ਜਮੁਈ - ਬਿਹਾਰ ਦੇ ਜਮੁਈ ਜ਼ਿਲ੍ਹੇ ਦੇ ਸੋਨੋ ਥਾਣਾ ਖੇਤਰ 'ਚ ਸ਼ੁੱਕਰਵਾਰ ਨੂੰ ਇਕ ਵਿਅਕਤੀ ਨੇ ਨਿੱਜੀ ਝਗੜੇ ਕਾਰਨ ਆਪਣੀ ਪਤਨੀ ਅਤੇ ਬੇਟੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਉਕਤ ਵਿਅਕਤੀ ਨੇ ਖੁਦ ਨੂੰ ਚਾਕੂ ਨਾਲ ਜ਼ਖ਼ਮੀ ਕਰ ਲਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਗਿਆ।
ਇਹ ਵੀ ਪੜ੍ਹੋ - ਵੱਡੀ ਖ਼ਬਰ : ਓਲੰਪਿਕ 'ਚ ਝੰਡੇ ਗੱਡਣ ਵਾਲੇ ਮਨੂ ਭਾਕਰ ਤੇ ਸਰਬਜੋਤ ਸਿੰਘ ਨੂੰ ਮਿਲੀ ਸਰਕਾਰੀ ਨੌਕਰੀ
ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਪੁਲਸ ਸੂਤਰਾਂ ਨੇ ਦੱਸਿਆ ਕਿ ਪੇਲਵਜਾਨ ਪਿੰਡ ਦੇ ਰਹਿਣ ਵਾਲੇ ਓਲਾਇਤ ਮੀਆਂ ਨੇ ਆਪਣੀ ਵਿਵਾਦ ਕਾਰਨ ਹੋਏ ਝਗੜੇ ਦੌਰਾਨ ਆਪਣੀ ਪਤਨੀ ਨਸਰੀਨ ਖਾਤੂਨ (26) ਅਤੇ ਚਾਰ ਮਹੀਨੇ ਦੀ ਬੇਟੀ ਅਲੀਸ਼ਾ ਦਾ ਗਲਾ ਘੁੱਟ ਕੇ ਹੱਤਿਆ ਕਰ ਦਿੱਤਾ ਅਤੇ ਫਿਰ ਖ਼ੁਦ ਨੂੰ ਚਾਕੂ ਮਾਰ ਕੇ ਗੰਭੀਰ ਜ਼ਖ਼ਮੀ ਕਰ ਲਿਆ। ਸੂਤਰਾਂ ਨੇ ਦੱਸਿਆ ਕਿ ਓਲਾਇਤ ਮੀਆਂ ਨੂੰ ਜਮੁਈ ਸਦਰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਜਮੂਈ ਸਦਰ ਹਸਪਤਾਲ ਭੇਜ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਪੁਲਸ ਨੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਹਰ ਸੋਮਵਾਰ ਆਉਣਾ ਪਵੇਗਾ ਥਾਣੇ, 17 ਮਹੀਨਿਆਂ ਬਾਅਦ ਮਨੀਸ਼ ਸਿਸੋਦੀਆ ਨੂੰ ਇਨ੍ਹਾਂ ਸ਼ਰਤਾਂ 'ਤੇ ਮਿਲੀ ਰਾਹਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਰਾਜ ਸਭਾ 'ਚ ਅਮਿਤਾਭ ਦਾ ਨਾਂ ਸੁਣ ਭੜਕ ਗਈ ਜਯਾ ਬੱਚਨ, ਲਗਾਤੀ ਸਪੀਕਰ ਦੀ ਕਲਾਸ,ਵੀਡੀਓ ਵਾਇਰਲ
NEXT STORY