ਹੈਦਰਾਬਾਦ (ਭਾਸ਼ਾ)- ਘਰ 'ਚ ਰੱਖੇ ਪਟਾਕਿਆਂ 'ਚ ਅੱਗ ਲੱਗਣ ਨਾਲ ਇਕ ਵਿਅਕਤੀ ਅਤੇ ਉਸ ਦੀ ਪਤਨੀ ਦੀ ਦਮ ਘੁੱਟਣ ਨਾਲ ਮੌਤ ਹੋ ਗਈ, ਜਦੋਂ ਕਿ ਪਰਿਵਾਰ ਦਾ ਇਕ ਹੋਰ ਮੈਂਬਰ ਜ਼ਖ਼ਮੀ ਹੋ ਗਿਆ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਸ਼ੁਰੂਆਤੀ ਜਾਂਚ ਦੇ ਆਧਾਰ 'ਤੇ ਦੱਸਿਆ ਕਿ ਸੋਮਵਾਰ ਰਾਤ ਜਦੋਂ ਪਰਿਵਾਰ ਭੋਜਨ ਤਿਆਰ ਕਰ ਰਿਹਾ ਸੀ, ਉਦੋਂ ਅਚਾਨਕ ਗੈਸ ਚੁੱਲ੍ਹੇ ਤੋਂ ਨਿਕਲੀ ਚਿੰਗਾੜੀ ਪਟਾਕੇ ਦੇ ਡੱਬੇ 'ਤੇ ਜਾ ਡਿੱਗੀ।
ਇਹ ਪੂਰੀ ਘਟਨਾ ਹੈਦਰਾਬਾਦ 'ਚ ਵਾਪਰੀ। ਪਟਾਕਿਆਂ 'ਚ ਅੱਗ ਲੱਗ ਗਈ ਅਤੇ 2 ਕਮਰਿਆਂ ਵਾਲੇ ਘਰ 'ਚ ਧੂੰਆਂ ਫੈਲ ਗਿਆ, ਜਿਸ ਨਾਲ ਦਮ ਘੁੱਟਣ ਕਾਰਨ ਜੋੜੇ ਦੀ ਮੌਤ ਹੋ ਗਈ। ਰੇਨ ਬਜ਼ਾਰ ਪੁਲਸ ਥਾਣੇ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਘਰ 'ਚ ਮੌਜੂਦ ਇਕ ਹੋਰ ਕੁੜੀ ਨੂੰ ਦਮ ਘੁੱਟਣ ਕਾਰਨ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕਾਂ ਦੀ ਉਮਰ 50 ਸਾਲ ਦੇ ਨੇੜੇ-ਤੇੜੇ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਵੇਰੇ-ਸਵੇਰੇ ਵਾਪਰਿਆ ਭਿਆਨਕ ਹਾਦਸਾ, ਬੱਸ ਦੇ ਉੱਡੇ ਪਰਖੱਚੇ
NEXT STORY