ਪਿੰਜੌਰ (ਰਾਵਤ) : ਪਿੰਜੌਰ ਦੇ ਹੁੱਡਾ ਸੈਕਟਰ-30 ਵਿਚ ਸੋਮਵਾਰ ਸ਼ਾਮ 5 ਵਜੇ ਪਤੀ-ਪਤਨੀ ਵਿਚਕਾਰ ਹੋਈ ਮਾਮੂਲੀ ਤਕਰਾਰ ਲੜਾਈ ਵਿਚ ਬਦਲ ਗਈ। ਇਸ ਵਿਚ ਔਰਤ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ। ਇਸ ਦੌਰਾਨ ਪਤੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਖ਼ਬਰ ਵੀ ਪੜ੍ਹੋ - ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀ
ਜਾਣਕਾਰੀ ਅਨੁਸਾਰ ਮ੍ਰਿਤਕ ਸੰਤ ਰਾਮ ਆਪਣੀ ਪਤਨੀ ਵਿੱਦਿਆ ਦੇਵੀ ਅਤੇ ਚਾਰ ਬੱਚਿਆਂ ਨਾਲ ਰਹਿੰਦਾ ਸੀ। ਦੋਵੇਂ ਪਤੀ-ਪਤਨੀ ਇਕ ਠੇਕੇਦਾਰ ਕੋਲ ਮਜ਼ਦੂਰੀ ਕਰਦੇ ਸਨ। ਪਿਛਲੇ ਕੁਝ ਦਿਨਾਂ ਤੋਂ ਸੰਤਰਾਮ ਕੰਮ ’ਤੇ ਵੀ ਨਹੀਂ ਜਾ ਰਿਹਾ ਸੀ। ਉਸ ਦੇ ਇਕ ਗੁਆਂਢੀ ਨੇ ਦੱਸਿਆ ਕਿ ਸੰਤਰਾਮ ਸ਼ਰਾਬ ਪੀਣ ਦਾ ਆਦੀ ਸੀ ਅਤੇ ਪੂਰਾ ਦਿਨ ਸ਼ਰਾਬ ਦੇ ਨਸ਼ੇ ਵਿਚ ਰਹਿੰਦਾ ਸੀ। ਉਹ ਹਰ ਰੋਜ਼ ਆਪਣੀ ਪਤਨੀ ਤੋਂ ਸ਼ਰਾਬ ਲਈ ਪੈਸੇ ਮੰਗਦਾ ਸੀ, ਜਿਸ ਕਾਰਨ ਉਨ੍ਹਾਂ ਵਿਚਕਾਰ ਲੜਾਈ-ਝਗੜਾ ਹੁੰਦਾ ਰਹਿੰਦਾ ਸੀ। ਗੁਆਂਢੀ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਵੀ ਇਸੇ ਗੱਲ ਤੋਂ ਦੋਵਾਂ ਵਿਚਾਲੇ ਲੜਾਈ ਹੋ ਰਹੀ ਸੀ।
ਸ਼ਰਾਬ ਲਈ ਪੈਸੇ ਦੇਣ ਤੋਂ ਮਨ੍ਹਾ ਕਰਨ ’ਤੇ ਕਰ ਦਿੱਤਾ ਵਾਰ
ਜਦੋਂ ਪਤਨੀ ਵਿੱਦਿਆ ਨੇ ਸੰਤਰਾਮ ਨੂੰ ਪੈਸੇ ਨਾ ਦਿੱਤੇ ਤਾਂ ਉਸ ਨੇ ਗੁੱਸੇ ਵਿਚ ਆ ਕੇ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜਦੋਂ ਬੱਚਿਆਂ ਨੇ ਰੌਲਾ ਪਾ ਕੇ ਆਂਢ-ਗੁਆਂਢ ਦੇ ਲੋਕ ਇਕੱਠੇ ਕੀਤੇ ਤਾਂ ਉਹ ਵਿੱਦਿਆ ਨੂੰ ਪਿੰਜੌਰ ਦੇ ਪ੍ਰਾਇਮਰੀ ਹੈਲਥ ਸੈਂਟਰ ਲੈ ਗਏ, ਜਿੱਥੇ ਉਸ ਦੀ ਹਾਲਤ ਗੰਭੀਰ ਦੇਖਦਿਆਂ ਡਾਕਟਰ ਨੇ ਉਸ ਨੂੰ ਪੰਚਕੂਲਾ ਸੈਕਟਰ-6 ਹਸਪਤਾਲ ਲਈ ਰੈਫਰ ਕਰ ਦਿੱਤਾ। ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਸੰਤਰਾਮ ਨੇ ਕੋਈ ਨਸ਼ੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪਿੰਜੌਰ ਥਾਣਾ ਇੰਚਾਰਜ ਕਰਮਵੀਰ ਸਿੰਘ ਤੇ ਕਾਲਕਾ ਦੇ ਏ. ਸੀ. ਪੀ. ਜੋਗਿੰਦਰ ਸ਼ਰਮਾ ਟੀਮ ਨਾਲ ਮੌਕੇ ’ਤੇ ਪਹੁੰਚੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੇਸ਼ ਦੁਨੀਆ ਨਾਲ ਸਬੰਧਿਤ ਪੜ੍ਹੋ ਅੱਜ ਦੀਆਂ ਅਹਿਮ ਖ਼ਬਰਾਂ
NEXT STORY