ਨੈਸ਼ਨਲ ਡੈਸਕ : ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਦਿੱਲੀ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੀ ਨੇਤਾ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਝੀਂਡਾ ਨੇ ਕੁਰੂਕਸ਼ੇਤਰ ਦੇ ਪੁਲਸ ਸੁਪਰਡੈਂਟ (SP) ਤੇ ਡਿਪਟੀ ਕਮਿਸ਼ਨਰ ਨੂੰ ਇੱਕ ਰਸਮੀ ਪੱਤਰ ਲਿਖ ਕੇ ਆਤਿਸ਼ੀ ਵਿਰੁੱਧ ਤੁਰੰਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਜਗਦੀਸ਼ ਸਿੰਘ ਝੀਂਡਾ ਨੇ ਦੋਸ਼ ਲਗਾਇਆ ਹੈ ਕਿ ਆਤਿਸ਼ੀ ਨੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਰੁੱਧ ਬੇਹੱਦ ਇਤਰਾਜ਼ਯੋਗ ਤੇ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਆਤਿਸ਼ੀ ਦੇ ਇਸ ਭਾਸ਼ਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ, ਜਿਸ ਨਾਲ ਸਿੱਖ ਜਗਤ ਵਿੱਚ ਭਾਰੀ ਰੋਸ ਹੈ। ਪੱਤਰ ਰਾਹੀਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਇਸ ਘਟਨਾ ਨੇ ਦੁਨੀਆ ਭਰ 'ਚ ਵਸਦੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ। HSGMC ਪ੍ਰਧਾਨ ਨੇ ਅਪੀਲ ਕੀਤੀ ਹੈ ਕਿ ਆਤਿਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇ ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਕਿਸੇ ਵੀ ਧਰਮ ਵਿਰੁੱਧ ਅਜਿਹੀ ਮਾੜੀ ਭਾਸ਼ਾ ਦੀ ਵਰਤੋਂ ਕਰਨ ਦੀ ਹਿੰਮਤ ਨਾ ਕਰ ਸਕੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪ੍ਰਯਾਗਰਾਜ 'ਚ ਦਬੰਗਾਂ ਦੀ ਕਰਤੂਤ! ਘਰ 'ਚ ਵੜ ਕੇ ਮਹਿਲਾਵਾਂ ਨਾਲ ਕੁੱਟ ਮਾਰ ਤੇ ਪਾੜੇ ਕੱਪੜੇ
NEXT STORY