ਨੈਸ਼ਨਲ ਡੈਸਕ : ਬਿਹਾਰ ਦੇ ਮੁਜ਼ੱਫਰਪੁਰ ਜ਼ਿਲ੍ਹੇ ਵਿੱਚ ਬੀਤੀ ਦੇਰ ਰਾਤ ਇੱਕ ਦੁਖਦਾਈ ਘਟਨਾ ਵਾਪਰ ਗਈ, ਜਿੱਥੇ ਮੋਤੀਪੁਰ ਨਗਰ ਪ੍ਰੀਸ਼ਦ ਖੇਤਰ ਦੇ ਇੱਕ ਘਰ ਵਿੱਚ ਅਚਾਨਕ ਅੱਗ ਲੱਗ ਗਈ। ਘਰ ਨੂੰ ਲੱਗੀ ਇਸ ਭਿਆਨਕ ਅੱਗ ਵਿੱਚ ਇੱਕੋ ਪਰਿਵਾਰ ਦੇ ਦਸ ਮੈਂਬਰ ਝੁਲਸ ਗਏ, ਜਿਹਨਾਂ ਵਿਚੋਂ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਦੌਰਾਨ 5 ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਮਾਰੇ ਗਏ ਲੋਕਾਂ ਵਿਚ ਇੱਕ ਪਤੀ, ਪਤਨੀ ਅਤੇ ਦੋ ਬੱਚੇ ਵੀ ਸ਼ਾਮਲ ਹਨ।
ਪੜ੍ਹੋ ਇਹ ਵੀ : 1 ਦਸੰਬਰ ਤੋਂ ਬਿਜਲੀ ਬਿੱਲ 'ਤੇ ਮਿਲੇਗੀ ਰਾਹਤ, ਯੋਗੀ ਸਰਕਾਰ ਨੇ ਕਰ 'ਤਾ ਇਹ ਵੱਡਾ ਐਲਾਨ
ਮਿਲੀ ਜਾਣਕਾਰੀ ਮੁਤਾਬਕ ਜਿਸ ਸਮੇਂ ਘਰ ਨੂੰ ਅੱਗ ਲੱਗਣ ਦੀ ਘਟਨਾ ਵਾਪਰੀ, ਉਸ ਸਮੇਂ ਪਰਿਵਾਰ ਦੇ ਸਾਰੇ ਮੈਂਬਰ ਸੌਂ ਰਹੇ ਸਨ। ਅਚਾਨਕ ਘਰ ਵਿੱਚੋਂ ਧੂੰਆਂ ਅਤੇ ਅੱਗ ਦੀਆਂ ਲਪਟਾਂ ਉੱਠਣ ਲੱਗੀਆਂ। ਗੁਆਂਢੀਆਂ ਨੇ ਰੌਲਾ ਪਾ ਕੇ ਲੋਕਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਅੰਦਰ ਫਸੇ ਲੋਕ ਬਚ ਨਹੀਂ ਸਕੇ। ਸਥਾਨਕ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਸ ਅਤੇ ਫਾਇਰ ਬ੍ਰਿਗੇਡ ਨੂੰ ਦਿੱਤੀ।
ਪੜ੍ਹੋ ਇਹ ਵੀ : ਇਕ ਵਾਰ ਫਿਰ ਕੰਬੀ ਦਿੱਲੀ : ਹੋਟਲ ਨੇੜੇ ਹੋਏ ਜ਼ਬਰਦਸਤ ਧਮਾਕੇ ਨਾਲ ਦਹਿਲ ਗਿਆ ਪੂਰਾ ਇਲਾਕਾ
ਇਸ ਤੋਂ ਬਾਅਦ ਮੋਤੀਪੁਰ ਪੁਲਸ ਅਤੇ ਫਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚ ਗਈ। ਕਾਫ਼ੀ ਕੋਸ਼ਿਸ਼ਾਂ ਤੋਂ ਬਾਅਦ ਫਾਇਰ ਬ੍ਰਿਗੇਡ ਨੇ ਅੱਗ ਬੁਝਾ ਦਿੱਤੀ ਅਤੇ ਘਰ ਵਿੱਚ ਫਸੇ ਜ਼ਖਮੀਆਂ ਨੂੰ ਤੁਰੰਤ ਐਸਕੇਐਮਸੀਐਚ, ਮੁਜ਼ੱਫਰਪੁਰ ਪਹੁੰਚਾਇਆ। ਡਾਕਟਰਾਂ ਅਨੁਸਾਰ ਸਾਰੇ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਲਗਾਤਾਰ ਨਿਗਰਾਨੀ ਹੇਠ ਰੱਖਿਆ ਗਿਆ ਹੈ। ਇਸ ਦੁਖਦਾਈ ਘਟਨਾ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਸ਼ੱਕ ਹੈ ਕਿ ਇਹ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ।
ਪੜ੍ਹੋ ਇਹ ਵੀ : ਵਾਹਨ ਚਲਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ: 1 ਦਸੰਬਰ ਤੋਂ ਬਦਲ ਜਾਣਗੇ ਟ੍ਰੈਫਿਕ ਦੇ ਨਿਯਮ!
ਕਾਂਗਰਸ ਪ੍ਰਧਾਨ ਖੜਗੇ ਨੇ ਸ਼੍ਰੀਨਗਰ ਧਮਾਕੇ 'ਤੇ ਜਤਾਇਆ ਦੁੱਖ ! 'ਸਿਸਟਮ' ਨੂੰ ਮਜ਼ਬੂਤ ਕਰਨ ਦੀ ਉਠਾਈ ਮੰਗ
NEXT STORY