ਛਪਰਾ (ਵਾਰਤਾ) : ਬਿਹਾਰ ਵਿੱਚ ਸਾਰਨ ਜ਼ਿਲ੍ਹੇ ਦੇ ਤਰਈਆ ਥਾਣਾ ਖੇਤਰ ਵਿੱਚ ਇੱਕ ਵਾਹਨ ਵਿੱਚੋਂ ਭਾਰੀ ਮਾਤਰਾ ਵਿੱਚ ਵਿਦੇਸ਼ੀ ਸ਼ਰਾਬ ਬਰਾਮਦ ਕਰ ਕੇ ਇੱਕ ਕਾਰੋਬਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਸ ਸੁਪਰਡੈਂਟ ਡਾਕਟਰ ਕੁਮਾਰ ਆਸ਼ੀਸ਼ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਚਾਰ ਪਹੀਆ ਵਾਹਨ ਨੇ ਇੱਕ ਸਕੂਟਰ ਸਵਾਰ ਨੂੰ ਟੱਕਰ ਮਾਰ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਚਾਰ ਪਹੀਆ ਵਾਹਨ ਦੀ ਤਲਾਸ਼ੀ ਲਈ ਤਾਂ ਉਸ 'ਚੋਂ 180.750 ਲੀਟਰ ਵਿਦੇਸ਼ੀ ਸ਼ਰਾਬ ਬਰਾਮਦ ਹੋਈ।
ਡਾਕਟਰ ਆਸ਼ੀਸ਼ ਨੇ ਦੱਸਿਆ ਕਿ ਇਸ ਮਾਮਲੇ 'ਚ ਡਰਾਈਵਰ ਵਿਕਾਸ ਕੁਮਾਰ, ਜੋ ਵੈਸ਼ਾਲੀ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਕਾਰੋਬਾਰੀ ਵਿਰੁੱਧ ਮਨਾਹੀ ਦਾ ਉਲੰਘਣ ਅਤੇ ਆਬਕਾਰੀ ਐਕਟ ਦੀ ਧਾਰਾ 30 (ਏ) ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
ਡਿਪਟੀ ਸਪੀਕਰ ਨੇ ਧਨਖੜ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੇ ਵਿਰੋਧੀ ਧਿਰ ਦੇ ਨੋਟਿਸ ਨੂੰ ਕੀਤਾ ਖਾਰਜ
NEXT STORY