ਜੈਪੁਰ (ਭਾਸ਼ਾ)- ਰਾਜਸਥਾਨ ਦੇ ਨਾਗੌਰ ਜ਼ਿਲ੍ਹੇ 'ਚ ਇਕ ਔਰਤ ਨੂੰ ਉਸ ਦੇ ਪਤੀ ਨੇ ਮੋਟਰਸਾਈਕਲ ਨਾਲ ਬੰਨ੍ਹ ਕੇ ਪਿੰਡ 'ਚ ਘੜੀਸਿਆ। ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਆਉਣ ਤੋਂ ਬਾਅਦ ਪੁਲਸ ਨੇ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ। ਪਾਂਚੌੜੀ ਥਾਣੇ ਦੇ ਸਹਾਇਕ ਸਬ-ਇੰਸਪੈਕਟਰ ਸੁਰੇਂਦਰ ਕੁਮਾਰ ਨੇ ਦੱਸਿਆ ਕਿ ਘਟਨਾ ਕਰੀਬ ਇਕ ਮਹੀਨੇ ਪਹਿਲਾਂ ਨਾਹਰਸਿੰਘਪੁਰਾ ਪਿੰਡ 'ਚ ਵਾਪਰੀ ਸੀ। ਦੋਸ਼ੀ ਨੌਜਵਾਨ ਪ੍ਰੇਮਾਰਾਮ ਮੇਘਵਾਲ (32) ਨੇ ਆਪਣੀ ਪਤਨੀ ਨੂੰ ਰੱਸੀ ਨਾਲ ਮੋਟਰਸਾਈਕਲ ਦੇ ਪਿੱਛੇ ਬੰਨ੍ਹ ਦਿੱਤਾ ਅਤੇ ਪਿੰਡ 'ਚ ਘੜੀਸਿਆ। ਕਿਸੇ ਨੇ ਘਟਨਾ ਦਾ ਵੀਡੀਓ ਬਣਾ ਲਿਆ, ਜੋ ਐਤਵਾਰ ਨੂੰ ਆਨਲਾਈਨ ਸਾਹਮਣੇ ਆਇਆ।
ਇਸ ਤੋਂ ਬਾਅਦ ਪੁਲਸ ਨੇ ਮਾਮਲੇ ਦੀ ਜਾਂਚ ਕੀਤੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਪੀੜਤਾ ਫਿਲਹਾਲ ਆਪਣੇ ਰਿਸ਼ਤੇਦਾਰਾਂ ਨਾਲ ਰਹਿ ਰਹੀ ਹੈ ਅਤੇ ਉਸ ਨੇ ਪੁਲਸ ਨੂੰ ਮਾਮਲੇ ਦੀ ਸੂਚਨਾ ਨਹੀਂ ਦਿੱਤੀ। ਦੋਸ਼ੀ ਨੂੰ ਸੋਮਵਾਰ ਨੂੰ ਸ਼ਾਂਤੀ ਭੰਗ ਕਰਨ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗੁਆਂਢੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰੇਮਾਰਾਮ ਆਪਣੀ ਪਤਨੀ ਨਾਲ ਕੁੱਟਮਾਰ ਕਰਦਾ ਸੀ। ਉਹ ਸ਼ਰਾਬ ਦਾ ਆਦੀ ਹੈ ਅਤੇ ਆਪਣੀ ਪਤਨੀ ਨੂੰ ਪਿੰਡ 'ਚ ਕਿਸੇ ਨਾਲ ਗੱਲ ਨਹੀਂ ਕਰਨ ਦਿੰਦਾ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੱਲਯੁੱਗੀ ਪੁੱਤਰ ਦਾ ਕਾਰਾ, ਲੜਾਈ ਦੌਰਾਨ ਪਿਤਾ 'ਤੇ ਤੇਜ਼ਧਾਰ ਚਾਕੂ ਨਾਲ ਕੀਤਾ ਹਮਲਾ
NEXT STORY