ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ 'ਚ ਸ਼ੁੱਕਰਵਾਰ ਸਵੇਰੇ ਭਾਰੀ ਮੀਂਹ ਕਾਰਨ ਨਜਫਗੜ੍ਹ ਇਲਾਕੇ 'ਚ ਇਕ ਮਕਾਨ ਦੇ ਢਹਿਣ ਨਾਲ ਤਿੰਨ ਬੱਚਿਆਂ ਅਤੇ ਇਕ ਔਰਤ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਫਾਇਰ ਬ੍ਰਿਗੇਡ ਵਿਭਾਗ ਦੇ ਇਕ ਅਧਿਕਾਰੀ ਨੇ ਕਿਹਾ,''ਸਾਨੂੰ ਸਵੇਰੇ 5.25 ਵਜੇ ਨਜਫਗੜ੍ਹ ਦੇ ਖੜਖੜੀ ਨਹਿਰ ਪਿੰਡ 'ਚ ਮਕਾਨ ਢਹਿਣ ਦੀ ਸੂਚਨਾ ਮਿਲੀ। ਅਸੀਂ ਮੌਕੇ 'ਤੇ ਕਈ ਟੀਮਾਂ ਤਾਇਨਾਤ ਕੀਤੀਆਂ ਅਤੇ ਮਲਬੇ 'ਚੋਂ ਚਾਰ ਲੋਕਾਂ ਨੂੰ ਕੱਢਿਆ।''
ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਲੋਕਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ,''ਅਸੀਂ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦੇ ਦਿੱਤੀ ਹੈ।''
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖੁੱਲ੍ਹ ਗਏ ਕੇਦਾਰਨਾਥ ਧਾਮ ਦੇ ਕਿਵਾੜ! 108 ਕੁਇੰਟਲ ਫੁੱਲਾਂ ਨਾਲ ਸੱਜਿਆ ਭੋਲੇਨਾਥ ਦਾ ਦਰਬਾਰ (ਵੇਖੋ ਤਸਵੀਰਾਂ)
NEXT STORY