ਨੈਸ਼ਨਲ ਡੈਸਕ- ਮਹਾਰਾਸ਼ਟਰ ਦੇ ਅਲਹਾਸਨਗਰ 'ਚ ਇਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿਥੇ ਪਤੀ ਨੇ ਆਪਣੀ ਪਤਨੀ ਦੀ ਅਸ਼ਲੀਲ ਵੀਡੀਓ ਬਣਾ ਕੇ ਆਪਣੇ ਦੋਸਤਾਂ ਨੂੰ ਭੇਜ ਦਿੱਤੀ। ਇਸ ਘਟਨਾ ਨੇ ਪਤੀ-ਪਤਨੀ ਦੇ ਰਿਸ਼ਤੇ ਨੂੰ ਤਾਰ-ਤਾਰ ਕਰ ਦਿੱਤਾ ਹੈ। 40 ਸਾਲਾ ਮੁਲਜ਼ਮ ਪਤੀ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ।
ਜਾਣਕਾਰੀ ਮੁਤਾਬਕ, ਪਤੀ ਨੇ ਆਪਣੀ ਪਤੀ ਨੂੰ ਨਸ਼ੀਲਾ ਪਦਾਰਥ ਖੁਵਾ ਕੇ ਉਸਦੀ ਅਸ਼ਲੀਲ ਵੀਡੀਓ ਬਣਾ ਲਈ। ਇਸ ਤੋਂ ਬਾਅਦ ਪਤੀ ਨੇ ਉਹ ਵੀਡੀਓ ਆਪਣੇ ਦੋਸਤਾਂ ਨੂੰ ਭੇਜ ਦਿੱਤੀ। ਜਦੋਂ ਪਤਨੀ ਨੇ ਇਸ 'ਤੇ ਇਤਰਾਜ਼ ਜਤਾਇਆ ਤਾਂ ਮੁਲਜ਼ਮ ਪਤੀ ਨੇ ਉਸਦੀ ਕੁੱਟਮਾਰ ਕਰ ਦਿੱਤੀ। ਇਸ ਤੋਂ ਬਾਅਦ ਪਤੀ ਦੇ ਦੋਸਤ ਨੇ ਔਰਤ ਨਾਲ ਅਸ਼ਲੀਲ ਗੱਲਾਂ ਕੀਤੀਆਂ। ਔਰਤ ਨੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਉਸ ਦੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਪਤਨੀ ਦਾ ਸੋਸ਼ਣ
ਜਾਣਕਾਰੀ ਮੁਤਾਬਕ, ਉਲਹਾਸਨਗਰ ਦੇ ਇੱਕ 40 ਸਾਲਾ ਵਿਅਕਤੀ ਨੂੰ ਆਪਣੀ ਪਤਨੀ ਦਾ ਸ਼ੋਸ਼ਣ ਕਰਨ, ਤੰਗ ਕਰਨ ਅਤੇ ਕੁੱਟਮਾਰ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਐਤਵਾਰ ਨੂੰ ਦੋਸ਼ੀ ਨੂੰ ਸ਼ਹਿਰ ਤੋਂ ਗ੍ਰਿਫ਼ਤਾਰ ਕਰ ਲਿਆ।
ਇਹ ਵੀ ਪੜ੍ਹੋ- ਭਾਰੀ ਮੀਂਹ ਤੇ ਬਰਫਬਾਰੀ ਦਾ ਅਲਰਟ, ਕਈ ਜ਼ਿਲ੍ਹਿਆਂ 'ਚ ਕੜਾਕੇ ਦੀ ਠੰਡ ਪੈਣ ਦੀ ਚਿਤਾਵਨੀ
ਟਲਿਆ ਵੱਡਾ ਹਾਦਸਾ : ਸੰਘਣੀ ਧੁੰਦ ਕਾਰਨ ਪੁਲ ਦੀ ਰੇਲਿੰਗ ਤੋੜ ਕੇ ਹਵਾ 'ਚ ਲਟਕਿਆ ਟਰੱਕ
NEXT STORY