ਲਲਿਤਪੁਰ (ਇੰਟ.)- ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ’ਚ ਕਿਰਤ ਤੇ ਰੁਜ਼ਗਾਰ ਰਾਜ ਮੰਤਰੀ (ਸੁਤੰਤਰ ਚਾਰਜ) ਮਨੋਹਰ ਲਾਲ ਦਾ ਇਕ ਬਿਆਨ ਅਜਿਹਾ ਸਾਹਮਣੇ ਆਇਆ ਹੈ, ਜੋ ਇਸ ਸਮੇਂ ਸੁਰਖੀਆਂ ’ਚ ਹੈ। ਜਾਣਕਾਰੀ ਮੁਤਾਬਕ ਲਲਿਤਪੁਰ ਜ਼ਿਲ੍ਹੇ ਦੇ ਮਦਾਵਾੜਾ ਵਿਕਾਸ ਬਲਾਕ ਦੇ ਪਿੰਡ ਹੰਸੇਰਾ ’ਚ ਆਯੋਜਿਤ ਇਕ ਸਰਕਾਰੀ ਸਮਾਗਮ ਦੌਰਾਨ ਰੁਜ਼ਗਾਰ ਰਾਜ ਮੰਤਰੀ ਮਨੋਹਰ ਲਾਲ ਨੇ ਇਸ ਦੌਰਾਨ ਔਰਤਾਂ ਨੂੰ ਸ਼ਰਾਬ ਵਿਰੁੱਧ ਇਕ ਅਨੋਖੀ ਸਲਾਹ ਦਿੱਤੀ, ਜਿਸ ਨੂੰ ਸੁਣ ਕੇ ਔਰਤਾਂ ਹੱਸਣ ਲੱਗ ਪਈਆਂ।
ਪੜ੍ਹੋ ਇਹ ਵੀ - ਕਪਿਲ ਸ਼ਰਮਾ ਦੇ ਸ਼ੋਅ ਤੋਂ ਕਰੋੜਾਂ ਰੁਪਏ ਕਮਾ ਰਹੇ ਨਵਜੋਤ ਸਿੰਘ ਸਿੱਧੂ, ਜਾਣੋ ਕਪਿਲ ਤੇ ਅਰਚਨਾ ਦੀ ਪੂਰੀ ਕਮਾਈ
ਦੱਸ ਦੇਈਏ ਕਿ ‘ਮੁੱਖ ਮੰਤਰੀ ਰਿਹਾਇਸ਼ ਯੋਜਨਾ’ ਅਧੀਨ ਪ੍ਰਵਾਨ ਕੀਤੇ ਗਏ ਘਰਾਂ ਲਈ ਨੀਂਹ ਪੱਥਰ ਰੱਖਣ ਤੇ ਪ੍ਰਵਾਨਗੀ ਪੱਤਰ ਵੰਡਣ ਲਈ ਆਯੋਜਿਤ ਸਮਾਰੋਹ ’ਚ ਮੌਜੂਦ ਮਨੋਹਰ ਲਾਲ ਨੇ ਕਿਹਾ ਕਿ ਜੇ ਕਿਸੇ ਦਾ ਪਤੀ ਸ਼ਰਾਬ ਪੀ ਕੇ ਘਰ ਆਉਂਦਾ ਹੈ ਤਾਂ ਪਤਨੀ ਉਸ ਨੂੰ ਸੋਟੀ ਨਾਲ ਕੁੱਟੇ। ਉਸ ਦੀ ਮੰਜੀ ਘਰ ਦੇ ਬਾਹਰ ਸੁੱਟ ਦਿੱਤੀ ਜਾਏ। ਨਸ਼ਾ ਮੁਕਤੀ ’ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਆਪਣਾ ਨਿੱਜੀ ਤਜਰਬਾ ਸਾਂਝਾ ਕਰਦੇ ਹੋਏ ਕਿਹਾ ਕਿ ਉਹ ਖੁਦ ਵੀ ਕਦੇ ਸ਼ਰਾਬ ਪੀਣ ਦੇ ਆਦੀ ਸਨ ਪਰ ਪਤਨੀ ਵੱਲੋਂ ਸੋਟੀ ਨਾਲ ਕੁੱਟਣ ਤੋਂ ਬਾਅਦ ਉਨ੍ਹਾਂ ਸ਼ਰਾਬ ਪੀਣੀ ਛੱਡ ਦਿੱਤੀ।
ਪੜ੍ਹੋ ਇਹ ਵੀ - ਸਾਵਧਾਨ: ਤੁਹਾਡੀ ਵੀ ਰੋਕੀ ਜਾ ਸਕਦੀ ਹੈ ਪੈਨਸ਼ਨ, ਜਾਣ ਲਓ ਨਵੇਂ ਨਿਯਮ
ਇਸ ਦੌਰਾਨ ਸਮਾਗਮ ’ਚ ਮੌਜੂਦ ਔਰਤਾਂ ਅਤੇ ਪਿੰਡ ਵਾਸੀਆਂ ਨੇ ਉਨ੍ਹਾਂ ਦੇ ਇਸ ਬਿਆਨ ਦੀ ਸ਼ਲਾਘਾ ਕੀਤੀ। ਉਨ੍ਹਾਂ ਔਰਤਾਂ ਨੂੰ ਅਪੀਲ ਕੀਤੀ ਕਿ ਜੇ ਉਨ੍ਹਾਂ ਦੇ ਪਿੰਡ ਜਾਂ ਪਰਿਵਾਰ ’ਚ ਕੋਈ ਸ਼ਰਾਬ ਪੀਂਦਾ ਹੈ ਤਾਂ ਉਹ ਉਸ ਬਾਰੇ ਦੱਸਣ ਤਾਂ ਜੋ ਕਾਰਵਾਈ ਕੀਤੀ ਜਾ ਸਕੇ। ਇਹ ਧਿਆਨ ਦੇਣਯੋਗ ਹੈ ਕਿ ਮਨੋਹਰ ਲਾਲ ਪਹਿਲਾਂ ਵੀ ਆਪਣੇ ਸਪੱਸ਼ਟ ਬਿਆਨਾਂ ਤੇ ਜਨਤਕ ਸਮਾਗਮਾਂ ’ਚ ਨੱਚਣ ਲਈ ਖ਼ਬਰਾਂ ’ਚ ਰਹੇ ਹਨ। ਉਨ੍ਹਾਂ ਦਾ ਤਾਜ਼ਾ ਬਿਆਨ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਪੜ੍ਹੋ ਇਹ ਵੀ - ਪੈਰਾਗਲਾਈਡਿੰਗ ਦੌਰਾਨ ਵਾਪਰਿਆ ਵੱਡਾ ਹਾਦਸਾ, ਹੇਠਾਂ ਡਿੱਗਣ ਨਾਲ ਪਾਇਲਟ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਦੇਹਰਾਦੂਨ ’ਚ ਅੰਜੇਲ ਚਕਮਾ ਕਤਲ ਮਾਮਲੇ ’ਚ ਰਾਹੁਲ ਗਾਂਧੀ ਦੀ ਐਂਟਰੀ, ਆਖੀ ਇਹ ਗੱਲ
NEXT STORY