ਬਹਾਦਰਗੜ੍ਹ- ਹਰਿਆਣਾ ਦੇ ਬਹਾਦਰਗੜ੍ਹ ਦੇ ਛੋਟੂ ਰਾਮ ਨਗਰ ਵਿਚ ਇਕ ਕਮਰੇ ਵਿਚ ਸ਼ੱਕੀ ਹਲਾਤਾਂ ਵਿਚ ਅੱਗ ਲੱਗ ਗਈ। ਇਸ ਅੱਗ ਵਿਚ ਪਤੀ-ਪਤਨੀ ਜ਼ਿੰਦਾ ਸੜ ਗਏ। ਉੱਥੇ ਹੀ ਤਿੰਨ ਬੱਚਾਂ ਦਾ ਵੀ ਸਾਹ ਘੁੱਟ ਹੋ ਗਿਆ, ਜਿਸ ਕਾਰਨ ਉਨ੍ਹਾਂ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਜ਼ਖ਼ਮੀ ਹਾਲਤ ਵਿਚ ਬੱਚਿਆਂ ਨੂੰ ਸ਼ਹਿਰ ਦੇ ਜੀਵਨ ਜੋਤੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਫ਼ਿਲਹਾਲ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਣਕਾਰੀ ਮੁਤਾਬਕ ਘਰ ਵਿਚ ਅਚਾਨਕ ਅੱਗ ਲੱਗ ਗਈ। ਅੱਗ ਬੁਝਾਉਂਦੇ ਹੋਏ ਮ੍ਰਿਤਕ ਪਤੀ-ਪਤਨੀ ਦਾ ਪਿਤਾ ਵੀ ਝੁਲਸ ਗਿਆ। ਮ੍ਰਿਤਕਾਂ ਦੀ ਪਛਾਣ ਮੂਲ ਰੂਪ ਤੋਂ ਬਿਹਾਰ ਦੇ ਨਵਾਦਾ ਜ਼ਿਲ੍ਹੇ ਦੇ ਵਾਸੀ ਸਿੰਟੂ ਕੁਮਾਰ ਅਤੇ ਨਿਸ਼ਾ ਦੇਵੀ ਦੇ ਰੂਪ ਵਿਚ ਹੋਈ ਹੈ। ਫਿਲਹਾਲ ਪੁਲਸ ਜਾਂਚ ਕਰ ਰਹੀ ਹੈ ਕਿ ਇਹ ਸਾਜ਼ਿਸ਼ ਹੈ ਜਾਂ ਕੋਈ ਹਾਦਸਾ। ਫੋਰੈਂਸਿਕ ਟੀਮ ਨੇ ਵੀ ਮੌਕੇ ਤੋਂ ਸਬੂਤ ਇਕੱਠੇ ਕਰ ਲਏ ਹਨ। ਪੁਲਸ ਮੌਕੇ 'ਤੇ ਮਾਮਲੇ ਦੀ ਜਾਂਚ ਵਿਚ ਜੁੱਟੀ ਹੈ।
ਜੈ ਬਾਬਾ ਕੇਦਾਰ ਦੇ ਜੈਕਾਰਿਆਂ ਨਾਲ ਸ਼੍ਰੀ ਕੇਦਾਰਨਾਥ ਧਾਮ ਦੇ ਕਿਵਾੜ ਹੋਏ ਬੰਦ
NEXT STORY