ਸੁਲਤਾਨਪੁਰ- ਉੱਤਰ ਪ੍ਰਦੇਸ਼ 'ਚ ਸੁਲਤਾਨਪੁਰ ਜ਼ਿਲ੍ਹੇ ਦੇ ਇਕ ਪਿੰਡ 'ਚ ਇਕ ਘਰ 'ਚ ਅੱਗ ਲੱਗਣ ਕਾਰਨ 2 ਸਾਲ ਦੀ ਬੱਚੀ ਦੀ ਮੌਤ ਹੋ ਗਈ ਅਤੇ ਉਸ ਦੀ ਮਾਂ ਗੰਭੀਰ ਜ਼ਖਮੀ ਹੋ ਗਈ। ਪੁਲਸ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ, ਬਲਦੀਰਾਈ ਥਾਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਪੁਰੇ ਲਾਲਾ ਮਾਜਰਾ ਸੋਨਵਰਸਾ 'ਚ ਹਰੀਸ਼ ਵਰਮਾ ਦੇ ਘਰ 'ਚ ਐਤਵਾਰ ਰਾਤ ਨੂੰ ਲਗਭਗ 12 ਵਜੇ ਸ਼ੱਕੀ ਹਾਲਾਤ 'ਚ ਅੱਗ ਲੱਗ ਗਈ। ਇਸ ਹਾਦਸੇ 'ਚ ਹਰੀਸ਼ ਦੀ 2 ਸਾਲ ਦੀ ਧੀ ਪੂਨਮ ਦੀ ਅੱਗ 'ਚ ਸੜ ਕੇ ਮੌਤ ਹੋ ਗਈ, ਜਦੋਂ ਕਿ ਉਸ ਦੀ ਪਤਨੀ ਗੀਤਾ (35) ਬੁਰੀ ਤਰ੍ਹਾਂ ਝੁਲਸ ਗਈ। ਅੱਗ ਇੰਨੀ ਭਿਆਨਕ ਸੀ ਕਿ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਇਹ ਵੀ ਪੜ੍ਹੋ : ਵਿਆਹ ਤੋਂ ਇਨਕਾਰ ਕਰਨਾ ਨੌਜਵਾਨ ਨੂੰ ਪਿਆ ਭਾਰੀ, ਪ੍ਰੇਮਿਕਾ ਨੇ ਤੁੜਵਾਏ ਹੱਥ-ਪੈਰ
ਸਥਾਨਕ ਲੋਕਾਂ ਨੇ ਤੁਰੰਤ ਮਦਦ ਕੀਤੀ ਅਤੇ ਅੱਗ 'ਤੇ ਕਾਬੂ ਪਾਇਆ। ਗੰਭੀਰ ਰੂਪ ਨਾਲ ਝੁਲਸੀ ਗੀਤਾ ਨੂੰ ਤੁਰੰਤ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ। ਮੌਜੂਦਾ ਸਮੇਂ ਉਨ੍ਹਾਂ ਦੀ ਸਥਿਤੀ ਗੰਭੀਰ ਬਣੀ ਹੋਈ ਹੈ। ਹਰੀਸ਼ ਵਰਮਾ ਦੇ ਹੋਰ ਤਿੰਨ ਬੱਚਿਆਂ ਨੂੰ ਬਚਾ ਲਿਆ ਗਿਆ ਹੈ। ਪੁਲਸ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ 'ਚ ਜੁਟੀ ਹੈ। ਬਲਦੀਰਾਏ ਦੇ ਥਾਣਾ ਇੰਚਾਰਜ ਨਾਰਦ ਮੁਨੀ ਸਿੰਘ ਨੇ ਦੱਸਿਆ ਕਿ ਬੱਚੀ ਦੀ ਲਾਸ਼ ਪੋਸਟਮਾਰਟਮ ਲਈ ਭੇਜ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ ਸਮਾਰੋਹ 'ਚ ਜਾ ਰਹੀ ਕਾਰ ਹੋਈ ਹਾਦਸੇ ਦਾ ਸ਼ਿਕਾਰ, 6 ਲੋਕਾਂ ਦੀ ਮੌਤ
NEXT STORY