ਨੈਸ਼ਨਲ ਡੈਸਕ- ਪਿਛਲੇ ਕੁਝ ਮਹੀਨਿਆਂ ਤੋਂ ਦੇਸ਼ ਭਰ 'ਚ ਫਲਾਈਟਸ, ਸਕੂਲ-ਕਾਲਜ ਅਤੇ ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ, ਜਿਸ ਨਾਲ ਲੋਕਾਂ 'ਚ ਚਿੰਤਾ ਦਾ ਮਾਹੌਲ ਹੈ। ਇਸ ਵਿਚ ਹੁਣ 10 ਹੋਟਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇਕ ਈ-ਮੇਲ ਰਾਹੀਂ ਭੇਜੀ ਗਈ ਹੈ, ਜਿਸ 'ਚ ਧਮਕੀ ਦੇਣ ਵਾਲੇ ਨੇ 55 ਹਜ਼ਾਰ ਡਾਲਰ ਦੀ ਮੰਗ ਕੀਤੀ ਹੈ। ਇਹ ਧਮਕੀ ਹੋਟਲ ਫਾਰਚਿਊਨ, ਹੋਟਲ ਲੈਮਨ ਟ੍ਰੀ ਅਤੇ ਹੋਰਟਲ ਮੈਰਿਅਟ ਸਮੇਤ ਲਖਨਊ ਦੇ 10 ਵੱਡੇ ਹੋਟਲਾਂ ਨੂੰ ਮਿਲੀ ਹੈ।
ਪੁਲਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ ਹੈ ਅਤੇ ਸੁਰੱਖਿਆ ਉਪਾਵਾਂ ਨੂੰ ਵਧਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਹੋਟਲ ਸੰਚਾਲਕਾਂ ਨੇ ਤੁਰੰਤ ਪੁਲਸ ਨੂੰ ਇਸ ਦੀ ਜਾਣਕਾਰੀ ਦਿੱਤੀ। ਸ਼ਹਿਰ 'ਚ ਕੁੱਲ 10 ਹੋਟਲਾਂ ਨੂੰ ਧਮਕੀ ਭਰਿਆ ਈ-ਮੇਲ ਪ੍ਰਾਪਤ ਹੋਇਆ ਹੈ। ਇਸ ਮਾਮਲੇ 'ਚ ਪੁਲਸ ਸੁਰੱਖਿਆ ਉਪਾਵਾਂ ਨੂੰ ਵਧਾਉਣ ਅਤੇ ਜਾਂਚ ਕਰਨ ਦੀ ਪ੍ਰਕਿਰਿਆ 'ਚ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦ ਪਾਰ ਘੁਸਪੈਠ ਰੁਕਣ 'ਤੇ ਹੀ ਬੰਗਾਲ 'ਚ ਕੀਤੀ ਜਾ ਸਕਦੀ ਹੈ ਸ਼ਾਂਤੀ ਸਥਾਪਿਤ : ਅਮਿਤ ਸ਼ਾਹ
NEXT STORY