ਨੈਸ਼ਨਲ ਡੈਸਕ- ਇੰਸਟਾਗ੍ਰਾਮ 'ਤੇ ਰੀਲਸ ਬਣਾਉਣ ਨੂੰ ਲੈ ਕੇ ਆਪਣੀ ਪਤਨੀ ਦੇ ਜਨੂੰਨ ਤੋਂ ਕਥਿਤ ਤੌਰ ’ਤੇ ਪ੍ਰੇਸ਼ਾਨ ਹੋ ਕੇ 34 ਸਾਲਾ ਇਕ ਵਿਅਕਤੀ ਵੱਲੋਂ ਵੀਰਵਾਰ ਨੂੰ ਇੱਥੋਂ ਦੇ ਹਨੁਰੂ ਇਲਾਕੇ ਵਿਚ ਇਕ ਦਰੱਖਤ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਏ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਪੁਲਸ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮ੍ਰਿਤਕ ਕੁਮਾਰ ਕੂਲੀ ਦਾ ਕੰਮ ਕਰਦਾ ਸੀ ਅਤੇ ਉਸ ਨੂੰ ਇਹ ਪਸੰਦ ਨਹੀਂ ਸੀ ਕਿ ਉਸਦੀ ਪਤਨੀ ਲਗਾਤਾਰ ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ ਕਰਦੀ ਰਹਿੰਦੀ ਸੀ।
ਇਹ ਵੀ ਪੜ੍ਹੋ- ਅਮਰੀਕਾ 'ਚ ਹੋਈ ਸੀ ਨੌਜਵਾਨ ਦੀ ਮੌਤ, ਦੇਖਣ ਗਏ ਰਿਸ਼ਤੇਦਾਰ ਨਾਲ ਵੀ ਵਾਪਰ ਗਿਆ ਭਾਣਾ, ਹਾਦਸੇ 'ਚ ਗਈ ਜਾਨ
ਪੁਲਸ ਦੀ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਕੁਮਾਰ ਨੇ ਆਪਣੀ ਪਤਨੀ ਦੀ ਆਦਤ ’ਤੇ ਕਈ ਵਾਰ ਇਤਰਾਜ਼ ਪ੍ਰਗਟਾਇਆ ਸੀ, ਪਰ ਉਸ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਤੇ ਰੀਲ ਬਣਾਉਣਾ ਜਾਰੀ ਰੱਖਿਆ। ਇਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਕਾਰਨ ਜੋੜੇ ਦਰਮਿਆਨ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਫਿਰ ਤੰਗ ਆ ਕੇ ਕੁਮਾਰ ਨੇ ਗੁੱਸੇ 'ਚ ਆ ਕੇ ਫਾਹਾ ਲੈ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਕਿਸਾਨਾਂ ਨਾਲ ਮੀਟਿੰਗ ਮਗਰੋਂ ਬੋਲੇ ਕੇਂਦਰੀ ਮੰਤਰੀ, "ਸ਼ਾਂਤੀਪੂਰਨ ਢੰਗ ਨਾਲ ਲੱਭਾਂਗੇ ਹੱਲ" (ਵੀਡੀਓ)
NEXT STORY