ਬਿਜਨੌਰ (ਯੂਪੀ)(ਭਾਸ਼ਾ) : ਉੱਤਰ ਪ੍ਰਦੇਸ਼ ਦੇ ਬਿਜਨੌਰ ਜ਼ਿਲ੍ਹੇ ਦੇ ਧਾਮਪੁਰ ਥਾਣਾ ਖੇਤਰ 'ਚ ਇੱਕ ਔਰਤ ਦੇ ਕਥਿਤ ਕਤਲ ਦੇ ਮਾਮਲੇ 'ਚ ਉਸਦੇ ਪਤੀ ਤੇ ਸੱਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੇ ਮੰਗਲਵਾਰ ਨੂੰ ਦੱਸਿਆ ਕਿ 15 ਦਿਨ ਪਹਿਲਾਂ ਇੱਕ ਬੱਚੀ ਨੂੰ ਜਨਮ ਦੇਣ ਵਾਲੀ ਇੱਕ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ ਸੀ ਤੇ ਉਸਦੇ ਮਾਪਿਆਂ ਨੂੰ ਦੱਸੇ ਬਿਨਾਂ ਹੀ ਉਸਦਾ ਸਸਕਾਰ ਕਰ ਦਿੱਤਾ ਗਿਆ ਸੀ।
ਧਾਮਪੁਰ ਪੁਲਸ ਸਰਕਲ ਅਫਸਰ (ਸੀਓ) ਅਭੈ ਕੁਮਾਰ ਪਾਂਡੇ ਨੇ ਦੱਸਿਆ ਕਿ ਨਜੀਬਾਬਾਦ ਦੀ ਰਹਿਣ ਵਾਲੀ ਸੁਮਿੱਤਰਾ ਦੇਵੀ ਨੇ ਧਾਮਪੁਰ ਪੁਲਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਹੈ, ਜਿਸ ਅਨੁਸਾਰ ਉਸਦੀ ਧੀ ਰੂਬੀ ਚੌਹਾਨ (25) ਦਾ ਵਿਆਹ ਲਗਭਗ ਡੇਢ ਸਾਲ ਪਹਿਲਾਂ ਗਜਰੌਲਾ ਪਿੰਡ ਦੇ ਰਹਿਣ ਵਾਲੇ ਮੁਕੁਲ ਨਾਲ ਹੋਇਆ ਸੀ ਤੇ ਮੁਕੁਲ ਸ਼ਰਾਬ ਪੀਣ ਤੋਂ ਬਾਅਦ ਰੂਬੀ ਨੂੰ ਕੁੱਟਦਾ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਕੁਲ ਨੇ ਸੋਮਵਾਰ ਨੂੰ ਰੂਬੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਉਸਦੇ ਮਾਪਿਆਂ ਨੂੰ ਦੱਸੇ ਬਿਨਾਂ ਉਸਦਾ ਸਸਕਾਰ ਕਰ ਦਿੱਤਾ।
ਇਹ ਦੋਸ਼ ਲਗਾਇਆ ਗਿਆ ਹੈ ਕਿ ਰੂਬੀ ਦੇ ਸਹੁਰੇ ਪਰਿਵਾਰ ਵਾਲੇ 15 ਦਿਨ ਪਹਿਲਾਂ ਇੱਕ ਬੱਚੀ ਨੂੰ ਜਨਮ ਦੇਣ ਤੋਂ ਬਾਅਦ ਉਸਨੂੰ ਤੰਗ-ਪ੍ਰੇਸ਼ਾਨ ਕਰ ਰਹੇ ਸਨ। ਪੁਲਸ ਨੇ ਇਸ ਸਬੰਧ ਵਿੱਚ ਐੱਫਆਈਆਰ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਓ ਨੇ ਕਿਹਾ ਕਿ ਫੋਰੈਂਸਿਕ ਟੀਮ ਨੇ ਰਾਮਗੰਗਾ ਘਾਟ ਤੋਂ ਔਰਤ ਦੀਆਂ ਅਸਥੀਆਂ ਜ਼ਬਤ ਕਰ ਲਈਆਂ ਹਨ ਤੇ ਮੁਕੁਲ ਤੇ ਉਸਦੀ ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬੀਜੂ ਜਨਤਾ ਦਲ ਦੇ ਸੰਸਦ ਮੈਂਬਰਾਂ ਵੱਲੋਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ, ਵਧ ਰਹੇ ਅਪਰਾਧਾਂ ਖਿਲਾਫ਼ ਪ੍ਰਗਟਾਇਆ ਰੋਸ
NEXT STORY