ਨੈਸ਼ਨਲ ਡੈਸਕ - ਪੰਜਾਬ ਸਣੇ ਕਈ ਰਾਜਾਂ ਵਿਚ ਗੋਲੀਆਂ ਮਾਰ ਕੇ ਲੋਕਾਂ ਨੂੰ ਮੌਤ ਦੇ ਘਾਟ ਉਤਾਰਨ ਦੀਆਂ ਵਾਰਦਾਤਾਂ ਵਿਚ ਅੱਜ ਕੱਲ ਬਹੁਤ ਵਾਧਾ ਹੋ ਰਿਹਾ ਹੈ। ਹਮਲਾਵਰ ਸ਼ਰੇਆਮ ਕਿਸੇ ਵੀ ਸਮੇਂ ਕਿਸੇ ਦਾ ਵੀ ਕਤਲ ਕਰ ਦਿੰਦੇ ਹਨ ਅਤੇ ਪੁਲਸ ਹੱਥ 'ਤੇ ਹੱਥ ਧਰ ਕੇ ਬੈਠੀ ਰਹਿੰਦੀ ਹੈ। ਅਜਿਹਾ ਹੀ ਕੁਝ ਬਿਹਾਰ ਦੀ ਰਾਜਧਾਨੀ ਪਟਨਾ ਵਿਚ ਅੱਜ ਦੇਖਣ ਨੂੰ ਮਿਲਿਆ ਹੈ। ਵੀਰਵਾਰ ਸਵੇਰੇ ਪਟਨਾ ਦੇ ਪਾਰਸ ਹਸਪਤਾਲ ਵਿੱਚ ਗੋਲੀਆਂ ਚੱਲ਼ਣ ਦੀ ਸੂਚਨਾ ਮਿਲੀ ਹੈ, ਜਿਸ ਦੌਰਾਨ ਇੱਕ ਵਿਅਕਤੀ ਨੂੰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ। ਇਸ ਘਟਨਾ ਨਾਲ ਪੂਰੇ ਹਸਪਤਾਲ ਕੰਪਲੈਕਸ ਵਿੱਚ ਦਹਿਸ਼ਤ ਫੈਲ ਗਈ।
ਇਹ ਵੀ ਪੜ੍ਹੋ - 5 ਸਕੂਲਾਂ 'ਚ 'ਬੰਬ'! ਵਿਦਿਆਰਥੀਆਂ ਨੂੰ ਕਰ 'ਤੀ ਛੁੱਟੀ
ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਘਟਨਾ ਵਾਪਰੀ, ਉਸ ਸਮੇਂ ਪੀੜਤ ਵਿਅਕਤੀ ਬੇਉਰ ਜੇਲ੍ਹ ਤੋਂ ਇਲਾਜ ਲਈ ਹਸਪਤਾਲ ਆਇਆ ਹੋਇਆ ਸੀ। ਪਟਨਾ ਵਿੱਚ ਵਾਪਰੀ ਇਕ ਘਟਨਾ ਕਾਰਨ ਕਾਨੂੰਨ ਵਿਵਸਥਾ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋ ਗਏ ਹਨ। ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਦੀ ਪਛਾਣ ਚੰਦਨ ਮਿਸ਼ਰਾ ਵਜੋਂ ਹੋਈ ਹੈ, ਜੋ ਬਕਸਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਚੰਦਨ ਮਿਸ਼ਰਾ ਇਸ ਸਮੇਂ ਇੱਕ ਕਤਲ ਕੇਸ ਵਿੱਚ ਬੇਉਰ ਜੇਲ੍ਹ ਵਿੱਚ ਬੰਦ ਸੀ ਅਤੇ ਸਿਹਤ ਖ਼ਰਾਬ ਹੋਣ ਕਾਰਨ ਇਲਾਜ ਲਈ ਪਾਰਸ ਹਸਪਤਾਲ ਆਇਆ ਸੀ।
ਇਹ ਵੀ ਪੜ੍ਹੋ - ਸਪ੍ਰਾਉਟ ਸਲਾਦ, ਗਰਿੱਲਡ ਚਿਕਨ, ਮੱਛੀ, ਇਡਲੀ, ਖੀਰ...! ਸੰਸਦ ਮੈਂਬਰ ਖਾਣਗੇ ਹੁਣ ਇਹ ਖਾਣਾ
