ਮਲਾਪੁਰਮ- ਕੇਰਲ 'ਚ ਇਕ ਵਿਅਕਤੀ ਖ਼ਿਲਾਫ਼ ਕੁਝ ਦਿਨ ਪਹਿਲਾਂ ਆਪਣੀ ਪਤਨੀ ਨੂੰ ਫੋਨ 'ਤੇ ਤਿੰਨ ਤਲਾਕ ਦੇਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਔਰਤ ਦੀ ਸ਼ਿਕਾਇਤ ਅਨੁਸਾਰ, ਪਤੀ ਨੇ ਔਰਤ ਦੇ ਪਿਤਾ ਦੇ ਫੋਨ 'ਤੇ ਕਾਲ ਕਰ ਕੇ ਉਸ ਨੂੰ ਤਿੰਨ ਤਲਾਕ ਦੇ ਦਿੱਤਾ। ਪੁਲਸ ਨੇ ਦੱਸਿਆ ਕਿ ਔਰਤ ਦੀ ਸ਼ਿਕਾਇਤ 'ਤੇ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ 498ਏ (ਬੇਰਹਿਮੀ), 406 (ਅਪਰਾਧਕ ਵਿਸ਼ਵਾਸਘਾਤ) ਦੇ ਨਾਲ-ਨਾਲ ਮੁਸਲਿਮ ਮਹਿਲਾ (ਵਿਆਹ ਅਧਿਕਾਰ ਸੁਰੱਖਿਆ) ਐਕਟ ਦੇ ਪ੍ਰਬੰਧਾਂ ਅਧੀਨ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਪੁਲਸ ਨੇ ਕਿਹਾ ਕਿ ਕੋਂਡੋਟੀ ਵਾਸੀ ਔਰਤ ਆਪਣੇ ਪਤੀ ਤੋਂ ਕਰੀਬ ਇਕ ਸਾਲ ਤੋਂ ਵੱਖ ਰਹਿ ਰਹੀ ਸੀ ਅਤੇ ਉਸ ਨੇ ਦੋਸ਼ ਲਗਾਇਆ ਹੈ ਕਿ ਜਦੋਂ ਉਹ ਸਹੁਰੇ ਘਰ ਗਈ ਸੀ ਤਾਂ ਉਸ ਦੇ ਪਤੀ ਤੇ ਸਹੁਰਾ ਪਰਿਵਾਰ ਨੇ ਉਸ ਨਾਲ ਬੇਰਹਿਮੀ ਕੀਤੀ। ਇਸ ਲਈ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਇਹ ਵੀ ਕਿਹਾ ਕਿ ਔਰਤ ਦੀ ਸ਼ਿਕਾਇਤ 'ਤੇ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਪਰ ਅੱਗੇ ਦੀ ਕਾਰਵਾਈ ਉਸ ਦੇ ਦਾਅਵੇ ਸਹੀ ਹਨ ਜਾਂ ਨਹੀਂ, ਇਸ ਦੀ ਪੁਸ਼ਟੀ ਤੋਂ ਬਾਅਦ ਹੀ ਸ਼ੁਰੂ ਕੀਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲਦ ਹੀ ਗਲੋਬਲ ਹੱਬ ਬਣੇਗਾ ਦਿੱਲੀ ਏਅਰਪੋਰਟ : CEO ਵਿਦੇਹ ਕੁਮਾਰ
NEXT STORY