ਨੈਸ਼ਨਲ ਡੈਸਕ - ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਭਾਨਪੁਰੀ ਇਲਾਕੇ 'ਚ ਇਕ ਵਿਅਕਤੀ ਨੇ ਪਤਨੀ ਨਾਲ ਝਗੜੇ ਤੋਂ ਬਾਅਦ ਆਪਣੇ ਘਰ ਨੂੰ ਅੱਗ ਲਗਾ ਕੇ ਜ਼ਿੰਦਾ ਸਾੜ ਕੇ ਖੁਦਕੁਸ਼ੀ ਕਰ ਲਈ। ਇਸ ਘਟਨਾ ਵਿੱਚ ਦੋ ਪੁਲਸ ਕਾਂਸਟੇਬਲ ਅਤੇ ਦੋ ਸਥਾਨਕ ਨਿਵਾਸੀਆਂ ਸਮੇਤ ਚਾਰ ਲੋਕ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਬੀ. ਅਮਰੇਸ਼ਵਰ ਰਾਓ ਵਜੋਂ ਹੋਈ ਹੈ, ਜਦਕਿ ਉਸ ਦੀ ਪਤਨੀ ਦਾ ਨਾਂ ਸੰਧਿਆ ਰਾਣੀ ਦੱਸਿਆ ਗਿਆ ਹੈ। ਪੁਲਸ ਮੁਤਾਬਕ ਅਮਰੇਸ਼ਵਰ ਰਾਓ ਇਕ ਹਫਤਾ ਪਹਿਲਾਂ ਹੀ ਘਰ ਪਰਤਿਆ ਸੀ। ਪਤੀ-ਪਤਨੀ ਵਿਚ ਪਹਿਲਾਂ ਹੀ ਤਣਾਅ ਸੀ। ਉਨ੍ਹਾਂ ਦੇ ਦੋ ਬੱਚੇ ਹਨ - ਧੀ ਮਾਂ ਨਾਲ ਰਹਿੰਦੀ ਸੀ ਅਤੇ ਪੁੱਤਰ ਪਿਤਾ ਨਾਲ ਰਹਿੰਦਾ ਸੀ।
ਘਟਨਾ ਵਾਲੇ ਦਿਨ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਤਕਰਾਰ ਹੋ ਗਈ। ਗੁੱਸੇ 'ਚ ਰਾਓ ਨੇ ਆਪਣੀ ਪਤਨੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਨੂੰ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਪੂਰੇ ਘਰ ਨੂੰ ਅੱਗ ਲਗਾ ਦਿੱਤੀ ਅਤੇ ਖੁਦ ਵੀ ਸੜਦੇ ਹੋਏ ਘਰ ਵਿਚ ਦਾਖਲ ਹੋ ਗਿਆ। ਘਟਨਾ ਦੌਰਾਨ ਅੱਗ ਲੱਗਣ ਕਾਰਨ ਘਰ ਵਿੱਚ ਰੱਖਿਆ ਸਿਲੰਡਰ ਵੀ ਫਟ ਗਿਆ। ਇਸ ਧਮਾਕੇ 'ਚ ਰਾਓ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੇ ਦੋ ਪੁਲਸ ਕਰਮਚਾਰੀ ਅਤੇ ਦੋ ਸਥਾਨਕ ਨਿਵਾਸੀ ਜ਼ਖਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਖਮਾਤਰਾਏ ਦੀ ਟੀਮ ਤੁਰੰਤ ਮੌਕੇ 'ਤੇ ਪਹੁੰਚ ਗਈ। ਪੁਲਸ ਨੇ ਗੰਭੀਰ ਜ਼ਖਮੀ ਔਰਤ ਨੂੰ ਹਸਪਤਾਲ 'ਚ ਦਾਖਲ ਕਰਵਾਇਆ। ਇਸ ਦੌਰਾਨ ਪੁਲਿਸ ਅਤੇ ਸਥਾਨਕ ਲੋਕਾਂ ਨੂੰ ਅੱਗ 'ਤੇ ਕਾਬੂ ਪਾਉਣ ਲਈ ਕਾਫੀ ਮੁਸ਼ੱਕਤ ਕਰਨੀ ਪਈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਦਰਦਨਾਕ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਹ ਨਾ ਸਿਰਫ਼ ਘਰੇਲੂ ਝਗੜਿਆਂ ਦੀ ਭਿਆਨਕਤਾ ਨੂੰ ਉਜਾਗਰ ਕਰਦਾ ਹੈ ਬਲਕਿ ਇਹ ਵੀ ਦਰਸਾਉਂਦਾ ਹੈ ਕਿ ਮਾਨਸਿਕ ਤਣਾਅ ਅਤੇ ਗੁੱਸੇ 'ਤੇ ਕਾਬੂ ਨਾ ਰੱਖਣ ਦੇ ਨਤੀਜੇ ਕਿੰਨੇ ਭਿਆਨਕ ਹੋ ਸਕਦੇ ਹਨ।
ਪੁਣੇ ’ਚ ਜਾਇਦਾਦ ਰਜਿਸਟ੍ਰੇਸ਼ਨ ’ਚ ਨਵੰਬਰ ’ਚ 11 ਫ਼ੀਸਦੀ ਦੀ ਗਿਰਾਵਟ
NEXT STORY