ਲਾਹੌਲ-ਸਪੀਤੀ- ਦੇਸ਼ ਵਿਚ ਇਸ ਸਮੇਂ ਜਿੱਥੇ ਮੈਦਾਨੀ ਇਲਾਕਿਆਂ 'ਚ ਗਰਮੀ ਕਹਿਰ ਵਰ੍ਹਾ ਰਹੀ ਹੈ, ਉੱਥੇ ਹੀ ਪਹਾੜੀ ਇਲਾਕੇ ਬਰਫ਼ ਨਾਲ ਢਕੇ ਹੋਏ ਹਨ। ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਹੋ ਰਹੀ ਹੈ। ਸਰਹੱਦ ਸੜਕ ਸੰਗਠਨ (ਬੀ. ਆਰ. ਓ.) ਨੇ ਵੀਰਵਾਰ ਸਵੇਰੇ ਲਾਹੌਲ-ਸਪੀਤੀ ਵਿਚ ਨੈਸ਼ਨਲ ਹਾਈਵੇਅ 'ਤੇ ਬਰਫ਼ ਹਟਾਉਣ ਦੀ ਮੁਹਿੰਮ ਚਲਾਈ। ਇੱਥੇ ਕੱਲ ਰਾਤ ਵੀ ਤਾਜ਼ਾ ਬਰਫ਼ਬਾਰੀ ਹੋਈ।
ਲਾਹੌਲ-ਸਪੀਤੀ ਦੇ ਉੱਚਾਈ ਵਾਲੇ ਇਲਾਕਿਆਂ ਵਿਚ ਤਾਜ਼ਾ ਬਰਫ਼ਬਾਰੀ ਮਗਰੋਂ ਸੜਕਾਂ ਬੰਦ ਹੋ ਗਈਆਂ ਹਨ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਅਗਲੇ ਦੋ ਦਿਨਾਂ ਲਈ ਪੂਰੇ ਹਿਮਾਚਲ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ 'ਤੇ ਬਿਜਲੀ ਡਿੱਗਣ ਦੇ ਨਾਲ-ਨਾਲ ਗਰਜ ਨਾਲ ਮੀਂਹ ਪੈਣ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਸੂਬੇ ਵਿਚ ਮੀਂਹ ਪੈਣ ਦੀ ਸੰਭਾਵਾ ਹੈ, ਜੋ ਸ਼ਨੀਵਾਰ ਤੱਕ ਜਾਰੀ ਰਹੇਗੀ। ਵਿਭਾਗ ਨੇ ਕਿਹਾ ਕਿ ਅਗਲੇ ਤਿੰਨ ਦਿਨਾਂ ਤੱਕ ਸੂਬੇ 'ਚ ਵੱਖ-ਵੱਖ ਥਾਵਾਂ 'ਤੇ ਗਰਜ ਅਤੇ ਬਿਜਲੀ ਡਿੱਗਣ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
ਜੰਮੂ ਕਸ਼ਮੀਰ : ਪੁੰਛ 'ਚ ਅੱਤਵਾਦੀ ਟਿਕਾਣੇ ਦਾ ਪਰਦਾਫਾਸ਼, ਵਿਸਫ਼ੋਟਕ ਬਰਾਮਦ
NEXT STORY