ਨਵੀਂ ਦਿੱਲੀ- ਦਿੱਲੀ 'ਚ ਲੋਧੀ ਰੋਡ ਸਥਿਤ ਬੀਕੇ ਦੱਤ ਕਾਲੋਨੀ ਦੇ ਇਕ ਘਰ 'ਚ ਮੰਗਲਵਾਰ ਨੂੰ ਅੱਗ ਲੱਗਣ ਨਾਲ ਇਕ ਮਾਂ ਅਤੇ ਉਸ ਦੀਆਂ 2 ਨਾਬਾਲਗ ਧੀਆਂ ਦੀ ਮੌਤ ਹੋ ਗਈ। ਦਿੱਲੀ ਫਾਇਰ ਸਰਵਿਸ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਘਰ 'ਚ ਅੱਗ ਲੱਗਣ ਦੀ ਸੂਚਨਾ ਕਰੀਬ 10.20 ਵਜੇ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ। ਉਨ੍ਹਾਂ ਦੱਸਿਆ ਕਿ ਅੱਗ ਘਰ ਦੀ ਤੀਜੀ ਮੰਜ਼ਿਲ 'ਤੇ ਲੱਗੀ ਸੀ ਅਤੇ ਉੱਥੋਂ ਇਕ ਔਰਤ ਤੇ 2 ਬੱਚੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ।
ਅਧਿਕਾਰੀ ਨੇ ਦੱਸਿਆ ਕਿ ਸਵੇਰੇ 11.10 ਵਜੇ ਤੱਕ ਅੱਗ ਬੁਝਾ ਦਿੱਤੀ ਗਈ। ਉੱਥੇ ਹੀ ਪੁਲਸ ਨੇ ਕਿਹਾ ਕਿ ਲੋਧੀ ਕਾਲੋਨੀ ਥਾਣੇ 'ਚ ਸਵੇਰੇ 10.26 ਵਜੇ ਇਕ ਘਰ 'ਚ ਅੱਗ ਲੱਗਣ ਦੀ ਸੂਚਨਾ ਮਿਲੀ। ਪੁਲਸ ਅਤੇ ਫਾਇਰ ਸਰਵਿਸ ਨੇ ਤੁਰੰਤ ਪ੍ਰਤੀਕਿਰਿਆ ਦਿੱਤੀ ਅਤੇ ਫਾਇਰ ਬ੍ਰਿਗੇਡ ਵਾਹਨਾਂ ਦੀ ਮਦਦ ਨਾਲ ਅੱਗ 'ਤੇ ਕਾਬੂ ਪਾ ਲਿਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਕਿਹਾ ਕਿ ਘਰ ਦੇ ਅੰਦਰ ਤਿੰਨ ਲੋਕ ਮ੍ਰਿਤਕ ਮਿਲੇ ਅਤੇ ਮ੍ਰਿਤਕਾਂ ਦੀ ਪਛਾਣ ਆਕਾਂਸ਼ਾ ਸ਼ਰਮਾ (40), 12 ਸਾਲਾ ਆਰਾਧਿਆ ਅਤੇ 8 ਸਾਲਾ ਮਿਹਿਕਾ ਵਜੋਂ ਹੋਈ ਹੈ।
ਅਧਿਕਾਰੀ ਨੇ ਕਿਹਾ ਕਿ ਆਕਾਂਸ਼ਾ ਸ਼ਰਮਾ ਦਾ 2020 ਤੋਂ ਮਾਨਸਿਕ ਸਥਿਤੀ ਦਾ ਇਲਾਜ ਚੱਲ ਰਿਹਾ ਸੀ ਅਤੇ ਘਟਨਾ ਦੇ ਸਮੇਂ ਉਸ ਦੇ ਪਤੀ ਮੋਹਿਤ ਸ਼ਰਮਾ ਅਤੇ ਪਰਿਵਾਰ ਦੇ ਹੋਰ ਮੈਂਬਰ ਦੂਜੀ ਮੰਜ਼ਲ 'ਤੇ ਮੌਜੂਦ ਸਨ। ਅਪਰਾਧ ਟੀਮ ਅਤੇ ਫੋਰੈਂਸਿਕ ਵਿਗਿਆਨ ਪ੍ਰਯੋਗਸ਼ਾਲਾ ਦੀ ਟੀਮ ਨੇ ਹਾਦਸੇ ਵਾਲੀ ਜਗ੍ਹਾ ਦਾ ਨਿਰੀਖਣ ਕੀਤਾ। ਫਿਲਹਾਲ ਕਿਸੇ ਗੜਬੜੀ ਦਾ ਸੰਕੇਤ ਸਾਹਮਣੇ ਨਹੀਂ ਆਇਆ ਹੈ, ਫਿਰ ਵੀ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਨੂੰ ਸਥਾਨਕ ਅਧਿਕਾਰੀਆਂ ਨੇ ਮਦਦ ਦੀ ਪੇਸ਼ਕਸ਼ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਚਰਨਜੀਤ ਚੰਨੀ ਨੂੰ ਚੁੱਕ ਕੇ ਲੈ ਗਈ ਪੁਲਸ, ਗੱਡੀ 'ਚ ਬਿਠਾ ਲਏ ਰੰਧਾਵਾ ਸਣੇ ਹੋਰ ਲੀਡਰ
NEXT STORY