ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਸੂਬੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਲਖੀਮਪੁਰ ਜ਼ਿਲ੍ਹੇ ਵਿੱਚ ਇਕ ਨਵਜਾਤ ਬੱਚੇ ਦੀ ਮੌਤ ਮਗਰੋਂ ਪ੍ਰਸ਼ਾਸਨ ਨੇ ਹਸਪਤਾਲ ਨੂੰ ਸੀਲ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਵਿਅਕਤੀ ਆਪਣੇ ਨਵਜੰਮੇ ਬੱਚੇ ਦੀ ਲਾਸ਼ ਨੂੰ ਬੈਗ ਵਿੱਚ ਲੈ ਕੇ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰ ਪਹੁੰਚ ਗਿਆ ਅਤੇ ਦੋਸ਼ ਲਗਾਇਆ ਕਿ ਇੱਕ ਨਿੱਜੀ ਹਸਪਤਾਲ ਵਿੱਚ ਡਾਕਟਰ ਦੀ ਲਾਪਰਵਾਹੀ ਕਾਰਨ ਉਸ ਦੇ ਬੱਚੇ ਦੀ ਮੌਤ ਹੋ ਗਈ।
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਸਪਤਾਲ ਨੂੰ 'ਸੀਲ' ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਅਨੁਸਾਰ ਭੀਰਾ ਥਾਣਾ ਖੇਤਰ ਦੇ ਨੌਸਰ ਜੋਗੀ ਦੇ ਵਸਨੀਕ ਵਿਪਿਨ ਨੇ ਆਪਣੇ ਨਵਜੰਮੇ ਬੱਚੇ ਦੀ ਮੌਤ ਲਈ ਮਹੇਵਗੰਜ ਸਥਿਤ 'ਗੋਲਡਰ' ਹਸਪਤਾਲ ਨੂੰ ਦੋਸ਼ੀ ਠਹਿਰਾਇਆ।
ਉਨ੍ਹਾਂ ਕਿਹਾ ਕਿ ਵਿਪਿਨ ਸ਼ੁੱਕਰਵਾਰ ਨੂੰ ਕੁਲੈਕਟਰੇਟ ਪਹੁੰਚੇ ਅਤੇ ਮੁੱਖ ਵਿਕਾਸ ਅਧਿਕਾਰੀ (ਸੀ.ਡੀ.ਓ.) ਅਭਿਸ਼ੇਕ ਕੁਮਾਰ ਅਤੇ ਮੁੱਖ ਮੈਡੀਕਲ ਅਧਿਕਾਰੀ (ਸੀ.ਐੱਮ.ਓ.) ਡਾ. ਸੰਤੋਸ਼ ਗੁਪਤਾ ਸਮੇਤ ਅਧਿਕਾਰੀਆਂ ਨੂੰ ਦੱਸਿਆ ਕਿ ਡਾਕਟਰਾਂ ਦੀ ਲਾਪਰਵਾਹੀ ਕਾਰਨ ਬੱਚਾ ਸਵੇਰੇ ਮਰਿਆ ਹੋਇਆ ਪੈਦਾ ਹੋਇਆ ਸੀ, ਜਦਕਿ ਉਸ ਦੀ ਪਤਨੀ ਰੂਬੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਿਪਿਨ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਹੈ ਜਿਸ ਵਿੱਚ ਉਹ ਲਾਸ਼ ਨੂੰ ਬੈਗ ਵਿੱਚ ਲੈ ਕੇ ਕਲੈਕਟਰੇਟ ਵਿੱਚ ਅਧਿਕਾਰੀਆਂ ਨਾਲ ਗੱਲ ਕਰ ਰਹੇ ਹਨ।
ਇਹ ਵੀ ਪੜ੍ਹੋ- 2 ਘੰਟਿਆਂ 'ਚ 2 ਵਾਰ ਕੰਬ ਗਿਆ ਭਾਰਤ ਦਾ ਇਹ ਇਲਾਕਾ ! ਘਰਾਂ ਤੋਂ ਬਾਹਰ ਭੱਜੇ ਲੋਕ
ਜ਼ਿਲ੍ਹਾ ਮੈਜਿਸਟ੍ਰੇਟ ਦੁਰਗਾ ਸ਼ਕਤੀ ਨਾਗਪਾਲ ਨੇ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਹਸਪਤਾਲ ਨੂੰ 'ਸੀਲ' ਕਰਨ ਅਤੇ ਸਾਰੇ ਦਾਖਲ ਮਰੀਜ਼ਾਂ ਨੂੰ ਨੇੜਲੇ ਸਿਹਤ ਕੇਂਦਰਾਂ ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ, "ਮੈਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਵਿਪਿਨ ਦੀ ਪਤਨੀ ਦੀ ਸਿਹਤ 'ਤੇ ਨੇੜਿਓਂ ਨਜ਼ਰ ਰੱਖਣ ਅਤੇ ਇਹ ਯਕੀਨੀ ਬਣਾਉਣ ਕਿ ਉਸ ਦਾ ਸਹੀ ਇਲਾਜ ਹੋਵੇ।"
ਦੁਰਗਾ ਨੇ ਨਿੱਜੀ ਤੌਰ 'ਤੇ ਵਿਪਿਨ ਨੂੰ ਭਰੋਸਾ ਦਿੱਤਾ ਕਿ ਉਹ ਉਸਦੀ ਪਤਨੀ ਦੇ ਸਾਰੇ ਡਾਕਟਰੀ ਖਰਚੇ ਚੁੱਕਣਗੇ। ਅਧਿਕਾਰੀਆਂ ਨੇ ਕਿਹਾ ਕਿ ਵਿਪਿਨ ਦੀ ਪਤਨੀ ਰੂਬੀ ਨੂੰ ਇੱਕ ਸਥਾਨਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸਦੀ ਹਾਲਤ ਵਿੱਚ ਸੁਧਾਰ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜੰਮੂ-ਕਸ਼ਮੀਰ: ਮੀਂਹ ਨਾਲ ਸਬੰਧਤ ਘਟਨਾਵਾਂ 'ਚ ਦੋ ਦੀ ਮੌਤ, ਬੱਸ ਹਾਦਸੇ 'ਚ 20 ਜ਼ਖ਼ਮੀ
NEXT STORY