ਪੁਣੇ (ਭਾਸ਼ਾ)- ਮਹਾਰਾਸ਼ਟਰ ਦੇ ਪੁਣੇ 'ਚ ਇਕ ਔਰਤ ਨੇ ਆਪਣੇ ਪਤੀ ਦੇ ਮੂੰਹ 'ਤੇ ਮੁੱਕਾ ਮਾਰ ਦਿੱਤਾ, ਜਿਸ ਨਾਲ ਉਸ ਦੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਔਰਤ ਆਪਣੇ ਜਨਮ ਦਿਨ 'ਤੇ ਦੁਬਈ ਨਹੀਂ ਲਿਜਾਉਣ ਨੂੰ ਲੈ ਕੇ ਆਪਣੇ ਪਤੀ ਨਿਖਿਲ ਖੰਨਾ ਤੋਂ ਨਾਰਾਜ਼ ਸੀ। ਉਨ੍ਹਾਂ ਕਿਹਾ ਕਿ ਇਹ ਘਟਨਾ ਸ਼ੁੱਕਰਵਾਰ ਦੁਪਹਿਰ ਵਾਨਵੜੀ ਇਲਾਕੇ 'ਚ ਵਾਪਰੀ। ਪੁਲਸ ਅਨੁਸਾਰ, ਨਿਖਿਲ ਖੰਨਾ ਰਿਅਲ ਐਸਟੇਟ ਡੈਵਲਪਰ ਸੀ। ਵਾਨਵੜੀ ਥਾਣੇ ਦੇ ਇਕ ਅਧਿਕਾਰੀ ਨੇ ਕਿਹਾ,''ਜਾਂਚ ਦੌਰਾਨ ਪਤਾ ਲੱਗਾ ਕਿ ਮ੍ਰਿਤਕ ਦੀ ਪਤਨੀ ਰੇਨੂੰਕਾ (36) ਦਾ 18 ਸਤੰਬਰ ਨੂੰ ਜਨਮ ਦਿਨ ਸੀ। ਉਹ ਇਸ ਨੂੰ ਮਨਾਉਣ ਲਈ ਦੁਬਈ ਜਾਣਾ ਚਾਹੁੰਦੀ ਸੀ ਪਰ ਉਸ ਦੇ ਪਤੀ ਨੇ ਇਸ ਮੰਗ ਨੂੰ ਪੂਰਾ ਨਹੀਂ ਕੀਤਾ।'' ਉਨ੍ਹਾਂ ਕਿਹਾ,''ਇਸ ਤੋਂ ਇਲਾਵਾ 5 ਨਵੰਬਰ ਨੂੰ ਉਨ੍ਹਾਂ ਦੇ ਵਿਆਹ ਦੀ ਵਰ੍ਹੇਗੰਢ ਵੀ ਸੀ ਅਤੇ ਉਹ ਪਤੀ ਤੋਂ ਚੰਗੇ ਤੋਹਫ਼ੇ ਦੀ ਉਮੀਦ ਕਰ ਰਹੀ ਸੀ। ਇਸ ਤੋਂ ਇਲਾਵਾ ਔਰਤ ਇਸ ਲਈ ਵੀ ਪਰੇਸ਼ਾਨ ਸੀ, ਕਿਉਂਕਿ ਉਹ ਆਪਣੇ ਰਿਸ਼ਤੇਦਾਰ ਦੇ ਜਨਮ ਦਿਨ ਲਈ ਦਿੱਲੀ ਜਾਣਾ ਚਾਹੁੰਦੀ ਸੀ ਪਰ ਪਤੀ ਨੇ ਇਸ ਮੰਗ ਨੂੰ ਵੀ ਪੂਰਾ ਨਹੀਂ ਕੀਤਾ।''
ਇਹ ਵੀ ਪੜ੍ਹੋ : ਥਾਈਲੈਂਡ ਦੇ ਯਾਤਰੀਆਂ ਲਈ ਏਅਰ ਇੰਡੀਆ ਦਾ ਵੱਡਾ ਐਲਾਨ, 15 ਦਸੰਬਰ ਤੋਂ ਮਿਲੇਗੀ ਇਹ ਖ਼ਾਸ ਸਹੂਲਤ
ਇਨ੍ਹਾਂ ਗੱਲਾਂ ਨੂੰ ਲੈ ਕੇ ਸ਼ੁੱਕਰਵਾਰ ਨੂੰ ਜੋੜੇ 'ਚ ਤਿੱਖੀ ਬਹਿਸ ਹੋਈ। ਅਧਿਕਾਰੀ ਨੇ ਦੱਸਿਆ ਕਿ ਗੁੱਸੇ 'ਚ ਆ ਕੇ ਔਰਤ ਨੇ ਪਤੀ ਦੀ ਨੱਕ 'ਤੇ ਮੁੱਦਾ ਮਾਰ ਦਿੱਤੀ, ਜਿਸ ਕਾਰਨ ਕਾਫ਼ੀ ਖੂਨ ਵਗਣ ਲੱਗਾ ਅਤੇ ਉਹ ਬੇਹੋਸ਼ ਹੋ ਗਿਆ। ਉਨ੍ਹਾਂ ਦੱਸਿਆ ਕਿ ਗੁਆਂਢੀਆਂ ਵਲੋਂ ਸੂਚਿਤ ਕੀਤੇ ਜਾਣ ਤੋਂ ਬਾਅਦ ਪੁਲਸ ਦੀ ਇਕ ਟੀਮ ਮੌਕੇ 'ਤੇ ਪਹੁੰਚੇ ਅਤੇ ਖੰਨਾ ਨੂੰ ਹਸਪਤਾਲ ਲੈ ਗਈ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕਿਤੇ ਔਰਤ ਨੇ ਕਿਸੇ ਹੋਰ ਚੀਜ਼ ਨਾਲ ਤਾਂ ਵਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੀ ਵਜ੍ਹਾ ਸਪੱਸ਼ਟ ਪਤਾ ਲੱਗ ਸਕੇਗੀ। ਉਨ੍ਹਾਂ ਕਿਹਾ,''ਅਸੀਂ ਔਰਤ ਨੂੰ ਹਿਰਾਸਤ 'ਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।'' ਪੁਲਸ ਨੇ ਔਰਤ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 302 (ਕਤਲ) ਦੇ ਅਧੀਨ ਮਾਮਲਾ ਦਰਜ ਕੀਤਾ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਹੀਦ ਦੀ ਰੋਂਦੀ ਮਾਂ ਦੇ ਬੋਲ-ਪ੍ਰਦਰਸ਼ਨੀ ਨਾ ਲਾਓ, ਮੇਰੇ ਪੁੱਤ ਨੂੰ ਬੁਲਾਓ; ਮੰਤਰੀ ਜੀ ਚੈੱਕ ਨਾਲ ਖਿਚਵਾਉਂਦੇ ਰਹੇ ਫੋਟੋ
NEXT STORY