ਗੁਹਾਟੀ- ਆਸਾਮ 'ਚ ਇਕ ਵਿਅਕਤੀ ਨੇ ਪਤਨੀ ਦਾ ਗਲ਼ਾ ਵੱਢ ਕੇ ਉਸ ਦਾ ਕਤਲ ਕਰ ਦਿੱਤਾ ਅਤੇ ਫਿਰ ਵੱਢਿਆ ਹੋਇਆ ਸਿਰ ਲੈ ਕੇ ਪੁਲਸ ਥਾਣੇ 'ਚ ਸਰੰਡਰ ਕਰ ਦਿੱਤਾ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਰਾਤ ਆਸਾਮ ਦੇ ਚਿਰਾਂਗ ਜ਼ਿਲ੍ਹੇ 'ਚ ਹੋਈ। ਉਨ੍ਹਾਂ ਦੱਸਿਆ ਕਿ ਦੋਸ਼ੀ ਨੇ ਪਤਨੀ ਦਾ ਕਤਲ ਕਰਨ ਤੋਂ ਬਾਅਦ ਵੱਢੇ ਹੋਏ ਸਿਰ ਨਾਲ ਬੱਲਮਗੁੜੀ ਪੁਲਸ ਚੌਕੀ ਜਾ ਕੇ ਸਰੰਡਰ ਕਰ ਦਿੱਤਾ।
ਇਹ ਵੀ ਪੜ੍ਹੋ : ਪਤਨੀ ਨੇ ਸਾਬਕਾ DGP ਦਾ ਕੀਤਾ ਕਤਲ, ਫਿਰ ਦੋਸਤ ਨੂੰ ਵੀਡੀਓ ਕਾਲ ਕਰ ਕੇ ਕਿਹਾ- 'ਮੈਂ ਰਾਖਸ਼ਸ ਨੂੰ ਮਾਰ'ਤਾ'
ਪੁਲਸ ਨੇ ਦੱਸਿਆ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਕਤਲ ਦੇ ਕਾਰਨ ਬਾਰੇ ਪੁੱਛੇ ਜਾਣ 'ਤੇ ਪੁਲਸ ਦੇ ਇਕ ਅਧਿਕਾਰੀ ਨੇ ਕਿਹਾ,''ਅਸੀਂ ਫਿਲਹਾਲ ਕੁਝ ਨਹੀਂ ਕਹਿ ਸਕਦੇ। ਸਾਨੂੰ ਜਾਂਚ ਪੂਰੀ ਹੋਣ ਦਾ ਇੰਤਜ਼ਾਰ ਕਰਨਾ ਹੋਵੇਗਾ।'' ਸਥਾਨਕ ਲੋਕਾਂ ਨੇ ਦੋਸ਼ ਲਗਾਇਆ ਕਿ ਦੋਸ਼ੀ ਦਿਹਾੜੀ ਮਜ਼ਦੂਰ ਹੈ ਅਤੇ ਉਸ ਨੇ ਘਰੇਲੂ ਵਿਵਾਦ ਤੋਂ ਬਾਅਦ ਪਤਨੀ ਦਾ ਕਤਲ ਕਰ ਦਿੱਤਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦਿੱਲੀ 'ਚ ਹੋਣਗੀਆਂ ਮੇਅਰ ਤੇ ਡਿਪਟੀ ਮੇਅਰ ਦੀਆਂ ਚੋਣਾਂ, ਭਾਜਪਾ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ
NEXT STORY