ਨਵੀਂ ਦਿੱਲੀ - ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ 21 ਮਾਰਚ ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ। ਅੱਜ ਹੀ ਦਿੱਲੀ ਹਾਈਕੋਰਟ ਨੇ ਕੇਜਰੀਵਾਲ ਨੂੰ ਗ੍ਰਿਫ਼ਤਾਰੀ ਸਬੰਧੀ ਸੁਰੱਖਿਆ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਿਸ ਤੋਂ ਬਾਅਦ ਵੀਰਵਾਰ ਸ਼ਾਮ 7 ਵਜੇ ਈਡੀ ਦੀ ਟੀਮ ਕੇਜਰੀਵਾਲ ਦੇ ਘਰ ਪਹੁੰਚੀ। ਟੀਮ ਕੋਲ ਸਰਚ ਵਾਰੰਟ ਸੀ। ਜਾਂਚ ਏਜੰਸੀ ਨੇ ਸੀਐਮ ਹਾਊਸ ਦੀ ਤਲਾਸ਼ੀ ਲਈ। ਫਿਰ ਕੇਜਰੀਵਾਲ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਇਸ ਤੋਂ ਬਾਅਦ ਈਡੀ ਨੇ ਰਾਤ 9 ਵਜੇ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ - ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪਟੀਸ਼ਨ 'ਤੇ ਅੱਜ ਸੁਪਰੀਮ ਕੋਰਟ ਕਰੇਗਾ ਸੁਣਵਾਈ
ਸੀਐਮ ਕੇਜਰੀਵਾਲ ਨੂੰ ਈਡੀ ਹੈੱਡਕੁਆਰਟਰ ਲਿਜਾਇਆ ਗਿਆ। ਜਿੱਥੇ ਰਾਮ ਮਨੋਹਰ ਲੋਹੀਆ (ਆਰ.ਐੱਮ.ਐੱਲ.) ਹਸਪਤਾਲ ਦੇ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਮੈਡੀਕਲ ਟੈਸਟ ਕਰੇਗੀ। ਮੈਡੀਕਲ ਟੈਸਟ ਤੋਂ ਬਾਅਦ ਕੇਜਰੀਵਾਲ ਨੂੰ ਈਡੀ ਦੇ ਲਾਕਅੱਪ 'ਚ ਰੱਖਿਆ ਜਾਵੇਗਾ। ਉਨ੍ਹਾਂ ਨੂੰ ਸ਼ੁੱਕਰਵਾਰ ਸਵੇਰੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਦੌਰਾਨ ਈਡੀ ਹੈੱਡਕੁਆਰਟਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਮੁੱਖ ਮੰਤਰੀ ਦੇ ਅਹੁਦੇ 'ਤੇ ਰਹਿੰਦਿਆਂ ਗ੍ਰਿਫਤਾਰੀ ਦਾ ਇਹ ਪਹਿਲਾ ਮਾਮਲਾ ਹੈ।
PMLA ਅਦਾਲਤ 'ਚ ਹੋਣਗੇ ਪੇਸ਼
ਸੀਐਮ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਸ਼ੁੱਕਰਵਾਰ (22 ਮਾਰਚ) ਨੂੰ ਮਨੀ ਲਾਂਡਰਿੰਗ ਦੀ ਰੋਕਥਾਮ ਐਕਟ, 2002 (ਪੀਐਮਐਲਏ) ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਈਡੀ ਉਨ੍ਹਾਂ ਦੀ ਹਿਰਾਸਤ ਦੀ ਮੰਗ ਕਰੇਗਾ ਤਾਂ ਜੋ ਅੱਗੇ ਦੀ ਜਾਂਚ ਕੀਤੀ ਜਾ ਸਕੇ।
ਇਹ ਵੀ ਪੜ੍ਹੋ - ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਰਾਹੁਲ ਨੇ ਭਾਜਪਾ 'ਤੇ ਕੱਸਿਆ ਤੰਜ, ਕਿਹਾ- INDIA ਦੇਵੇਗਾ ਇਸ ਦਾ ਮੂੰਹਤੋੜ ਜਵਾਬ
ਕੇਜਰੀਵਾਲ 'ਤੇ ਕੀ ਹੈ ਇਲਜ਼ਾਮ?
ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿੱਚ ਕੇਸੀਆਰ ਦੀ ਧੀ ਕੇ. ਕਵਿਤਾ ਨੂੰ ਹਿਰਾਸਤ 'ਚ ਲੈ ਕੇ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਈਡੀ ਦੀ ਟੀਮ ਨੇ ਇੱਕ ਬਿਆਨ ਜਾਰੀ ਕੀਤਾ ਹੈ। ਇਸ 'ਚ ਏਜੰਸੀ ਨੇ ਉਸ ਨੂੰ ਸ਼ਰਾਬ ਨੀਤੀ ਘੁਟਾਲਾ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ। ਕਵਿਤਾ ਦੇ ਨਾਲ ਅਰਵਿੰਦ ਕੇਜਰੀਵਾਲ ਦਾ ਨਾਂ ਵੀ ਲਿਆ ਗਿਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਦਾਅਵਾ ਕੀਤਾ ਕਿ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੇ ਨਾਲ ਕੇ. ਕਵਿਤਾ ਨੇ ਸ਼ਰਾਬ ਨੀਤੀ ਵਿੱਚ ਬਦਲਾਅ ਕੀਤਾ ਸੀ।
ਕੇਜਰੀਵਾਲ ਨੂੰ ਸੰਮਨ ਕਦੋਂ ਜਾਰੀ ਕੀਤੇ ਗਏ?
ਸ਼ਰਾਬ ਨੀਤੀ ਮਾਮਲੇ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਪਹਿਲਾ ਸੰਮਨ 2 ਨਵੰਬਰ 2023, ਦੂਜਾ ਸੰਮਨ 21 ਦਸੰਬਰ 2023, ਤੀਜਾ 3 ਜਨਵਰੀ 2024, ਚੌਥਾ 17 ਜਨਵਰੀ, ਪੰਜਵਾਂ 2 ਫਰਵਰੀ, ਛੇਵਾਂ 22 ਫਰਵਰੀ, ਸੱਤਵਾਂ 26 ਫਰਵਰੀ, ਅੱਠਵਾਂ ਸੰਮਨ 27 ਫਰਵਰੀ ਅਤੇ ਨੌਵਾਂ ਸੰਮਨ 17 ਮਾਰਚ ਨੂੰ ਭੇਜਿਆ ਸੀ। ਈਡੀ ਵੱਲੋਂ ਇੰਨੇ ਸੰਮਨ ਭੇਜਣ ਦੇ ਬਾਵਜੂਦ ਕੇਜਰੀਵਾਲ ਪੇਸ਼ ਨਹੀਂ ਹੋਏ ਜਿਸ ਤੋਂ ਬਾਅਦ 21 ਮਾਰਚ ਨੂੰ ਉਨ੍ਹਾਂ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ - RP Singh ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ 'ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ-ਉਮੀਦ ਹੈ ED ਦੇ ਹਰ ਸਵਾਲਾਂ ਦਾ ਦੇਣਗੇ ਜਵਾਬ
ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ: ਆਤਿਸ਼ੀ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਆਤਿਸ਼ੀ ਨੇ ਕਿਹਾ ਕਿ ਈਡੀ ਦੋ ਸਾਲਾਂ ਵਿੱਚ ਇੱਕ ਰੁਪਿਆ ਵੀ ਬਰਾਮਦ ਨਹੀਂ ਕਰ ਸਕੀ। ਉਨ੍ਹਾਂ ਕਿਹਾ ਕਿ ਸੀਐਮ ਆਪਣੇ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ। ਆਤਿਸ਼ੀ ਨੇ ਕਿਹਾ, ‘ਸਾਨੂੰ ਸੂਚਨਾ ਮਿਲੀ ਹੈ ਕਿ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਪਰ ਅਸੀਂ ਹਮੇਸ਼ਾ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਸਰਕਾਰ ਚਲਾਉਣਗੇ ਉਹ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣਗੇ। ਅਸੀਂ ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਕੇਸ ਦਾਇਰ ਕਰਾਂਗੇ। ਸਾਡੇ ਵਕੀਲ ਸੁਪਰੀਮ ਕੋਰਟ ਵਿੱਚ ਪਹੁੰਚ ਰਹੇ ਹਨ। ਸਾਨੂੰ ਉਮੀਦ ਹੈ ਕਿ ਸੁਪਰੀਮ ਕੋਰਟ ਲੋਕਤੰਤਰ ਦੀ ਰੱਖਿਆ ਕਰੇਗੀ।
'ਆਪ' ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕਰੇਗੀ
ਦਿੱਲੀ ਦੇ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਇਹ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਹੈ। ਦਿੱਲੀ ਦੇ ਲੋਕ ਇਹ ਲੜਾਈ ਲੜਨਗੇ। ਹੁਣ ਅਸੀਂ ਪਾਰਟੀ ਆਗੂਆਂ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਤੋਂ ਬਾਅਦ ਅਸੀਂ ਅਗਲੀ ਰਣਨੀਤੀ ਤੈਅ ਕਰਾਂਗੇ। ਅਸੀਂ 22 ਮਾਰਚ ਨੂੰ ਦੇਸ਼ ਭਰ ਵਿੱਚ ਭਾਜਪਾ ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ਕਰਾਂਗੇ।
ਇਹ ਵੀ ਪੜ੍ਹੋ - 'ਸੱਚਾਈ ਦੀ ਜਿੱਤ ਹੋਈ'...ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ਆਗੂ ਮਨਜਿੰਦਰ ਸਿਰਸਾ ਦਾ ਵੱਡਾ ਬਿਆਨ
ਸੁਪਰੀਮ ਕੋਰਟ 'ਚ ਅੱਜ ਹੋਵੇਗੀ ਸੁਣਵਾਈ
ਅਰਵਿੰਦ ਕੇਜਰੀਵਾਲ ਦੀ ਕਾਨੂੰਨੀ ਟੀਮ ਨੇ ਰਾਤ ਨੂੰ ਹੀ ਈ-ਫਾਈਲਿੰਗ ਰਾਹੀਂ ਅਰਜ਼ੀ ਦਾਇਰ ਕੀਤੀ ਅਤੇ ਮਾਮਲੇ ਦੀ ਤੁਰੰਤ ਸੁਣਵਾਈ ਲਈ ਤੁਰੰਤ ਸੂਚੀਬੱਧ ਕਰਨ ਦੀ ਮੰਗ ਕੀਤੀ। ਪਰ ਰਾਤ ਨੂੰ ਕੋਈ ਬੈਂਚ ਨਹੀਂ ਬਣਾਏ ਜਾਣ ਕਾਰਨ ਕੇਜਰੀਵਾਲ ਦੀ ਅਰਜ਼ੀ 'ਤੇ ਸੁਣਵਾਈ ਨਹੀਂ ਹੋਈ। ਕੇਜਰੀਵਾਲ ਦੀ ਅਰਜ਼ੀ 'ਤੇ ਅੱਜ ਸਵੇਰੇ ਸੁਣਵਾਈ ਹੋਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੀ ਹੈ ਦਿੱਲੀ ਦਾ ਸ਼ਰਾਬ ਘੁਟਾਲਾ? ਜਿਸ ਨੇ ਸੀ. ਐੱਮ. ਕੇਜਰੀਵਾਲ ਸਮੇਤ ਵੱਡੇ ਮੰਤਰੀਆਂ ਨੂੰ ਭੇਜਿਆ ਜੇਲ
NEXT STORY