਾਮਦ ਕੀਤੀਆਂ ਅਤੇ ਤਸਕਰੀ ਲਈ ਵਰਤੇ ਜਾ ਰਹੇ ਘੋੜੇ ਨੂੰ ਜ਼ਬਤ ਕਰ ਲਿਆ। ਇਸ ਦੇ ਨਾਲ ਹੀ ਇੱਕ ਸ਼ਰਾਬ ਤਸਕਰ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਫਿਲਹਾਲ ਪੁਲਸ ਅਤੇ ਐਕਸਾਈਜ਼ ਵਿਭਾਗ ਦੀ ਟੀਮ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਇਸ ਗਿਰੋਹ 'ਚ ਸ਼ਾਮਲ ਹੋਰ ਤਸਕਰਾਂ ਅਤੇ ਸ਼ਰਾਬ ਦੀ ਇਸ ਖੇਪ ਨੂੰ ਕਿੱਥੇ ਸਪਲਾਈ ਕੀਤਾ ਜਾਣਾ ਸੀ, ਉਸ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ- ਮਸ਼ਹੂਰ ਅਦਾਕਾਰਾ ਨੇ 36 ਸਾਲ ਦੀ ਉਮਰ 'ਚ ਦੁਨੀਆ ਨੂੰ ਕਿਹਾ ਅਲਵਿਦਾ ! ਹਾਲੀਵੁੱਡ 'ਚ ਛਾਈ ਸੋਗ ਦੀ ਲਹਿਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੰਦ ਅਲਮਾਰੀ, 4 ਬੈਗ, 3 ਕਰੋੜ ਰੁਪਏ ਕੈਸ਼...! ਟੈਕਸੀ ਡਰਾਈਵਰ ਦੇ ਘਰ MP ਪੁਲਸ ਦਾ ਛਾਪਾ
NEXT STORY