ਨੋਇਡਾ - ਗਾਜ਼ੀਆਬਾਦ ਸ਼ਹਿਰ ਦੀ ਖੋਦਾ ਕਾਲੋਨੀ 'ਚ ਇਕ ਵਿਅਕਤੀ ਨੇ ਕਥਿਤ ਤੌਰ 'ਤੇ ਆਪਣੀ ਪਤਨੀ 'ਤੇ ਚਾਕੂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਨਾਲ ਜ਼ਖ਼ਮੀ ਕਰ ਦਿੱਤਾ। ਬਾਅਦ ਵਿੱਚ ਗੌਤਮ ਬੁੱਧ ਜ਼ਿਲ੍ਹੇ ਦੇ ਨੋਇਡਾ ਸੈਕਟਰ-58 ਥਾਣਾ ਖੇਤਰ ਦੇ ਸੈਕਟਰ-62 ਸਥਿਤ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਨੇ ਇਸ ਵਾਰਦਾਤ ਦੀ ਜਾਣਕਾਰੀ ਦਿੱਤੀ। ਨੋਇਡਾ ਸੈਕਟਰ-58 ਥਾਣੇ ਦੇ ਇੰਚਾਰਜ ਇੰਸਪੈਕਟਰ ਅਮਿਤ ਕੁਮਾਰ ਨੇ ਦੱਸਿਆ ਕਿ ਖੋਦਾ ਨਿਵਾਸੀ ਪੂਜਾ (26) ਨੂੰ ਸ਼ੁੱਕਰਵਾਰ ਰਾਤ ਨੂੰ ਗੰਭੀਰ ਹਾਲਤ 'ਚ ਨੋਇਡਾ ਸੈਕਟਰ-62 ਦੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।
ਇਹ ਵੀ ਪੜ੍ਹੋ - ਪਾਲੀਗ੍ਰਾਫ਼ ਟੈਸਟ ਨੇ ਉਲਝਾਇਆ ਕੋਲਕਾਤਾ ਮਾਮਲਾ: ਹੋਇਆ ਹੈਰਾਨ ਕਰ ਦੇਣ ਵਾਲਾ ਖ਼ੁਲਾਸਾ
ਮਾਮਲੇ ਦੀ ਜਾਂਚ ਕਰ ਰਹੇ ਕੁਮਾਰ ਨੇ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਪੂਜਾ ਦਾ ਆਪਣੇ ਪਤੀ ਲੋਕੇਸ਼ ਕੁਰਮੀ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋਇਆ ਸੀ। ਲੋਕੇਸ਼ ਨੇ ਗੁੱਸੇ 'ਚ ਆ ਕੇ ਕਥਿਤ ਤੌਰ 'ਤੇ ਪੂਜਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਕੁਮਾਰ ਨੇ ਦੱਸਿਆ ਕਿ ਪੁਲਸ ਨੇ ਪੂਜਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਲੋਕੇਸ਼ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਕੁਮਾਰ ਨੇ ਦੱਸਿਆ ਕਿ ਇਹ ਘਟਨਾ ਗਾਜ਼ੀਆਬਾਦ ਦੇ ਖੋਦਾ 'ਚ ਵਾਪਰੀ ਹੈ, ਇਸ ਲਈ ਖੋਦਾ ਥਾਣੇ ਦੀ ਪੁਲਸ ਇਸ ਮਾਮਲੇ 'ਚ ਅਗਲੀ ਕਾਰਵਾਈ ਕਰੇਗੀ।
ਇਹ ਵੀ ਪੜ੍ਹੋ - ਹਾਥਰਸ ਹਾਦਸੇ 'ਚ ਮ੍ਰਿਤਕਾਂ ਦੀ ਗਿਣਤੀ 17 ਹੋਈ, ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੇਵੇਗੀ ਸਰਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ED ਨੇ ਕਾਰੋਬਾਰੀ ਗੌਤਮ ਥਾਪਰ ਦੀ 78 ਕਰੋੜ ਦੀ ਜ਼ਮੀਨ ਕੀਤੀ ਕੁਰਕ
NEXT STORY