ਵੈੱਬ ਡੈਸਕ : ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲੇ ਦੇ ਭਾਦਰਾ ਥਾਣਾ ਖੇਤਰ 'ਚ ਐਤਵਾਰ ਨੂੰ ਇਕ ਵਿਅਕਤੀ ਨੇ ਘਰੇਲੂ ਝਗੜੇ ਤੋਂ ਬਾਅਦ ਕਥਿਤ ਤੌਰ 'ਤੇ ਆਪਣੀ ਪਤਨੀ ਅਤੇ 6 ਮਹੀਨੇ ਦੇ ਬੇਟੇ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ। ਪੁਲਸ ਅਧਿਕਾਰੀ ਭੂਪ ਸਿੰਘ ਸਹਾਰਨ ਨੇ ਦੱਸਿਆ ਕਿ ਵਾਰਡ ਨੰਬਰ ਸੱਤ ਦੇ ਹਥਿਆਵਾਲਾ ਬਸੀ ਵਾਸੀ ਪ੍ਰੇਮ (25) ਨੇ ਐਤਵਾਰ ਸਵੇਰੇ ਆਪਣੀ ਪਤਨੀ ਰਾਧਿਕਾ (22) ਅਤੇ ਪੁੱਤਰ ਦਾ ਕਤਲ ਕਰ ਦਿੱਤਾ।
ਇਹ ਵੀ ਪੜ੍ਹੋ : ਜਦੋਂ ਸਪੀਚ ਦੌਰਾਨ PM ਮੋਦੀ ਦਾ Teleprompter ਹੋ ਗਿਆ ਬੰਦ, ਵੀਡੀਓ ਆਈ ਸਾਹਮਣੇ...
ਉਸ ਨੇ ਦੱਸਿਆ ਕਿ ਕਤਲ ਤੋਂ ਬਾਅਦ ਦੋਸ਼ੀ ਕਮਰੇ ਨੂੰ ਤਾਲਾ ਲਗਾ ਕੇ ਗੋਗਾਮੇੜੀ ਮੇਲੇ 'ਚ ਗਿਆ, ਜਿੱਥੇ ਇਕ ਹੈੱਡ ਕਾਂਸਟੇਬਲ ਨੇ ਉਸ ਨੂੰ ਖੂਨ ਨਾਲ ਲੱਥਪੱਥ ਕੱਪੜਿਆਂ 'ਚ ਸ਼ੱਕੀ ਹਾਲਤ 'ਚ ਘੁੰਮਦਾ ਦੇਖਿਆ ਅਤੇ ਉਸ ਤੋਂ ਪੁੱਛਗਿੱਛ ਕੀਤੀ, ਜਿਸ ਤੋਂ ਬਾਅਦ ਘਟਨਾ ਦਾ ਪਤਾ ਲੱਗਾ। ਸਹਾਰਨ ਨੇ ਦੱਸਿਆ ਕਿ ਮੁਲਜ਼ਮ ਨੇ ਪੁੱਛਗਿੱਛ ਦੌਰਾਨ ਆਪਣੀ ਪਤਨੀ ਅਤੇ ਪੁੱਤਰ ਦੇ ਕਤਲ ਦੀ ਗੱਲ ਕਬੂਲੀ ਹੈ। ਅਧਿਕਾਰੀ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਦੇ ਮੁਰਦਾਘਰ 'ਚ ਰਖਵਾਇਆ ਗਿਆ ਹੈ, ਜਦਕਿ ਮ੍ਰਿਤਕ ਦੇ ਰਿਸ਼ਤੇਦਾਰਾਂ ਦੇ ਹਰਿਆਣਾ ਤੋਂ ਇੱਥੇ ਪਹੁੰਚਣ ਤੋਂ ਬਾਅਦ ਪੋਸਟਮਾਰਟਮ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ : OYO ਹੁਣ ਨਹੀਂ ਦੇਵੇਗਾ Unmarried Couples ਨੂੰ ਰੂਮ, ਲਾਗੂ ਹੋ ਗਿਆ ਨਵਾਂ ਨਿਯਮ
ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਫੋਰੈਂਸਿਕ ਸਾਇੰਸ ਲੈਬਾਰਟਰੀ (ਐੱਫਐੱਸਐੱਲ) ਦੀ ਟੀਮ ਨੇ ਮੌਕੇ ਤੋਂ ਨਮੂਨੇ ਲਏ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਹਾਰਨ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਅਤੇ ਮ੍ਰਿਤਕ ਦੋਵੇਂ ਮੌਸੇਰੇ ਭਰਾ-ਭੈਣ ਸਨ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਉਨ੍ਹਾਂ ਦੀ ਲੜਾਈ ਹੋਈ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵੱਡੀ ਅਪਰਾਧਕ ਸਾਜਿਸ਼ ਨਾਕਾਮ, ਦਿੱਲੀ ਪੁਲਸ ਨੇ ਕਪਿਲ ਨੰਦੂ ਗਿਰੋਹ ਦੇ 7 ਮੈਂਬਰ ਕੀਤੇ ਗ੍ਰਿਫ਼ਤਾਰ
NEXT STORY