ਜੰਮੂ (ਭਾਸ਼ਾ)- ਨੈਸ਼ਨਲ ਕਾਨਫਰੰਸ (ਨੇਕਾਂ) ਦੇ ਮੁਖੀ ਫਾਰੂਕ ਅਬਦੁੱਲਾ ਨੇ ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਫ਼ੋਰਸਾਂ ਵਿਚਾਲੇ ਮੁਕਾਬਲਿਆਂ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਭਾਰੀ ਫ਼ੌਜ ਤਾਇਨਾਤੀ ਦੇ ਬਾਵਜੂਦ ਸਰਹੱਦ ਪਾਰੋਂ ਅੱਤਵਾਦੀਆਂ ਦੀ ਘੁਸਪੈਠ 'ਤੇ ਸਵਾਲ ਖੜ੍ਹੇ ਕੀਤੇ। ਅਬਦੁੱਲਾ ਨੇ ਚਿਨਾਬ ਘਾਟੀ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਪਾਰਟੀ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ,''ਸਰਹੱਦਾਂ 'ਤੇ (ਜੰਮੂ-ਕਸ਼ਮੀਰ 'ਚ) ਇੰਨੀ ਫ਼ੌਜ ਤਾਇਨਾਤ ਹੈ, ਜਿੰਨੀ ਮੈਨੂੰ ਲੱਗਦਾ ਹੈ ਕਿ ਕਿਸੇ ਹੋਰ ਦੇਸ਼ 'ਚ ਨਹੀਂ ਹੈ ਪਰ ਫਿਰ ਵੀ ਉਹ (ਅੱਤਵਾਦੀ) ਇਕ ਪਾਸੇ ਭਾਰਤ ਤੋਂ ਘੁਸਪੈਠ ਕਰ ਰਹੇ ਹਨ।'' ਉਨ੍ਹਾਂ ਕਿਹਾ,''ਉਹ ਸਾਰੇ ਸਾਡੀ ਤਬਾਹੀ ਲਈ ਇਕਜੁੱਟ ਹਨ।''
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਬਦੁੱਲਾ ਘਾਟੀ ਦੇ ਦੌਰੇ 'ਤੇ ਹਨ, ਜਿਸ 'ਚ ਡੋਡਾ ਅਤੇ ਰਾਮਬਨ ਜ਼ਿਲ੍ਹੇ ਵੀ ਸ਼ਾਮਲ ਹਨ। ਉਨ੍ਹਾਂ ਦਾ ਹਫ਼ਤਾ ਭਰ ਦਾ ਦੌਰਾ ਪਾਰਟੀ ਵਰਕਰਾਂ ਨਾਲ ਜੁੜਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜ਼ੋਰਦਾਰ ਤਿਆਰੀਆਂ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਵੱਖ-ਵੱਖ ਇਲਾਕਿਆਂ ਤੋਂ ਅੱਤਵਾਦੀਆਂ ਅਤੇ ਸੁਰੱਖਿਆ ਫ਼ੋਰਸਾਂ ਵਿਚਾਲੇ ਮੁਕਾਬਲਿਆਂ ਦੀਆਂ ਖ਼ਬਰਾਂ ਆ ਰਹੀਆਂ ਹਨ, ਜਿਸ ਕਾਰਨ ਲੋਕਾਂ 'ਚ ਚਿੰਤਾ ਵਧ ਰਹੀ ਹੈ। ਪਾਰਟੀ ਦੇ ਅਹੁਦਾ ਅਧਿਕਾਰੀਆਂ ਵਿਚਾਲੇ ਇਕਜੁਟਤਾ ਦੀ ਅਪੀਲ ਕਰਦੇ ਹੋਏ ਨੇਕਾਂ ਮੁਖੀ ਅਬਦੁੱਲਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਵਰਕਰ ਸਭ ਤੋਂ ਖ਼ਰਾਬ ਉਤਪੀੜਨ ਦਾ ਸਾਹਮਣਾ ਕਰ ਰਹੇ ਹਨ, ਜਿਸ ਦਾ ਮੁਕਾਬਲਾ ਸਿਰਫ਼ ਇਕਜੁਟ ਕੋਸ਼ਿਸ਼ਾਂ ਨਾਲ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ,''ਸਾਨੂੰ ਧਰਮ, ਖੇਤਰ, ਜਾਤੀ ਅਤੇ ਪੰਥ ਦੇ ਆਧਾਰ 'ਤੇ ਕਿਸੇ ਵੀ ਭੇਦਭਾਵ ਦੇ ਬਿਨਾਂ ਜੰਮੂ ਕਸ਼ਮੀਰ ਦੇ ਭਵਿੱਖ ਲਈ ਮਾਨਸਿਕ ਅਤੇ ਸਰੀਰਕ ਰੂਪ ਨਾਲ ਇਕਜੁਟ ਹੋਣਾ ਹੋਵੇਗਾ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਿਲਾ ਡਾਕਟਰ ਨਾਲ ਰੇਪ-ਕਤਲ ਮਾਮਲਾ: ਦਿੱਲੀ ਦੇ 10 ਸਰਕਾਰੀ ਹਸਪਤਾਲਾਂ 'ਚ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਬੈਠੇ ਡਾਕਟਰ
NEXT STORY