ਨਵੀਂ ਦਿੱਲੀ- ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੇ ਕਿਹਾ ਕਿ ਉਹ ਸਿਹਤ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਦੇ ਬਾਵਜੂਦ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਉਦੋਂ ਤੱਕ ਜਾਰੀ ਰੱਖੇਗੀ, ਜਦੋਂ ਤੱਕ ਹਰਿਆਣਾ ਵਲੋਂ ਦਿੱਲੀ ਲਈ ਪਾਣੀ ਦਾ ਉੱਚਿਤ ਹਿੱਸਾ ਜਾਰੀ ਨਹੀਂ ਕੀਤਾ ਜਾਂਦਾ। ਦੱਸ ਦੇਈਏ ਕਿ ਦਿੱਲੀ ਲਈ ਉਸ ਦੇ ਹਿੱਸੇ ਦਾ ਪਾਣੀ ਛੱਡੇ ਜਾਣ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੀ ਗਈ ਆਤਿਸ਼ੀ ਦੀ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਦਾ ਅੱਜ ਚੌਥਾ ਦਿਨ ਹੈ। ਉਨ੍ਹਾਂ ਨੇ ਕਿਹਾ ਕਿ ਮੇਰਾ ਬਲੱਡ ਪ੍ਰੈੱਸ਼ਰ ਅਤੇ ਸ਼ੂਗਰ ਦਾ ਪੱਧਰ ਡਿੱਗ ਰਿਹਾ ਹੈ ਅਤੇ ਮੇਰਾ ਵਜ਼ਨ ਵੀ ਘੱਟ ਹੋ ਗਿਆ ਹੈ। ਚਾਹੇ ਮੇਰੇ ਸਰੀਰ ਨੂੰ ਕਿੰਨਾ ਵੀ ਕਸ਼ਟ ਕਿਉਂ ਨਾ ਹੋਵੇ, ਮੈਂ ਭੁੱਖ ਹੜਤਾਲ ਉਦੋਂ ਤੱਕ ਜਾਰੀ ਰੱਖਾਂਗੀ, ਜਦੋਂ ਤੱਕ ਹਰਿਆਣਾ ਪਾਣੀ ਨਹੀਂ ਛੱਡ ਦਿੰਦਾ।
ਇਹ ਵੀ ਪੜ੍ਹੋ- 18ਵੀਂ ਲੋਕ ਸਭਾ ਦਾ ਸੈਸ਼ਨ ਸ਼ੁਰੂ, PM ਮੋਦੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਇਕ ਵੀਡੀਓ ਸੰਦੇਸ਼ ਵਿਚ ਦਿੱਲੀ ਦੀ ਮੰਤਰੀ ਨੇ ਕਿਹਾ ਕਿ ਐਤਵਾਰ ਨੂੰ ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਜਾਂਚ ਕੀਤੀ। ਮੰਤਰੀ ਨੇ ਦਾਅਵਾ ਕੀਤਾ ਕਿ ਹਰਿਆਣਾ ਨੇ ਪਿਛਲੇ ਹਫ਼ਤਿਆਂ ਵਿਚ ਕੌਮੀ ਰਾਜਧਾਨੀ ਲਈ ਛੱਡੇ ਜਾਣ ਵਾਲੇ ਯਮੁਨਾ ਦੇ ਪਾਣੀ ਵਿਚ ਦਿੱਲੀ ਦਾ ਹਿੱਸਾ 100 ਮਿਲੀਅਨ ਗੈਲਨ ਪ੍ਰਤੀ ਦਿਨ ਘੱਟ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ 100 ਮਿਲੀਅਨ ਗੈਲਨ ਘੱਟ ਪਾਣੀ ਮਿਲਣ ਦੀ ਵਜ੍ਹਾ ਤੋਂ ਦਿੱਲੀ ਵਿਚ ਪਾਣੀ ਦੀ ਕਮੀ ਹੋ ਗਈ ਹੈ, ਜਿਸ ਕਾਰਨ ਇੱਥੇ 28 ਲੱਖ ਲੋਕ ਪ੍ਰਭਾਵਿਤ ਹਨ। ਦਿੱਲੀ ਦੇ ਉੱਪ ਰਾਜਪਾਲ ਵੀ. ਕੇ. ਸਕਸੈਨਾ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨਾਲ ਬੈਠਕ ਮਗਰੋਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਭਰੋਸਾ ਦਿੱਤਾ ਹੈ ਕਿ ਉਹ ਇਸ ਗੱਲ 'ਤੇ ਵਿਚਾਰ ਕਰਨਗੇ ਕਿ ਕੀ ਉਨ੍ਹਾਂ ਦਾ ਸੂਬਾ ਸ਼ਹਿਰ ਨੂੰ ਵਾਧੂ ਪਾਣੀ ਉਪਲੱਬਧ ਕਰਵਾ ਸਕਦਾ ਹੈ।
ਇਹ ਵੀ ਪੜ੍ਹੋ- ਹਰਿਆਣਾ ਸਰਕਾਰ ਨੇ ਦਿੱਲੀ ਤੱਕ ਪਾਣੀ ਪਹੁੰਚਾਉਣ ਵਾਲੇ ਬੈਰਾਜ ਦੇ ਸਾਰੇ ਫਾਟਕ ਕੀਤੇ ਬੰਦ : ਆਤਿਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੇਪਰ ਲੀਕ ਮਾਮਲੇ ਦੀ ਜਾਂਚ ਲਈ ਨਵਾਦਾ ਪੁੱਜੀ CBI ਟੀਮ 'ਤੇ ਹਮਲਾ, ਵਾਹਨਾਂ ਦੀ ਕੀਤੀ ਭੰਨਤੋੜ, 4 ਲੋਕ ਗ੍ਰਿਫ਼ਤਾਰ
NEXT STORY