ਨੈਸ਼ਨਲ ਡੈਸਕ : ਤੇਲੰਗਾਨਾ ਦੇ ਸਰਕਾਰੀ ਹੋਸਟਲਾਂ ਵਿੱਚ ਇੱਕ ਵਾਰ ਫਿਰ ਤੋਂ ਭੋਜਨ ਵਿਚ ਜ਼ਹਿਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਵਾਨਾਪਾਰਥੀ ਜ਼ਿਲ੍ਹੇ ਦੇ ਕੋਠਾਕੋਟਾ ਸਥਿਤ ਬੀਸੀ ਗਰਲਜ਼ ਹੋਸਟਲ ਵਿੱਚ ਖਾਣਾ ਖਾਣ ਤੋਂ ਬਾਅਦ 25 ਵਿਦਿਆਰਥਣਾਂ ਅਚਾਨਕ ਬੀਮਾਰ ਹੋ ਗਈਆਂ। ਇਸ ਦੌਰਾਨ ਕਈ ਵਿਦਿਆਰਥਣਾਂ ਨੇ ਉਲਟੀਆਂ ਅਤੇ ਦਸਤ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ : 4 ਲੱਖ ਤੋਂ ਪਾਰ ਹੋਈ ਚਾਂਦੀ, ਸੋਨੇ ਨੇ ਵੀ ਤੋੜ 'ਤੇ ਸਾਰੇ ਰਿਕਾਰਡ
ਜਾਣਕਾਰੀ ਮੁਤਾਬਕ ਗਰਲਜ਼ ਹੋਸਟਲਾਂ ਦੀਆਂ ਵਿਦਿਆਰਥਣਾਂ ਨੇ ਰਾਤ ਦੇ ਖਾਣੇ ਵਿੱਚ ਚਾਵਲ, ਸਾਂਬਰ ਅਤੇ ਪੱਤਾਗੋਭੀ ਦੀ ਸਬਜ਼ੀ ਦਾ ਸੇਵਨ ਕੀਤਾ ਸੀ। ਇਸ ਦੌਰਾਨ ਖਾਣਾ ਖਾਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਲੈ ਕੇ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਵਿਦਿਆਰਥਣਾਂ ਦੇ ਬੀਮਾਰੀ ਹੋਣ ਦੇ ਸਹੀ ਕਾਰਨ ਦਾ ਪਤਾ ਲਗਾਉਣ ਲਈ ਭੋਜਨ ਦੇ ਨਮੂਨੇ ਲੈ ਕੇ ਜਾਂਚ ਲਈ ਲੈਬ ਵਿੱਚ ਭੇਜੇ ਗਏ ਹਨ।
ਇਹ ਵੀ ਪੜ੍ਹੋ : ਗਰਮੀਆਂ 'ਚ AC ਚਲਾ ਕੇ ਵੀ ਨਹੀਂ ਆਵੇਗਾ ਬਿਜਲੀ ਦਾ ਬਿਲ, ਬੱਸ ਕਰ ਲਓ ਇਹ ਛੋਟਾ ਜਿਹਾ ਕੰਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
CM ਨਾਇਬ ਸੈਣੀ ਨੇ ਵਿਕਸਿਤ ਭਾਰਤ @2047 ਦੀ ਕੁੰਜੀ ਵਜੋਂ PRAGATI ਪਲੈਟਫਾਰਮ ਦੀ ਕੀਤੀ ਤਾਰੀਫ਼
NEXT STORY