ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਭਦੋਹੀ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਦੱਸਿਆ ਕਿ ਇੱਕ ਵਿਅਕਤੀ ਵੱਲੋਂ ਆਮ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਦਿਆਂ ਚਲਾਏ ਜਾ ਰਹੇ ਬੱਚਿਆਂ ਦੇ ਕਲੀਨਿਕ ਅਤੇ ਹਸਪਤਾਲ ਨੂੰ ਸੀਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਵਿਅਕਤੀ ਜਾਅਲੀ ਮੈਡੀਕਲ ਡਿਗਰੀ ਦੀ ਵਰਤੋਂ ਕਰ ਕੇ ਮਰੀਜ਼ਾਂ ਦਾ ਇਲਾਜ ਕਰ ਰਿਹਾ ਸੀ
ਅਭੋਲੀ ਖੇਤਰ ਵਿੱਚ ਗੋਵਿੰਦ ਪ੍ਰਭਾ ਕਲੀਨਿਕ ਅਤੇ ਬੇਬੀ ਸੈਂਟਰ ਚਲਾਉਣ ਵਾਲੇ ਰਮੇਸ਼ ਯਾਦਵ ਵਿਰੁੱਧ ਸੋਮਵਾਰ ਦੇਰ ਰਾਤ ਇੱਕ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ। ਮੁੱਖ ਮੈਡੀਕਲ ਅਫਸਰ (ਸੀ.ਐੱਮ.ਓ.) ਡਾ. ਸੰਤੋਸ਼ ਕੁਮਾਰ ਚੱਕ ਨੇ ਕਿਹਾ ਕਿ ਕਲੀਨਿਕ ਬਾਰੇ ਸ਼ਿਕਾਇਤਾਂ ਮਿਲਣ ਤੋਂ ਬਾਅਦ ਜਾਂਚ ਦੇ ਹੁਕਮ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਡਿਪਟੀ ਚੀਫ ਮੈਡੀਕਲ ਅਫਸਰ ਡਾ. ਆਸ਼ੀਸ਼ ਦੂਬੇ ਨੇ 25 ਅਕਤੂਬਰ ਨੂੰ ਜਾਂਚ ਕੀਤੀ, ਜਿਸ ਵਿੱਚ ਖੁਲਾਸਾ ਹੋਇਆ ਕਿ ਯਾਦਵ ਕੋਲ ਕੋਈ ਡਾਕਟਰੀ ਸਿੱਖਿਆ ਨਹੀਂ ਸੀ।
ਇਹ ਵੀ ਪੜ੍ਹੋ- ਨੌਜਵਾਨ ਦਾ ਸ਼ਰਮਨਾਕ ਕਾਰਾ ! ਖ਼ੁਦ ਨੂੰ ਫੌਜੀ ਅਧਿਕਾਰੀ ਦੱਸ ਕੇ ਮਹਿਲਾ ਡਾਕਟਰ ਦੀ ਰੋਲ਼ੀ ਪੱਤ
ਸਿਹਤ ਵਿਭਾਗ ਨੂੰ ਹਸਪਤਾਲ ਦਾ ਕੋਈ ਰਜਿਸਟ੍ਰੇਸ਼ਨ ਰਿਕਾਰਡ ਨਹੀਂ ਮਿਲਿਆ ਅਤੇ ਰਮੇਸ਼ ਦੁਆਰਾ ਪੇਸ਼ ਕੀਤੀ ਗਈ ਡਿਗਰੀ ਵੀ ਜਾਅਲੀ ਪਾਈ ਗਈ। ਉਨ੍ਹਾਂ ਅੱਗੇ ਕਿਹਾ ਕਿ ਜਾਂਚ ਤੋਂ ਬਾਅਦ, ਕਲੀਨਿਕ ਨੂੰ ਸੀਲ ਕਰ ਦਿੱਤਾ ਗਿਆ ਅਤੇ ਦੁਰਾਗੰਜ ਕਮਿਊਨਿਟੀ ਹੈਲਥ ਸੈਂਟਰ ਦੇ ਮੈਡੀਕਲ ਸੁਪਰਡੈਂਟ ਡਾ. ਸ਼ੁਭੰਕਰ ਸ਼੍ਰੀਵਾਸਤਵ ਨੂੰ ਪੁਲਸ ਸ਼ਿਕਾਇਤ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ।
ਸਥਾਨਕ ਸੂਰਿਆਵਾ ਪੁਲਸ ਸਟੇਸ਼ਨ ਦੇ ਇੰਚਾਰਜ ਅਜੀਤ ਕੁਮਾਰ ਸ਼੍ਰੀਵਾਸਤਵ ਨੇ ਕਿਹਾ ਕਿ ਯਾਦਵ ਵਿਰੁੱਧ ਧੋਖਾਧੜੀ ਅਤੇ ਨਕਲ ਨਾਲ ਸਬੰਧਤ ਧਾਰਾਵਾਂ ਦੇ ਨਾਲ-ਨਾਲ ਇੰਡੀਅਨ ਮੈਡੀਕਲ ਕੌਂਸਲ ਐਕਟ ਦੀਆਂ ਧਾਰਾਵਾਂ ਦੇ ਤਹਿਤ ਬਿਨਾਂ ਇਜਾਜ਼ਤ ਡਾਕਟਰ ਵਜੋਂ ਅਭਿਆਸ ਕਰਨ ਦੇ ਤਹਿਤ ਐੱਫ.ਆਈ.ਆਰ. ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਬਾਬਾ ਵੇਂਗਾ ਦੀ ਭਵਿੱਖਬਾਣੀ! ਇਸ ਸਾਲ ਦੇ ਅੰਤ 'ਚ 'ਕਰੋੜਪਤੀ' ਬਣਨਗੇ ਇਨ੍ਹਾਂ ਰਾਸ਼ੀਆਂ ਦੇ ਲੋਕ, ਲੱਗ ਸਕਦੀ ਹੈ ਲਾਟਰੀ
NEXT STORY