ਊਨਾ- ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੀ ਅੰਬ ਸਬ ਡਿਵੀਜ਼ਨ ਅਧੀਨ ਪੈਂਦੇ ਧੁੱਸਾਡਾ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਅਤੇ ਕਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ 'ਚ ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ ਕਈ ਸਵਾਰੀਆਂ ਜ਼ਖਮੀ ਹੋ ਗਈਆਂ।
ਜਾਣਕਾਰੀ ਮੁਤਾਬਕ, ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਬੱਸ ਚਾਲਕ ਨੇ ਦੱਸਿਆ ਕਿ ਵੀਰਵਾਰ ਰਾਤ ਉਹ ਟਰਾਂਸਪੋਰਟ ਨਿਗਮ ਦੀ ਬੱਸ (ਐੱਚ.ਪੀ. 73ਏ 5041) ਵਿੱਚ ਹਰਿਦੁਆਰ ਤੋਂ ਚੰਬਾ ਵੱਲ ਜਾ ਰਿਹਾ ਸੀ। ਇਸੇ ਦੌਰਾਨ ਧੁੱਸਾੜਾ ਕੋਲ ਪੁੱਜਣ 'ਤੇ ਕਾਰ ਚਾਲਕ ਵਿਨੋਦ ਕੁਮਾਰ ਨੇ ਕਾਰ (ਐੱਚ.ਪੀ. 19ਐੱਫ 4399) ਨੂੰ ਲਾਪਰਵਾਹੀ ਨਾਲ ਚਲਾ ਕੇ ਸਾਹਮਣੇ ਤੋਂ ਆ ਕੇ ਬੱਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਕੰਡਕਟਰ ਸਮੇਤ ਬੱਸ ਵਿੱਚ ਸਵਾਰ ਕਈ ਸਵਾਰੀਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਨੇੜਲੇ ਹਸਪਤਾਲ ਵਿੱਚ ਇਲਾਜ ਤੋਂ ਬਾਅਦ ਛੁੱਟੀ ਦੇ ਦਿੱਤੀ ਗਈ ਹੈ। ਮ੍ਰਿਤਕ ਦੀ ਲਾਸ਼ ਨੂੰ ਵੀ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਖੇਤਰੀ ਹਸਪਤਾਲ ਭੇਜ ਦਿੱਤਾ ਗਿਆ ਹੈ ਜਦਕਿ ਘਟਨਾ ਦੇ ਸਬੰਧ 'ਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਪੁਲਸ ਨੇ ਮ੍ਰਿਤਕ ਦੀ ਪਛਾਣ ਵਿਨੋਦ ਕੁਮਾਰ (41) ਪੁੱਤਰ ਬੰਸੀ ਲਾਲ ਵਾਸੀ ਟਕਰਾਲਾ ਵਜੋਂ ਕੀਤੀ ਹੈ। ਬੱਸ ਚਾਲਕ ਨਿਗੇਸ਼ ਕੁਮਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੂਜੇ ਪਾਸੇ ਜ਼ਿਲ੍ਹਾ ਪੁਲਸ ਮੁਖੀ ਰਾਕੇਸ਼ ਸਿੰਘ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਪੁਲਸ ਨੇ ਘਟਨਾ ਦੇ ਸਬੰਧ ਵਿੱਚ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਚਿੱਟੇ ਪਿਆਜ਼ ਦੇ ਨਿਰਯਾਤ 'ਤੇ ਸਰਕਾਰ ਨੇ ਦਿੱਤੀ ਢਿੱਲ, ਤਿੰਨ ਬੰਦਰਗਾਹਾਂ ਤੋਂ ਤੈਅ ਮਾਤਰਾ 'ਚ ਹੋਵੇਗੀ ਸ਼ਿਪਮੈਂਟ
NEXT STORY