ਏਟਾ- ਉੱਤਰ ਪ੍ਰਦੇਸ਼ ਦੇ ਏਟਾ 'ਚ ਬੁੱਧਵਾਰ ਤੜਕੇ ਇਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਇਕ ਔਰਤ ਦੀ ਮੌਤ ਹੋ ਗਈ, ਜਦੋਂ ਕਿ ਉਸ ਦੀਆਂ 2 ਬੱਚੀਆਂ ਜ਼ਖ਼ਮੀ ਹੋ ਗਈਆਂ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਥਾਣਾ ਕੋਤਵਾਲੀ ਦੇ ਇੰਚਾਰਜ ਇੰਸਪੈਕਟਰ ਆਰ.ਕੇ. ਸਿੰਘ ਨੇ ਦੱਸਿਆ ਕਿ ਇਹ ਹਾਦਸਾ ਉਸ ਸਮੇਂ ਹੋਇਆ, ਜਦੋਂ ਕਾਰ ਚਲਾ ਰਹੇ ਮੁਕੇਸ਼ ਨੂੰ ਨੀਂਦ ਆ ਗਈ, ਜਿਸ ਨਾਲ ਕਾਰ ਬੇਕਾਬੂ ਹੋ ਕੇ ਖੱਡ 'ਚ ਡਿੱਗ ਗਈ।
ਇਹ ਵੀ ਪੜ੍ਹੋ : ਕੰਨਿਆ ਭੋਜਨ ਲਈ ਘਰੋਂ ਨਿਕਲੀ ਸੀ ਕੁੜੀ, ਸ਼ਾਮ ਨੂੰ ਗੁਆਂਢੀ ਦੀ ਕਾਰ 'ਚ ਮਿਲੀ ਲਾਸ਼
ਇਸ ਹਾਦਸੇ 'ਚ ਮੁਕੇਸ਼ ਦੀ ਪਤਨੀ ਮੀਨੂੰ (35) ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 10 ਸਾਲਾ ਸ਼ਿਵਾਨੀ ਅਤੇ 5 ਸਾਲਾ ਸੁਹਾਨੀ ਜ਼ਖ਼ਮੀ ਹੋ ਗਈਆਂ। ਸੂਚਨਾ ਮਿਲਣ 'ਤੇ ਕੋਤਵਾਲੀ ਦੇਹਾਤ ਪੁਲਸ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਕਾਰ 'ਚੋਂ ਬਾਹਰ ਕੱਢ ਕੇ ਮੈਡੀਕਲ ਕਾਲਜ 'ਚ ਦਾਖ਼ਲ ਕਰਵਾਇਆ ਗਿਆ। ਮੁਕੇਸ਼ ਨੇ ਦੱਸਿਆ ਕਿ ਉਹ ਸਾਰੇ ਜਾਲੌਨ ਦੇ ਰਾਠੌਰਪੁਰਾ ਪਿੰਡ ਤੋਂ ਕੁਰੂਕੁਸ਼ੇਤਰ ਜਾ ਰਹੇ ਸਨ। ਪੁਲਸ ਨੇ ਮੀਨੂੰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਟਰੇਨ ਦੀ ਪੱਟੜੀ 'ਤੇ ਲੇਟ ਕੇ ਬਣਾਈ ਅਜਿਹੀ ਰੀਲ... ਪਹੁੰਚ ਗਿਆ ਜੇਲ੍ਹ
NEXT STORY