ਪੁਣੇ : ਪੁਣੇ ਵਿਚ ਉਸ ਸਮੇਂ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਇਕ ਘਰ ਵਿਚ ਗੈਸ ਲੀਕ ਹੋਣ ਕਾਰਨ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਕਾਰਨ ਘਰ ਨੂੰ ਅੱਗ ਲੱਗ ਗਈ ਅਤੇ ਇਕ ਜੋੜਾ ਅਤੇ ਉਹਨਾਂ ਦੇ ਦੋ ਬੱਚੇ ਬੁਰੀ ਤਰੀਕੇ ਨਾਲ ਝੁਲਸ ਗਏ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਇਕ ਅਧਿਕਾਰੀ ਨੇ ਦੱਸਿਆ ਕਿ ਇਸ ਹਾਦਸੇ ਦਾ ਸ਼ਿਕਾਰ ਪਰਿਵਾਰ ਵਾਡਕਰ ਮਾਲਾ ਖੇਤਰ ਵਿਚ ਇਕ ਛੋਟੇ ਜਿਹੇ ਕਮਰੇ ਵਿਚ ਰਹਿੰਦਾ ਸੀ।
ਇਹ ਵੀ ਪੜ੍ਹੋ : ਕੋਰੋਨਾ 'ਚ ਲੈ ਰਹੇ ਹੋ DOLO ਤਾਂ ਹੋ ਜਾਓ ਸਾਵਧਾਨ! ਅਸਲ ਸੱਚ ਸੁਣ ਉੱਡਣਗੇ ਹੋਸ਼
ਕਾਲੇਪਦਲ ਪੁਲਸ ਸਟੇਸ਼ਨ ਦੇ ਸੀਨੀਅਰ ਇੰਸਪੈਕਟਰ ਮਾਨਸਿੰਘ ਪਾਟਿਲ ਨੇ ਕਿਹਾ ਕਿ ਸ਼ੁਰੂਆਤੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਚੁੱਲ੍ਹੇ ਦੀ ਨੋਕ ਢਿੱਲੀ ਸੀ, ਜਿਸ ਕਾਰਨ ਗੈਸ ਲੀਕ ਹੋ ਰਹੀ ਸੀ। ਸਵੇਰੇ ਉੱਠਣ ਤੋਂ ਬਾਅਦ ਜਦੋਂ ਔਰਤ ਨੇ ਰਸੋਈ ਵਿਚ ਜਾ ਕੇ ਲਾਇਟਰ ਦਾ ਇਸਤੇਮਾਲ ਕੀਤਾ ਤਾਂ ਜ਼ੋਰਦਾਰ ਧਮਾਕਾ ਹੋ ਗਿਆ। ਉਹਨਾਂ ਦੱਸਿਆ ਕਿ ਇਸ ਧਮਾਕੇ ਵਿਚ 48 ਸਾਲਾ ਵਿਅਕਤੀ ਅਤੇ ਉਸ ਦੀ ਪਤਨੀ 80 ਫ਼ੀਸਦੀ ਝੁਲਸ ਗਏ, ਜਦਕਿ ਉਹਨਾਂ ਦੇ 2 ਬੱਚੇ 40 ਫ਼ੀਸਦੀ ਝੁਲਸ ਗਏ। ਧਮਾਕੇ ਤੋਂ ਬਾਅਦ ਗੁਆਂਢੀਆਂ ਨੇ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਅਧਿਕਾਰੀ ਨੇ ਦੱਸਿਆ ਕਿ ਚਾਰਾਂ ਲੋਕਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸ਼ਰਾਬ ਪੀਣ ਮਗਰੋਂ ਚੌਥੀ ਮੰਜ਼ਿਲ 'ਤੇ ਲਿਜਾ ਦੋਸਤ ਨਾਲ ਜੋ ਕਾਂਡ ਕੀਤਾ, ਸੁਣ ਉੱਡ ਜਾਣਗੇ ਹੋਸ਼
Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।
ਨਵੀਂ ਮੁੰਬਈ ਦੇ ਇੰਜੀਨੀਅਰਿੰਗ ਕਾਲਜ 'ਚ ਅੱਗ ਲੱਗੀ, ਜਾਨੀ ਨੁਕਸਾਨ ਤੋਂ ਰਿਹਾ ਬਚਾਅ
NEXT STORY