ਹਮੀਰਪੁਰ- ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਦੇ ਲੰਬਲੂ ਪਿੰਡ 'ਚ ਸ਼ਨੀਦੇਵ ਮੰਦਰ ਨੇੜੇ ਸ਼ਨੀਵਾਰ ਨੂੰ ਹੋਏ ਸੜਕ ਹਾਦਸੇ 'ਚ ਇਕ ਟਰੱਕ ਡਰਾਈਵਰ ਦੀ ਮੌਤ ਹੋ ਗਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇੱਟਾ ਨਾਲ ਲੱਦਿਆ ਟਰੱਕ ਲੰਬਲੂ ਹੁੰਦੇ ਹੋਏ ਤਰਕਵਾੜੀ ਪਿੰਡ ਵੱਲ ਜਾ ਰਿਹਾ ਸੀ ਤਾਂ ਚੜ੍ਹਾਈ ਦੇ ਸਮੇਂ ਡਰਾਈਵਰ ਆਪਣਾ ਕੰਟਰੋਲ ਗੁਆ ਬੈਠਾ ਅਤੇ ਇਹ ਸ਼ਨੀਦੇਵ ਮੰਦਰ ਕੋਲ ਖੱਡ ਵਿਚ ਜਾ ਡਿੱਗਿਆ।
ਪੁਲਸ ਮੁਤਾਬਕ ਹਾਦਸੇ ਦੌਰਾਨ ਡਰਾਈਵਰ ਨੇ ਟਰੱਕ ਤੋਂ ਛਾਲ ਮਾਰ ਦਿੱਤੀ ਸੀ ਪਰ ਉਸ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਹਸਪਤਾਲ ਲੈ ਕੇ ਜਾਣ 'ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਕ ਚਸ਼ਮਦੀਦ ਨੇ ਦੱਸਿਆ ਕਿ ਜ਼ਖ਼ਮੀ ਟਰੱਕ ਡਰਾਈਵਰ ਲਈ ਜੋ ਐਂਬੂਲੈਂਸ ਆਈ ਸੀ, ਉਸ ਵਿਚ ਆਕਸੀਜਨ ਦੀ ਸਹੂਲਤ ਨਹੀਂ ਸੀ ਇਸ ਲਈ ਉਸ ਨੂੰ ਨਿੱਜੀ ਵਾਹਨ ਤੋਂ ਹਸਪਤਾਲ ਲਿਜਾਇਆ ਗਿਆ। ਹਮੀਰਪੁਰ ਪੁਲਸ ਨੇ ਇਸ ਘਟਨਾ ਦੇ ਸਬੰਧ ਵਿਚ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ। ਪੁਲਸ ਨੇ ਦੱਸਿਆ ਕਿ ਮ੍ਰਿਤਕ ਡਰਾਈਵਰ ਦੀ ਪਛਾਣ ਅਜਮੇਰ ਸਿੰਘ (42) ਦੇ ਰੂਪ ਵਿਚ ਹੋਈ ਹੈ। ਹਮੀਰਪੁਰ ਪੁਲਸ ਨੇ ਹਾਦਸੇ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਲੋਕਾਂ ਨਾਲ ਲੱਖਾਂ ਦੀ ਠੱਗੀ ਕਰਨ ਦੇ ਦੋਸ਼ 'ਚ ਪੁਲਸ ਮੁਲਾਜ਼ਮ ਦੀ ਪਤਨੀ ਖ਼ਿਲਾਫ਼ ਮਾਮਲਾ ਦਰਜ
NEXT STORY