ਨਵੀਂ ਦਿੱਲੀ- ਪੂਰਬੀ ਦਿੱਲੀ ਦੇ ਆਨੰਦ ਵਿਹਾਰ 'ਚ ਏਜੀਸੀਆਰ ਐਨਕਲੇਵ ਕੋਲ ਇਕ ਝੌਂਪੜੀ 'ਚ ਭਿਆਨਕ ਅੱਗ ਲੱਗ ਗਈ, ਜਿਸ 'ਚ ਸੜ ਕੇ ਤਿੰਨ ਲੋਕਾਂ ਦੀ ਮੌਤ ਹੋ ਗਈ। ਫਾਇਰ ਬ੍ਰਿਗੇਡ ਵਿਭਾਗ ਦੇ ਇਕ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਦਿੱਲੀ ਫਾਇਰ ਬ੍ਰਿਗੇਡ ਸੇਵਾ (ਡੀਐੱਫਐੱਸ) ਨੂੰ ਇਸ ਘਟਨਾ ਦੇ ਸੰਬੰਧ 'ਚ ਸੋਮਵਾਰ ਰਾਤ 2.22 ਵਜੇ ਸੂਚਨਾ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ ਤਿੰਨ ਵਾਹਨਾਂ ਨੂੰ ਹਾਦਸੇ ਵਾਲੀ ਜਗ੍ਹਾ ਭੇਜਿਆ ਗਿਆ।
ਅਧਿਕਾਰੀ ਨੇ ਦੱਸਿਆ ਕਿ ਅੱਗ 'ਤੇ ਰਾਤ 2.50 ਵਜੇ ਕਾਬੂ ਪਾ ਲਿਆ ਗਿਆ। ਫਾਇਰ ਬ੍ਰਿਗੇਡ ਸੇਵਾ ਦੇ ਅਧਿਕਾਰੀ ਫਿਰੋਜ਼ ਨੇ ਰਾਤ 3.10 ਵਜੇ ਝੌਂਪੜੀ ਦੇ ਅੰਦਰੋਂ ਤਿੰਨ ਲੋਕਾਂ ਦੀਆਂ ਸੜੀਆਂ ਹੋਈਆਂ ਲਾਸ਼ਾਂ ਬਰਾਮਦ ਕੀਤੇ ਜਾਣ ਦੀ ਪੁਸ਼ਟੀ ਕੀਤੀ। ਡੀਐੱਫਐੱਸ ਅਨੁਸਾਰ, ਮ੍ਰਿਤਕਾਂ ਦੀ ਪਛਾਣ ਜੱਗੀ ਕੁਮਾਰ (34), ਸ਼ਾਮ ਸਿੰਘ (36) ਅਤੇ ਜਿਤੇਂਦਰ ਕੁਮਾਰ (35) ਵਜੋਂ ਹੋਈ ਹੈ। ਇਹ ਸਾਰੇ ਉੱਤਰ ਪ੍ਰਦੇਸ਼ ਦੇ ਓਰੈਯਾ ਜ਼ਿਲ੍ਹੇ ਦੇ ਵਾਸੀ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ਾਂ 'ਚ ਫਸੇ 283 ਭਾਰਤੀ ਨਾਗਰਿਕਾਂ ਨੂੰ ਭਾਰਤ ਲਿਆਇਆ ਹਵਾਈ ਫ਼ੌਜ ਦਾ ਜਹਾਜ਼
NEXT STORY