ਮਿਲੀ ਜਾਣਕਾਰੀ ਅਨੁਸਾਰ ਘਟਨਾ ਦੇ ਸਮੇਂ ਚੰਦਨ ਮਿਸ਼ਰਾ ਹਸਪਤਾਲ ਦੇ ਕਮਰਾ ਨੰਬਰ 209 ਵਿੱਚ ਇਲਾਜ ਅਧੀਨ ਸੀ ਜਿੱਥੇ ਹਮਲਾਵਰਾਂ ਨੇ ਉਸਨੂੰ ਨਿਸ਼ਾਨਾ ਬਣਾਇਆ। ਚਸ਼ਮਦੀਦਾਂ ਦੇ ਅਨੁਸਾਰ ਪੰਜ ਅਪਰਾਧੀ ਚੰਦਨ ਮਿਸ਼ਰਾ ਨੂੰ ਗੋਲੀ ਮਾਰਨ ਲਈ ਹਸਪਤਾਲ ਵਿੱਚ ਦਾਖਲ ਹੋਏ ਸਨ ਅਤੇ ਉਨ੍ਹਾਂ ਸਾਰਿਆਂ ਕੋਲ ਪਿਸਤੌਲ ਸਨ। ਅਪਰਾਧ ਕਰਨ ਤੋਂ ਬਾਅਦ ਸਾਰੇ ਅਪਰਾਧੀ ਮੌਕੇ ਤੋਂ ਫ਼ਰਾਰ ਹੋ ਗਏ। ਇਸ ਘਟਨਾ ਨਾਲ ਹਸਪਤਾਲ ਵਿੱਚ ਦਾਖਲ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਇਹ ਵੀ ਪੜ੍ਹੋ - 17, 18, 19, 20, 21 ਜੁਲਾਈ ਨੂੰ ਪਵੇਗਾ ਭਾਰੀ ਮੀਂਹ, IMD ਵਲੋਂ Red ਤੇ Orange ਅਲਰਟ ਜਾਰੀ
ਪੁਲਿਸ ਸੂਤਰਾਂ ਅਨੁਸਾਰ ਚੰਦਨ ਮਿਸ਼ਰਾ ਦਾ ਅਪਰਾਧਿਕ ਇਤਿਹਾਸ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪਹਿਲਾਂ ਅਪਰਾਧੀ ਸੀ ਪਰ ਕੁਝ ਸਮੇਂ ਤੋਂ ਉਹ ਬਿਲਡਰ ਵਜੋਂ ਕੰਮ ਕਰ ਰਿਹਾ ਸੀ। ਇਸ ਘਟਨਾ ਨੇ ਇੱਕ ਵਾਰ ਫਿਰ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਅਪਰਾਧੀਆਂ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ। ਹਮਲਾਵਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਹਸਪਤਾਲ ਦੇ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਹੋ ਗਿਆ ਛੁੱਟੀਆਂ ਦਾ ਐਲਾਨ: 16 ਤੋਂ 28 ਜੁਲਾਈ ਤੇ 2 ਤੋਂ 4 ਅਗਸਤ ਤੱਕ ਬੰਦ ਰਹਿਣਗੇ ਸਕੂਲ-ਕਾਲਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਤਾ ਵੈਸ਼ਨੋ ਦੇਵੀ ਯਾਤਰਾ ਸਬੰਧੀ ਵੱਡੀ ਖ਼ਬਰ, ਹੁਣ ਸ਼ਰਧਾਲੂਆਂ ਦੀ ਯਾਤਰਾ ਹੋਵੇਗੀ ਆਸਾਨ
NEXT STORY