ਸਾਰਨ (ਬਿਹਾਰ) : ਬਿਹਾਰ ਦੇ ਸਾਰਨ ਜ਼ਿਲ੍ਹੇ ਵਿੱਚ ਉਸ ਸਮੇਂ ਸੋਗ ਦੀ ਲਹਿਰ ਪੈਦਾ ਹੋ ਗਈ, ਜਦੋਂ ਇੱਕ ਘਰ ਦੀ ਛੱਤ ਡਿੱਗਣ ਨਾਲ ਤਿੰਨ ਬੱਚਿਆਂ ਸਮੇਤ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਸੋਮਵਾਰ ਨੂੰ ਦਿੱਤੀ ਗਈ ਹੈ। ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਐਤਵਾਰ ਰਾਤ 9:45 ਵਜੇ ਦੇ ਕਰੀਬ ਵਾਪਰੀ ਹੈ। ਘਟਨਾ ਦੇ ਸਮੇਂ ਇਹ ਸਾਰੇ ਲੋਕ ਅਕੀਲਪੁਰ ਥਾਣਾ ਖੇਤਰ ਦੇ ਮਾਨਸ ਪਿੰਡ ਵਿੱਚ ਆਪਣੇ ਘਰ ਵਿੱਚ ਸੁੱਤੇ ਪਏ ਸਨ।
ਪੜ੍ਹੋ ਇਹ ਵੀ : ਵੱਡਾ ਝਟਕਾ: ਮਹਿੰਗਾ ਹੋਇਆ Gold-Silver, ਕੀਮਤਾਂ 'ਚ ਜ਼ਬਰਦਸਤ ਵਾਧਾ, ਜਾਣੋ ਨਵਾਂ ਰੇਟ
ਸਾਰਨ ਦੇ ਸੀਨੀਅਰ ਪੁਲਸ ਸੁਪਰਡੈਂਟ ਕੁਮਾਰ ਆਸ਼ੀਸ਼ ਨੇ ਸੋਮਵਾਰ ਨੂੰ ਕਿਹਾ, "ਛੱਤ ਡਿੱਗਣ ਨਾਲ ਤਿੰਨ ਬੱਚਿਆਂ ਸਮੇਤ ਇੱਕ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ। ਸੂਚਨਾ ਮਿਲਣ 'ਤੇ ਇੱਕ ਪੁਲਸ ਟੀਮ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਇਸ ਮਾਮਲੇ ਦੀ ਕਾਰਵਾਈ ਕਰਦੇ ਹੋਏ ਮਲਬੇ ਤੋਂ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਉਹਨਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਗਿਆ।"
ਪੜ੍ਹੋ ਇਹ ਵੀ : ਰਾਤੋ-ਰਾਤ ਚਮਕੀ ਕਿਸਾਨਾਂ ਦੀ ਕਿਸਮਤ, ਖੇਤਾਂ 'ਚੋਂ ਮਿਲੇ 5 ਕੀਮਤੀ ਹੀਰੇ, ਬਣੇ ਲੱਖਪਤੀ
ਪੁਲਸ ਨੇ ਕਿਹਾ ਕਿ ਇਸ ਹਾਦਸੇ ਵਿਚ ਮਾਰੇ ਗਏ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਨੇ ਦਾਅਵਾ ਕੀਤਾ ਕਿ ਘਰ 30 ਸਾਲ ਤੋਂ ਵੱਧ ਪੁਰਾਣਾ ਸੀ। ਇਸ ਦੀ ਹਾਲਤ ਬਹੁਤ ਜ਼ਿਆਦਾ ਖ਼ਰਾਬ ਹੋ ਗਈ ਸੀ। ਅਧਿਕਾਰੀ ਨੇ ਕਿਹਾ ਕਿ ਪੁਲਸ ਨੇ ਘਟਨਾ ਨਾਲ ਸਬੰਧਤ ਸਾਰੇ ਦਸਤਾਵੇਜ਼ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜ ਦਿੱਤੇ ਹਨ ਤਾਂ ਜੋ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ।
ਪੜ੍ਹੋ ਇਹ ਵੀ : ਵਾਹਨ ਚਲਾਉਣ ਵਾਲੇ ਲੋਕਾਂ ਲਈ ਵੱਡੀ ਖ਼ਬਰ: 1 ਦਸੰਬਰ ਤੋਂ ਬਦਲ ਜਾਣਗੇ ਟ੍ਰੈਫਿਕ ਦੇ ਨਿਯਮ!
ਕੇਂਦਰ ਨੇ ਕੀਤਾ ਕਮਾਲ ! ਕਬਾੜ ਵੇਚ ਕੇ ਹੀ ਕਮਾ ਲਿਆ 800 ਕਰੋੜ, ਚੰਦਰਯਾਨ-3 ਦੇ ਬਜਟ ਨੂੰ ਵੀ ਛੱਡਿਆ ਪਿੱਛੇ
NEXT STORY