ਕੈਥਲ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਯਾਨੀ HSGMC ਦੀਆਂ ਚੋਣਾਂ ਨੂੰ ਲੈ ਕੇ ਵੋਟਿੰਗ ਹੋ ਰਹੀ ਹੈ। ਵੋਟਿੰਗ ਦੀ ਪ੍ਰਕਿਰਿਆ ਸਵੇਰੇ 8 ਵਜੇ ਸ਼ੁਰੂ ਹੋ ਗਈ ਸੀ, ਜੋ ਸ਼ਾਮ ਪੰਜ ਵਜੇ ਤੱਕ ਜਾਰੀ ਰਹੇਗੀ। ਇਸ ਦੇ ਨਤੀਜੇ ਸ਼ਾਮ 7 ਵਜੇ ਐਲਾਨੇ ਜਾਣਗੇ। ਸੂਬੇ ਭਰ ਤੋਂ ਕੁੱਲ 164 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਇਸ ਲਈ ਸੂਬੇ ਭਰ ਦੇ 40 ਵਾਰਡਾਂ ਵਿੱਚ ਕੁੱਲ 406 ਬੂਥ ਸਥਾਪਤ ਕੀਤੇ ਗਏ ਹਨ। ਬੂਥਾਂ 'ਤੇ ਵੋਟ ਪਾਉਣ ਲਈ ਲੋਕ ਵੱਡੀ ਗਿਣਤੀ ਵਿਚ ਪਹੁੰਚ ਰਹੇ ਹਨ। ਵੋਟ ਲਈ ਲੋਕਾਂ ਦੀਆਂ ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਹਨ। ਸਖ਼ਤ ਸੁਰੱਖਿਆ ਅਤੇ ਸਖ਼ਤ ਪ੍ਰਬੰਧਾਂ ਵਿਚਕਾਰ, ਵੋਟਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਿਰਸਾ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ 'ਤੇ ਪਹੁੰਚ ਰਹੇ ਹਨ।
ਇਹ ਵੀ ਪੜ੍ਹੋ - ਘਰੋਂ ਨਿਕਲਣ ਤੋਂ ਪਹਿਲਾਂ ਹੋ ਜਾਵੋ ਸਾਵਧਾਨ: ਤੂਫਾਨੀ ਹਵਾਵਾਂ ਦੇ ਨਾਲ-ਨਾਲ ਧੁੰਦ ਤੇ ਮੀਂਹ ਦਾ ਅਲਰਟ ਜਾਰੀ
ਦੱਸ ਦੇਈਏ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਦੀਆਂ ਚੋਣਾਂ ਐਤਵਾਰ ਨੂੰ ਸੂਬੇ ਭਰ ਵਿੱਚ ਹੋ ਰਹੀਆਂ ਹਨ। ਹਰਿਆਣਾ ਦੇ 22 ਜ਼ਿਲ੍ਹਿਆਂ 'ਚ 40 ਸੀਟਾਂ 'ਤੇ ਚੋਣਾਂ ਪੈ ਰਹੀਆਂ ਹਨ। ਕੁੱਲ 3 ਲੱਖ 65 ਹਜ਼ਾਰ ਵੋਟਰ ਆਪਣੀ ਵੋਟ ਪਾਉਣਗੇ। HSGMC ਦੀਆਂ ਚੋਣਾਂ ਵਿਚ ਹਰਿਆਣਾ ਸਿੱਖ ਸਿਆਸਤ ਦੇ 4 ਵੱਡੇ ਪ੍ਰਮੁੱਖ ਧੜੇ ਆਪਣੀ ਕਿਸਮਤ ਅਜਮਾ ਰਹੇ ਹਨ, ਜਦਕਿ ਇਕ ਧੜਾ ਪੰਜਾਬ ਦਾ ਹੈ। ਚੋਣਾਂ ਲਈ 40 ਵਾਰਡ ਬਣਾਏ ਗਏ ਹਨ। ਕਰੀਬ 2.84 ਲੱਖ ਸਿੱਖਾਂ ਨੇ ਚੋਣਾਂ ਲਈ ਵੋਟਰ ਸੂਚੀ 'ਚ ਆਪਣਾ ਨਾਂ ਰਜਿਸਟਰਡ ਕਰਵਾਇਆ ਹੈ। ਕੜਾਕੇ ਦੀ ਠੰਡ ਦੇ ਬਾਵਜੂਦ ਪੋਲਿੰਗ ਕੇਂਦਰਾਂ 'ਤੇ ਵੋਟਰਾਂ ਦੀ ਭੀੜ ਦਿਖਾਈ ਦੇ ਰਹੀ ਹੈ।
ਇਹ ਵੀ ਪੜ੍ਹੋ - ਬੱਚਿਓ ਫੜ੍ਹ ਲਓ ਤਿਆਰੀ! ਇਸ ਦਿਨ ਤੋਂ ਖ਼ੁੱਲ੍ਹ ਰਹੇ ਨੇ ਸਾਰੇ ਸਕੂਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
BSF ਨੇ ਜ਼ਮੀਨ 'ਚ ਦਬਾਇਆ ਗਿਆ ਹਥਿਆਰਾਂ ਦਾ ਜ਼ਖੀਰਾ ਕੀਤਾ ਬਰਾਮਦ
NEXT STORY