ਵੈੱਬ ਡੈਸਕ : ਰਾਜਸਥਾਨ ਦੇ ਅਲਵਰ ਜ਼ਿਲ੍ਹੇ ਵਿਚ ਬੁੱਧਵਾਰ ਦੇਰ ਰਾਤ ਦੋ ਨੌਜਵਾਨਾਂ ਨੂੰ ਹਿਰਾਸਤ ਵਿਚ ਲਏ ਜਾਣ ਤੋਂ ਬਾਅਦ ਭੀੜ ਨੇ ਗੋਵਿੰਦਗੜ੍ਹ ਥਾਣੇ 'ਤੇ ਕਥਿਤ ਤੌਕ ਉੱਤੇ ਪੱਥਰਬਾਜ਼ੀ ਕੀਤੀ। ਪੁਲਸ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵਧੀਕ ਪੁਲਸ ਸੁਪਰੀਡੈਂਟ ਪ੍ਰਿਅੰਕਾ ਰਘੁਵੰਸ਼ੀ ਨੇ ਦੱਸਿਆ ਕਿ ਘਟਨਾ ਵਿਚ ਥਾਣਾ ਇੰਚਾਰਜ ਸਣੇ ਚਾਰ ਪੁਲਸ ਕਰਮਚਾਰੀ ਜ਼ਖਮੀ ਹੋਏ। ਉਨ੍ਹਾਂ ਨੇ ਕਿਹਾ ਕਿ ਮਾਮਲਾ ਦਰਜ ਕਰ ਕੇ 18 ਲੋਕਾਂ ਨੂੰ ਪੁੱਛਗਿੱਛ ਦੇ ਲਈ ਹਿਰਾਸਤ ਵਿਚ ਲਿਆ ਗਿਆ ਹੈ।
ਏਐੱਸਪੀ ਨੇ ਦੱਸਿਆ ਕਿ ਦੋ ਨੌਜਵਾਨ ਮੋਟਰਸਾਈਕਲਾਂ 'ਤੇ ਸਟੰਟ ਕਰ ਰਹੇ ਸਨ, ਉਸੇ ਦੌਰਾਨ ਪਿੰਡ ਵਾਲਿਆਂ ਤੋਂ ਸ਼ਿਕਾਇਤ ਮਿਲਣ ਤੋਂ ਬਾਅਦ ਸਹਾਇਕ ਪੁਲਸ ਇੰਸਪੈਕਟਰ ਉਥੇ ਪਹੁੰਚੇ ਤੇ ਨੌਜਵਾਨਾਂ ਨੂੰ ਰੋਕਿਆ, ਜਿਸ ਤੋਂ ਬਾਅਦ ਵਿਵਾਦ ਹੋ ਗਿਆ। ਏਐੱਸਪੀ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਨੂੰ ਥਾਣੇ ਲਿਆਂਦਾ ਗਿਆ, ਜਿਸ ਤੋਂ ਬਾਅਦ ਤਕਰੀਬਨ 100 ਲੋਕ ਥਾਣੇ ਦੇ ਬਾਹਰ ਇਕੱਠੇ ਹੋ ਗਏ ਤੇ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਉਨ੍ਹਾਂ ਨੇ ਦੱਸਿਆ ਕਿ ਹਿੰਸਾ ਦੌਰਾਨ ਭੀੜ ਨੇ ਪੁਲਸ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ ਤੇ ਥਾਣੇ ਉੱਤੇ ਵੀ ਪੱਥਰ ਸੁੱਟੇ।
ਅਧਿਕਾਰੀ ਨੇ ਕਿਹਾ ਕਿ ਥਾਣਾ ਇੰਚਾਰਜ ਧਰਮ ਸਿੰਘ ਗੁੱਜਰ ਤੇ ਤਿੰਨ ਹੋਰ ਪੁਲਸ ਕਰਮਚਾਰੀ ਜ਼ਖਮੀ ਹੋ ਗਏ। ਏਐੱਸਪੀ ਨੇ ਕਿਹਾ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੱਛਮੀ ਬੰਗਾਲ ਦੀ ਵਿਧਾਨ ਸਭਾ ਭੰਗ, ਹੁਣ ਮਮਤਾ ਬੈਨਰਜੀ ਨਹੀਂ ਰਹੀ ਮੁੱਖ ਮੰਤਰੀ
NEXT STORY